Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਤੇ ਮੈਂਬਰਾਂ ਦੇ ਪਰਿਵਾਰਾਂ ਵਿੱਚ ਵੱਧ ਰਿਹਾ ਪਤਿਤਪੁਣਾ ਚਿੰਤਾ ਦਾ ਵਿਸ਼ਾ: ਗਿਆਨੀ ਗੁਰਬਚਨ ਸਿੰਘ

ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਤੇ ਮੈਂਬਰਾਂ ਦੇ ਪਰਿਵਾਰਾਂ ਵਿੱਚ ਵੱਧ ਰਿਹਾ ਪਤਿਤਪੁਣਾ ਚਿੰਤਾ ਦਾ ਵਿਸ਼ਾ: ਗਿਆਨੀ ਗੁਰਬਚਨ ਸਿੰਘ

Giani Gurbachan Singh
ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ (15 ਮਈ, 2015): ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੱਜ ਇਥੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਤੇ ਮੈਂਬਰਾਂ ਦੇ ਪਰਿਵਾਰਾਂ ਵਿੱਚ ਪਤਿਤਪੁਣਾ ਵੱਧ ਰਿਹਾ ਹੈ, ਜਿਸ ਨੂੰ ਰੋਕਣ ਲਈ ਯੋਗ ਉਪਰਾਲੇ ਹੋਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦਾ ਮੁੱਖ ਕਾਰਜ ਜਿਥੇ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ, ਓਥੇ ਇਸ ਦੇ ਆਪਣੇ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਬੱਜਰ ਕੁਰਹਿਤਾਂ ਜਾਂ ਪਤਿਤਪੁਣੇ ‘ਚ ਫਸੇ ਹੋਏ ਹਨ, ਜਿਸ ਦਾ ਕਾਰਨ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਕਾਂ ਦੀ ਢਿੱਲ ਕਿਹਾ ਜਾ ਸਕਦਾ ਹੈ।

ਗਿਆਨੀ ਗੁਰਬਚਨ ਸਿੰਘ ਨੇ ਅੱਜ ਉਪਰੋਕਤ ਪ੍ਰਗਟਾਵੇ ਨਾਲ ਪਿਛੋਕੜ ਦੱਸਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ ਤੱਤਕਾਲੀ ਪ੍ਰਧਾਨ ਸੰਤ ਚੰਨਣ ਸਿੰਘ ਦੇ ਨਿਰਦੇਸ਼ਾਂ ‘ਤੇ ਮੁਲਾਜ਼ਮਾਂ ਦੀ ਪੁੱਛ ਪੜਤਾਲ ਜਾਰੀ ਰਹਿੰਦੀ ਸੀ ਅਤੇ ਦੋਸ਼ੀਆਂ ਨੂੰ ਤਾੜਨਾ ਤੇ ਸਜਾਵਾਂ ਦਿੱਤੀਆਂ ਜਾਂਦੀਆਂ ਸਨ, ਜੋ ਹੁਣ ਦੇ ਪ੍ਰਬੰਧਾਂ ‘ਚੋਂ ਖਤਮ ਹਨ।

ਉਨ੍ਹਾਂ ਆਖਿਆ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕਰ ਕੇ ੳੁਹ ਕਰਮਚਾਰੀਆਂ ਦੀ ਸਕਰੀਨਿੰਗ ਲਈ ਆਖਣਗੇ।

ਇਸ ਦੌਰਾਨ ਯੂ.ਕੇ. ਤੋਂ ਆਏ ਸਿੱਖ ਆਗੂਆਂ ਨੇ ਨੇਪਾਲ ਦੇ ਭੂਚਾਲ ਪੀੜਤਾਂ ਲਈ ਮਦਦ ਵਜੋਂ ਤਿੰਨ ਹਜ਼ਾਰ ਪੌਂਡ ਦਾ ਚੈੱਕ ਜਥੇਦਾਰ ਨੂੰ ਸੌਂਪਿਆ, ਜਿਸ ਨੂੰ ਸ਼੍ਰੋਮਣੀ ਕਮੇਟੀ ਰਾਹੀਂ ਭੂਚਾਲ ਪੀੜਤਾਂ ਤੱਕ ਪਹੁੰਚਾਇਆ ਜਾਵੇਗਾ।

ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਬਰਤਾਨੀਆ ਦੇ ਗੁਰਦੁਆਰਾ ਗੁਰੂ ਗੋਬਿੰਦ ਸਿੰਘ, ਬੈਡ ਫੋਰਡ ਤੋਂ ਆਏ ਰਣਬੀਰ ਸਿੰਘ ਨੇ ਨੇਪਾਲ ਦੇ ਭੂਚਾਲ ਪੀੜਤਾਂ ਦੀ ਸਹਾਇਤਾ ਲਈ ਤਿੰਨ ਹਜ਼ਾਰ ਪੌਂਡ ਦਾ ਚੈੱਕ ਦਿੱਤਾ। ਇਸੇ ਤਰ੍ਹਾਂ ਉਤਰਾਖੰਡ ਸਿੱਖ ਪ੍ਰਤੀਨਿਧੀ ਬੋਰਡ ਦੇ ਪ੍ਰਧਾਨ ਜਸਵੰਤ ਸਿੰਘ ਪੂਨੀਆ ਵੱਲੋਂ ਸਹਾਇਤਾ ਵਜੋਂ 11 ਹਜ਼ਾਰ ਰੁਪਏ ਨਕਦ ਭੇਟ ਕੀਤੇ ਗਏ।

ਉਨ੍ਹਾਂ ਆਖਿਆ ਕਿ ਕੁਦਰਤੀ ਆਫ਼ਤ ਸਮੇਂ ਪੀੜਤਾਂ ਦੀ ਮਦਦ ਕਰਨਾ ਹਰ ਇੱਕ ਸਿੱਖ ਦਾ ਫਰਜ਼ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: