Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗਾਂਧੀ ਪਰਿਵਾਰ ਜਾਣ ਬੁੱਝ ਕੇ ਪੰਜਾਬੀਆਂ ਨੂੰ ਨਸ਼ੇੜੀ ਗਰਦਾਨ ਰਿਹੈ: ਬਾਦਲ

ਗਾਂਧੀ ਪਰਿਵਾਰ ਜਾਣ ਬੁੱਝ ਕੇ ਪੰਜਾਬੀਆਂ ਨੂੰ ਨਸ਼ੇੜੀ ਗਰਦਾਨ ਰਿਹੈ: ਬਾਦਲ

ਮਲੋਟ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਆਪਣੇ ਪਰਿਵਾਰ ਦੀ ਪੰਜਾਬ ਅਤੇ ਸਿੱਖ ਵਿਰੋਧੀ ਪਰੰਪਰਾ ਨੂੰ ਬਾਖੂਬੀ ਅੱਗੇ ਵਧਾ ਰਹੇ ਹਨ। ਮਲੋਟ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੰਦਰਾ ਗਾਂਧੀ ਤੋਂ ਲੈ ਕੇ ਹੁਣ ਤੱਕ ਰਾਹੁਲ ਗਾਂਧੀ ਤੱਕ ਗਾਂਧੀ ਪਰਿਵਾਰ ਨੇ ਹਮੇਸ਼ਾ ਹੀ ਪੰਜਾਬ ਅਤੇ ਖ਼ਾਸ ਤੌਰ ਤੇ ਸਿੱਖਾਂ ਨੂੰ ਆਪਣੇ ਦੁਸ਼ਮਣ ਵਜੋਂ ਜਾਣਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਆਪਣੇ ਵਡੇਰਿਆਂ ਦੇ ਪਾਏ ਹੋਏ ਪੂਰਨਿਆਂ ‘ਤੇ ਚੱਲਦੇ ਹੋਏ ਮਿਹਨਤਕਸ਼ ਪੰਜਾਬੀਆਂ ਨੂੰ ਨਸ਼ਾਖੋਰਾਂ ਵਜੋਂ ਬਦਨਾਮ ਕਰ ਰਿਹਾ ਹੈ ਅਤੇ ਗਾਂਧੀ ਪਰਿਵਾਰ ਜਾਣ ਬੁੱਝ ਕੇ ਪੰਜਾਬੀਆਂ ਨੂੰ ਨਸ਼ੇੜੀ ਗਰਦਾਨ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (ਫਾਈਲ ਫੋਟੋ)
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (ਫਾਈਲ ਫੋਟੋ)

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਉਪ ਪ੍ਰਧਾਨ ਕੋਲ ਜਾਂ ਉਸਦੀ ਪਾਰਟੀ ਕੋਲ ਕੋਈ ਜਾਦੂਈ ਚਿਰਾਗ ਨਹੀਂ ਹੈ ਜਿਸ ਨਾਲ ਉਹ ਸੂਬੇ ‘ਚ ਨਸ਼ੇ ਦਾ ਖ਼ਾਤਮਾ ਕਰ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਰਪੂਰ ਉਪਰਾਲੇ ਕਰ ਰਹੀ ਹੈ। ਸੂਬੇ ਵਿਚ ਇਕ ਗ੍ਰਾਮ ਵੀ ਨਸ਼ਾ ਪੈਦਾ ਨਹੀਂ ਹੁੰਦਾ ਪਰ ਪੰਜਾਬ ਨੂੰ ਬੇਵਜਾਹ ਬਦਨਾਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਅਜਿਹੇ ਹਿੱਸੇ ਹਨ ਜਿੱਥੇ ਨਸ਼ੇ ਦੀ ਸਮੱਸਿਆ ਪੰਜਾਬ ਨਾਲੋਂ ਵੀ ਜ਼ਿਆਦਾ ਗੰਭੀਰ ਹੈ ਪਰ ਸੂਬਾ ਵਿਰੋਧੀ ਤਾਕਤਾਂ ਜਾਣ ਬੁੱਝ ਕੇ ਪੰਜਾਬ ਨੂੰ ਇਸ ਮਸਲੇ ‘ਤੇ ਬਦਨਾਮ ਕਰ ਰਹੀਆਂ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ
ਕਸੂਤੀ ਹਾਲਤ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਖਿਰਕਾਰ ਯੂਨੀਅਨ ਦੀ ਵਜ਼ਾਰਤ ਵਿੱਚੋਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦਾ ਅੱਕ ਚੱਬ ਹੀ ਲਿਆ।
ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਦੁਆਰਾ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਕੀਤੀ ਖਾਸ ਗੱਲਬਾਤ ਸਾਂਝੀ ਕਰ ਰਹੇ ਹਾਂ
ਪਿਛਲੇ ਚਾਰ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਪੰਜਾਬ ਦੇ ਮੰਤਰੀਆਂ ਦੇ ਕਰਕੇ ‘ਅਸਲ ਸ਼ਾਸਨ’ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਣਾ ਪਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: