Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘਵੱਦੀ ਕੇਸ: ਅੰਮ੍ਰਿਤਪਾਲ ਸਿੰਘ ਜੋਧਪੁਰੀ ਅਤੇ ਫੌਜਾ ਸਿੰਘ ਨੂੰ ਮਿਲੀ ਜ਼ਮਾਨਤ

ਘਵੱਦੀ ਕੇਸ: ਅੰਮ੍ਰਿਤਪਾਲ ਸਿੰਘ ਜੋਧਪੁਰੀ ਅਤੇ ਫੌਜਾ ਸਿੰਘ ਨੂੰ ਮਿਲੀ ਜ਼ਮਾਨਤ

ਲੁਧਿਆਣਾ: ਲੁਧਿਆਣਾ ਦੀ ਅਦਾਲਤ ਨੇ ਘਵੱਦੀ ਕੇਸ ਵਿਚ ਦੋ ਨੌਜਵਾਨਾਂ, ਅੰਮ੍ਰਿਤਪਾਲ ਸਿੰਘ ਜੋਧਪੁਰੀ ਅਤੇ ਫੌਜਾ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ ‘ਤੇ ਬਲਵਿੰਦਰ ਕੌਰ ਘਵੱਦੀ ਦੇ ਕਤਲ ਨਾਲ ਸਬੰਧਤ ਕੇਸ ਚੱਲ ਰਿਹਾ ਹੈ। ਬਲਵਿੰਦਰ ਕੌਰ ਘਵੱਦੀ ਜੋ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਦੋਸ਼ੀ ਸੀ।

manjhpur-before-media
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਐਡਵੋਕੇਟ ਜਸਪਾਲ ਸਿੰਘ ਮੰਝਪੁਰ (ਫਾਈਲ ਫੋਟੋ)

ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨਾਲ ਫੋਨ ‘ਤੇ ਗੱਲ ਕਰਦਿਆਂ ਦੱਸਿਆ, “ਐਡੀਸ਼ਨਲ ਸੈਸ਼ਨਜ਼ ਜੱਜ ਜਤਿੰਦਰਪਾਲ ਸਿੰਘ ਖੁਰਮੀ ਨੇ ਅੰਮ੍ਰਿਤਪਾਲ ਸਿੰਘ ਜੋਧਪੁਰੀ ਅਤੇ ਭੁਪਿੰਦਰ ਸਿੰਘ ਉਰਫ ਫੌਜਾ ਸਿੰਘ ਉਰਫ ਗੋਲਡੀ ਨਿਵਾਸੀ ਸਿਓਣਾ, ਜ਼ਿਲ੍ਹਾ ਪਟਿਆਲਾ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਅਤੇ ਦੋਵਾਂ ਦੇ ਜਲਦ ਹੀ ਜੇਲ੍ਹ ਵਿਚੋਂ ਬਾਹਰ ਆ ਜਾਣ ਦੀ ਉਮੀਦ ਹੈ।”

ਜ਼ਿਕਰਯੋਗ ਹੈ ਕਿ ਬਲਵਿੰਦਰ ਕੌਰ ਨੇ ਅਕਤੂਬਰ 2015 ‘ਚ ਘਵੱਦੀ ਪਿੰਡ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਸੀ। ਉਸਨੂੰ ਜੁਲਾਈ 2016 ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਬਲਵਿੰਦਰ ਕੌਰ ਦੇ ਕਤਲ ਦੇ ਸਬੰਧ ‘ਚ ਥਾਣਾ ਡੇਹਲੋਂ ‘ਚ ਐਫ.ਆਈ.ਆਰ. ਨੰ: 92/16, ਧਾਰਾਵਾਂ 302, ਆਈ.ਪੀ.ਸੀ. ਦੀ ਧਾਰਾ 34, ਗ਼ੈਰ ਕਾਨੂੰਨੀ ਅਸਲੇ ਦੀ ਧਾਰਾਵਾਂ 25, 27, ਅਤੇ ਗ਼ੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਦੀਆਂ ਧਾਰਾਵਾਂ 10, 11, 13, 17, 20 ਤਹਿਤ ਕੇਸ ਦਰਜ ਕੀਤਾ ਸੀ। ਐਡਵੋਕੇਟ ਮੰਝਪੁਰ ਨੇ ਦੱਸਿਆ ਕਿ ਇਸ ਕੇਸ ਵਿਚ ਕੁਲ 7 ਸਿੱਖ ਹਨ ਜਿਨ੍ਹਾਂ ਦੀ ਅਗਲੀ ਤਰੀਕ 19 ਦਸੰਬਰ ਹੈ।

ਸਬੰਧਤ ਖ਼ਬਰ:

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੀ ਬਲਵਿੰਦਰ ਕੌਰ ਘਵੱਦੀ ਦਾ ਲੁਧਿਆਣਾ ਵਿਖੇ ਹੋਇਆ ਕਤਲ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਵਾਂਸ਼ਹਿਰ ਦੀ ਵਿਸ਼ੇਸ਼ ਯੂ.ਏ.ਪੀ.ਏ ਅਦਾਲਤ ਨੇ ਤਕਰੀਬਨ 9 ਸਾਲ ਪੁਰਾਣੇ ਮੁਕੰਦਪੁਰ ਕੇਸ ਦਾ ਫੈਸਲਾ ਸੁਣਾਉਂਦਿਆਂ 7 ਵਿਅਕਤੀਆਂ ਨੂੰ ਅੱਤਵਾਦ ਅਤੇ ਸਾਜ਼ਿਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ।
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਅੱਜ ਭਾਈ ਨਾਰਾਇਣ ਸਿੰਘ ਚੌੜਾ ਦੀ ਜਮਾਨਤ ਮਨਜ਼ੂਰ ਕਰ ਲਈ ਗਈ
ਮੋਗਾ ਦੀ ਯੁਆਪਾ ਵਿਸ਼ੇਸ਼ ਅਦਾਲਤ ਅਤੇ ਵਧੀਕ ਸੈਸ਼ਨ ਜੱਜ ਹਰਜੀਤ ਸਿੰਘ ਵੱਲੋਂ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਘਾਪੁਰਾਣਾ ਠਾਣੇ ਵਿਚ ਦਰਜ਼ ਇਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: