Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਰਮਨੀ ਦੇ ਸ਼ਹਿਰ ਫਰੈਂਕਫਰਟ ਵਿੱਚ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

ਜਰਮਨੀ ਦੇ ਸ਼ਹਿਰ ਫਰੈਂਕਫਰਟ ਵਿੱਚ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

ਫਰੈਂਕਫਰਟ, ਜਰਮਨੀ: ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸ਼ਹੀਦ ਭਾਈ ਬੇਅੰਤ ਸਿੰਘ ਜੀ, ਸ਼ਹੀਦ ਭਾਈ ਸਤਵੰਤ ਸਿੰਘ ਜੀ ਅਤੇ ਸ਼ਹੀਦ ਭਾਈ ਕੇਹਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਮੌਕੇ 1984 ਦੇ ਦੁਖਾਂਤ ਵਿੱਚ ਸ਼ਹੀਦ ਹੋਏ ਨਿਰਦੋਸ਼ ਲੋਕਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ

ਸਮਾਗਮ ਦੌਰਾਨ ਬੱਚਿਆਂ ਨੇ ਰੱਬੀ ਬਾਣੀ ਦਾ ਕੀਰਤਨ ਕੀਤਾ ਅਤੇ ਕਵੀਸ਼ਰੀ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਘਰ ਦੇ ਕੀਰਤਨੀ ਜਥੇ ਵੱਲੋਂ ਭਾਈ ਸੁਖਦੇਵ ਸਿੰਘ ਅਤੇ ਭਾਈ ਬਲਜੀਤ ਸਿੰਘ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕਥਾ ਵਾਚਕ ਭਾਈ ਮੋਹਰ ਸਿੰਘ ਜੀ ਨੇ ਵੀ ਕਥਾ ਰਾਹੀਂ ਸੰਗਤ ਨਾਲ ਵਿਚਾਰ ਸਾਂਝੇ ਕੀਤੇ।

Commemorative Event Held in Frankfurt germany in Memory of Sikh Martyrs 20261101
ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋੋਏ ਬੁਲਾਰੇ

ਸਮਾਗਮ ਦੌਰਾਨ ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਹਰਮੀਤ ਸਿੰਘ, ਭਾਈ ਬਲਕਾਰ ਸਿੰਘ, ਭਾਈ ਨਰਿੰਦਰ ਸਿੰਘ, ਭਾਈ ਅਨੂਪ ਸਿੰਘ ਅਤੇ ਭਾਈ ਹੀਰਾ ਸਿੰਘ ਨੇ ਆਪਣੇ ਵਿਚਾਰ ਰੱਖੇ। ਬੁਲਾਰਿਆਂ ਨੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਕੌਮੀ ਘਰ ਖ਼ਾਲਿਸਤਾਨ ਦੀ ਪ੍ਰਾਪਤੀ ਤੱਕ ਆਪਣੀ ਜੱਦੋਜਹਿਦ ਜਾਰੀ ਰੱਖਣੀ ਚਾਹੀਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ 3 ਨਵੰਬਰ ਨੂੰ ਸਿੱਖ ਨਸਲਕੁਸ਼ੀ 1984 ਬਾਰੇ ਸੈਮੀਨਾਰ ਅਤੇ ‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ’ ਕਿਤਾਬ ਲੜੀ ਦਾ ਚੌਥਾ ਭਾਗ ਜਾਰੀ ਕੀਤਾ ਜਾਵੇਗਾ।
ਕੈਨੇਡਾ ਦੇ ਸਰੀ ਵਿੱਚ ਸ. ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਟੀਮ ਸ਼ਹੀਦ ਨਿੱਝਰ ਦੀ ਬੱਸ ਦੀ ਭੰਨ-ਤੋੜ ਅਤੇ ਨਿੱਜੀ ਕਾਰ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕੀ
ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਹਫ਼ਤਾਵਾਰੀ ਗੁਰਮਤਿ ਦੀਵਾਨ ਦੀ ਸਮਾਪਤੀ ਉਪਰੰਤ ਦਲ ਖ਼ਾਲਸਾ ਦੇ ਮੋਢੀ ਅਤੇ ਜਲਾਵਤਨੀ ਯੋਧੇ ਭਾਈ ਗਜਿੰਦਰ ਸਿੰਘ ਅਤੇ ਕੈਨੇਡਾ ਵਿੱਚ ਸ਼ਹੀਦ ਕੀਤੇ ਗਏ ਭਾਈ ਹਰਦੀਪ ਸਿੰਘ
ਸੇਂਟ-ਟਰੂਡਨ ਦੇ ਗੁਰਦੁਆਰਾ ਸੰਗਤ ਸਾਹਿਬ ਵਿਖੇ 25 ਅਕਤੂਬਰ ਨੂੰ ਸੰਗਤ ਸਿੱਖ ਧਰਮ ਨੂੰ ਬੈਲਜੀਅਮ ਵਿੱਚ ਅਧਿਕਾਰਤ ਮਾਨਤਾ ਦਿਵਾਉਣ ਲਈ ਇੱਕਜੁੱਟ ਰਾਹ ਅਤੇ ਅਗਲੀ ਰਣਨੀਤੀ ਬਾਰੇ ਵਿਚਾਰ ਕਰੇਗੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: