Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਦਾ ਸਾਥੀ ਅਕਾਸ਼ ਅਨੰਦਪੁਰ ਸਾਹਿਬ ਨੇੜਿਓਂ ਗ੍ਰਿਫਤਾਰ ਕੀਤਾ

ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਦਾ ਸਾਥੀ ਅਕਾਸ਼ ਅਨੰਦਪੁਰ ਸਾਹਿਬ ਨੇੜਿਓਂ ਗ੍ਰਿਫਤਾਰ ਕੀਤਾ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਬੀਤੇ ਕਲ੍ਹ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਦੇ ਇਕ ਹੋਰ ਸਾਥੀ ਨੂੰ ਮੁਕਾਬਲੇ ਤੋਂ ਬਾਅਦ ਫੜ੍ਹਨ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਜਾਰੀ ਕੀਤੇ ਲਿਖਤੀ ਬਿਆਨ ਵਿਚ ਕਿਹਾ ਗਿਆ ਹੈ ਕਿ, “ਪੰਜਾਬੀ ਗਾਇਕ ਪ੍ਰਮੀਸ਼ ਵਰਮਾ ‘ਤੇ ਹਮਲਾ ਕਰਨ ‘ਚ ਕਥਿਤ ਤੌਰ ‘ਤੇ ਸ਼ਾਮਲ ਦਿਲਪ੍ਰਤੀ-ਰਿੰਦਾ ਗਰੋਹ ਦੇ ਇੱਕ ਹੋਰ ਨਿਸ਼ਾਨਚੀ ਨੂੰ ਪੁਲਿਸ ਨੇ ਸ਼ਨੀਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।”

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਨੇ ਇਕ ਸਾਂਝੀ ਕਾਰਵਾਈ ਵਿਚ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਸੀ।

ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਐਸਐਸਪੀ ਸਵਪਨ ਸ਼ਰਮਾ

ਗ੍ਰਿਫਤਾਰ ਕੀਤਾ ਗਿਆ 21 ਵਰ੍ਹਿਆਂ ਦਾ ਅਕਾਸ਼ ਮਹਾਰਾਸ਼ਟਰ ਦੇ ਨੰਦੇੜ ਦਾ ਵਸਨੀਕ ਹੈ। ਜਾਰੀ ਲਿਖਤੀ ਬਿਆਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਅਕਾਸ਼ ਨੂੰ ਗ੍ਰਿਫ਼ਤਾਰ ਕਰਨ ਲਈ 9 ਕਿਲੋਮੀਟਰ ਤੱਕ ਉਸ ਦਾ ਪਿੱਛਾ ਕਰਨਾ ਪਿਆ ਅਤੇ ਬਾਅਦ ਵਿੱਚ ਰੂਪਨਗਰ ਜਿਲ੍ਹੇ ਦੇ ਸਿੰਘਪੁਰਾ ਇਲਾਕੇ ਵਿੱਚ ਹੋਈ ਦੁਵੱਲੀ ਗੋਲੀਬਾਰੀ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਉਸ ਕੋਲੋਂ ਇੱਕ ਵਿਦੇਸ਼ੀ ਮਾਊਜ਼ਰ ਅਤੇ ਗੋਲੀ ਸਿੱਕਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਪੁਲਿਸ ਨੇ ਕਿਹਾ, “ਅਕਾਸ਼ ਦੀ ਕਤਲਾਂ ਦੇ ਪੰਜ ਅਤੇ ਡਕੈਤੀ ਤੇ ਲੁੱਟ ਖੋਹ ਦੇ 13 ਮਾਮਲਿਆਂ ਵਿੱਚ ਭਾਲ ਸੀ। ਉਸ ਦੀ ਅਸਲਾ ਕਾਨੂੰਨ ਦੇ ਹੇਠ ਵੀ ਮਹਾਰਾਸ਼ਟਰ, ਹਰਿਆਣਾ ਅਤੇ ਪੰਜਾਬ ਪੁਲਿਸ ਨੂੰ ਭਾਲ ਸੀ। ਅਕਾਸ਼ 17 ਸਾਲ ਦੀ ਉਮਰ ਤੋਂ ਹੀ ਅਪਰਾਧ ਜਗਤ ਵਿੱਚ ਸ਼ਾਮਲ ਹੋ ਗਿਆ ਸੀ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਵਿੱਚ ਸੀ।”

ਰੂਪਨਗਰ ਦੇ ਐਸ.ਐਸ.ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਦੁਵੱਲੀ ਗੋਲੀਬਾਰੀ ਵਿੱਚ ਕੋਈ ਵੀ ਪੁਲਿਸ ਮੁਲਾਜ਼ਮ ਜ਼ਖਮੀ ਨਹੀਂ ਹੋਇਆ। ਪੁਲਿਸ ਦਾਅਵੇ ਮੁਤਾਬਕ ਇਹ ਗੋਲੀਬਾਰੀ ਉਸ ਸਮੇਂ ਸ਼ੁਰੂ ਹੋਈ ਜਦੋਂ ਇਸ ਗੈਂਗਸਟਰ ਦੀ ਗੱਡੀ ਸਿੰਘਪੁਰਾ ਡਰੇਨ ਦੇ ਕੋਲ ਫਸ ਗਈ। ਗੈਂਗਸਟਰ ਦੇ ਖੱਬੇ ਮੋਢੇ ਕੋਲ ਗੋਲੀ ਲੱਗੀ। ਇਸ ਅਪ੍ਰੇਸ਼ਨ ਦੀ ਅਗਵਾਈ ਰੂਪ ਨਗਰ ਪੁਲਿਸ ਦੇ ਡੀ.ਐਸ.ਪੀ. ਅਤੇ ਸੀ.ਆਈ.ਏ.-1 ਅਤੇ ਸੀ.ਆਈ.ਏ.-2 ਵੱਲੋਂ ਕੀਤੀ ਗਈ।

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਮਹੀਨੇ ਦਿਲਪ੍ਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਸੁਣਵਾਈ ਲਈ ਲਿਜਾਣ ਮੌਕੇ ਪੁਲਿਸ ਹਿਰਾਸਤ ਵਿੱਚੋਂ ਛੁਡਾਉਣ ਲਈ ਅਕਾਸ਼, ਗਰੋਹ ਦੇ ਮੈਂਬਰਾਂ ਨੂੰ ਜਥੇਬੰਦ ਕਰ ਰਿਹਾ ਸੀ। ਪੁਲਿਸ ਨੇ ਕਿਹਾ, “ਉਸ ਨੇ ਸ਼ੁਕਰਵਾਰ ਨੂੰ ਆਨੰਦਪੁਰ ਸਾਹਿਬ ਨੇੜਿਓਂ ਬੰਦੂਕ ਦੀ ਨੋਕ ‘ਤੇ ਇੱਕ ਫਾਰਚੂਨਰ ਗੱਡੀ ਖੋਹੀ ਸੀ। ਜਿਲ੍ਹਾ ਪੁਲਿਸ ਨੂੰ ਇਸ ਸਬੰਧ ਵਿੱਚ ਅਤਿ ਚੌਕਸ ਕੀਤਾ ਗਿਆ ਸੀ ਅਤੇ ਉਸ ਵੱਲੋਂ ਵੱਖ ਵੱਖ ਮੁੱਖ ਥਾਵਾਂ ‘ਤੇ ਨਿਗਰਾਣੀ ਰੱਖੀ ਜਾ ਰਹੀ ਸੀ। ਇਨ੍ਹਾਂ ਸਥਿਤੀਆਂ ਵਿੱਚ ਹੀ ਪੁਲਿਸ ਨੇ ਉਸ ਵੇਲੇ ਅਕਾਸ਼ ਦਾ ਪਿੱਛਾ ਕੀਤਾ ਜਦੋਂ ਉਸ ਨੇ ਗੱਡੀ ਭਜਾ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਉਸ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ।”

ਲਿਖਤੀ ਬਿਆਨ ਵਿਚ ਕਿਹਾ ਗਿਆ ਹੈ ਕਿ, “ਸਾਲ 2007 ਤੋਂ 2017 ਤੱਕ ਦੇ ਅਕਾਲੀ ਸ਼ਾਸਨ ਦੌਰਾਨ ਸੂਬੇ ਵਿੱਚ ਅਪਰਾਧੀ ਕਾਰਵਾਈਆਂ ਬਹੁਤ ਜ਼ਿਆਦਾ ਵਧੀਆਂ ਅਤੇ ਗੈਂਗਸਟਰਾਂ ਨੇ ਏਥੇ ਬੁਰੀ ਤਰ੍ਹਾਂ ਜੜ੍ਹਾਂ ਜਮਾ ਲਈਆਂ ਸਨ ਪਰ ਮੌਜੂਦਾ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਇਨ੍ਹਾਂ ਨੂੰ ਨੱਥ ਪਾਈ। ਕੈਪਟਨ ਅਮਹਿੰਦਰ ਸਿੰਘ ਸਰਕਾਰ ਦੇ ਪਹਿਲੇ 15 ਮਹੀਨਿਆਂ ਦੌਰਾਨ ਵੱਖ ਵੱਖ ਅਪਰਾਧੀ ਗਰੋਹਾਂ ਨਾਲ ਸਬੰਧਿਤ 922 ਮੈਂਬਰ ਗ੍ਰਿਫ਼ਤਾਰ ਕੀਤੇ ਗਏ ਅਤੇ ਵਿਕੀ ਗੌਂਡਰ, ਪ੍ਰੇਮਾ ਲਾਹੌਰੀਆ, ਸਵਿੰਦਰ, ਪ੍ਰਭਜੋਤ ਅਤੇ ਮੰਨਾ ਸਣੇ ਸੱਤ ਗੈਂਗਸਟਰਾਂ ਦਾ ਖਾਤਮਾ ਕੀਤਾ।”

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਮ੍ਰਿਤਕ ਦੀ ਮਾਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਗੁਰਦਾਸਪੁਰ ਦੀ ਇੱਕ ਅਦਾਲਤ ਨੇ ਟੈਲੀਕਾਮ ਕੰਪਨੀਆਂ ਅਤੇ ਅਧਿਕਾਰੀਆਂ ਨੂੰ ਰਣਜੀਤ ਸਿੰਘ ਐਨਕਾਊਂਟਰ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਦੇ ਕਾਲ ਰਿਕਾਰਡ, ਜੀਪੀਐਸ (GPS)
ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ —
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿਚ ਪੁਲਿਸ ਮੁਕਾਬਲਿਆਂ ’ਚ ਨੌਜਵਾਨਾਂ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: