Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗਿਆਨੀ ਗੁਰਬਚਨ ਸਿੰਘ ਨੇ ਪੁਲਿਸ ਵੱਲੋਂ ਬਾਪੂ ਸੂਰਤ ਸਿੰਘ ਨੂੰ ਜਬਰੀ ਹਸਪਤਾਲ ਦਾਖਲ ਕਰਵਾਉਣ ਦੀ ਕੀਤੀ ਨਿਖੇਧੀ

ਗਿਆਨੀ ਗੁਰਬਚਨ ਸਿੰਘ ਨੇ ਪੁਲਿਸ ਵੱਲੋਂ ਬਾਪੂ ਸੂਰਤ ਸਿੰਘ ਨੂੰ ਜਬਰੀ ਹਸਪਤਾਲ ਦਾਖਲ ਕਰਵਾਉਣ ਦੀ ਕੀਤੀ ਨਿਖੇਧੀ

ਜੱਥੇਦਾਰ ਗਿਆਨੀ ਗੁਰਬਚਨ ਸਿੰਘ
ਜੱਥੇਦਾਰ ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ (21 ਜੁਲਾਈ, 2015 ): ਸਜ਼ਾ ਪੁਰੀ ਕਰਨ ਉਪਰੰਤ ਵੀ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਕਰੀਬ ਛੇ ਮਹੀਨਿਆਂ ਤੋਂ ਭੁੱਖ ਹੜਤਾਲ ‘ਤੇ ਬੈਠੇ ਬਾਪੂ ਸੂਰਤ ਸਿੰਘ ਦੀ ਵਿਗੜ ਰਹੀ ਸਿਹਤ ਕਾਰਨ ਕੱਲ੍ਹ ਪੁਲਿਸ ਵੱਲੋਂ ਧੱਕੇਸ਼ਾਹੀ ਵਰਤਦਿਆਂ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣ ਅਤੇ ਉਨ੍ਹਾਂ ਦੇ ਹਮਾਇਤੀ ਸਿੰਘਾਂ ‘ਤੇ ਲਾਠੀਚਾਰਜ਼ ਕਰਨ ਅਤੇ ਪਰਚੇ ਦਰਜ਼ ਕਰਕੇ ਜੇਲ ਭੇਜਣ ਦੇ ਮਾਮਲੇ ‘ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਟਿੱਪਣੀ ਕਰਦਿਆਂ ਨਿਖੇਧੀ ਕੀਤੀ ਹੈ।

 ਉਨਾਂ ਜਿਥੇ ਬਾਪੂ ਸੂਰਤ ਸਿੰਘ ਦੇ ਜੀਵਨ ਨੂੰ ਕੌਮ ਦੀ ਅਮਾਨਤ ਕਹਿ ਕੇ ਉਨ੍ਹਾਂ ਦੇ ਬਚਾਅ ਨੂੰ ਲਾਜ਼ਮੀ ਦੱਸਿਆ ਉਥੇ ਪੁਲਿਸ ਵੱਲੋਂ ਕੀਤੇ ਤਾਕਤ ਦੇ ਪ੍ਰਯੋਗ ਦੀ ਨਿਖੇਧੀ ਕੀਤੀ।

ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨ੍ਹਾਂ ਕਿਹਾ ਕਿ ਭਾਵੇਂ ਸੂਬਾ ਸਰਕਾਰ ਤੇ ਮੁੱਖ ਮੰਤਰੀ  ਪ੍ਰਕਾਸ਼ ਸਿੰਘ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੇ ਪੱਧਰ ‘ਤੇ ਹਰ ਸੰਭਵ ਯਤਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਨੇ ਇਸ ਮਾਮਲੇ ‘ਚ ਅੜੀਅਲ ਰਵੱਈਆ ਅਖਤਿਆਰ ਕੀਤਾ ਹੋਇਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: