Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਗੱਲ ਕਰਨ ਵਾਲੇ 1984 ਦੇ ਕਾਤਲਾਂ ਨੂੰ ਸਜ਼ਾ ਕਿਉਂ ਨਹੀਂ ਦਿਵਾਉਂਦੇ: ਮਾਨ

ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਗੱਲ ਕਰਨ ਵਾਲੇ 1984 ਦੇ ਕਾਤਲਾਂ ਨੂੰ ਸਜ਼ਾ ਕਿਉਂ ਨਹੀਂ ਦਿਵਾਉਂਦੇ: ਮਾਨ

ਫ਼ਤਹਿਗੜ੍ਹ ਸਾਹਿਬ: ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਦੇ ਮੁੱਖ ਦਫ਼ਤਰ ਕਿਲ੍ਹਾ ਸ. ਹਰਨਾਮ ਸਿੰਘ ਤੋਂ ਜਾਰੀ ਇਕ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕੀਤਾ ਹੈ, ਜਿਨ੍ਹਾਂ ਨੇ ਹਮਲੇ ਲਈ ਸਮੇਂ ਦੀ ਸਰਕਾਰ ਨੂੰ ਉਕਸਾਇਆ ਹੈ ਅਤੇ ਜਿਨ੍ਹਾਂ ਨੇ ਸਿੱਖ ਕੌਮ ਵਿਚ ਰਹਿੰਦੇ ਹੋਏ ਉਸ ਸਮੇਂ ਦੀ ਸਰਕਾਰ ਨੂੰ ਹਮਲਾ ਕਰਨ ਲਈ ਬੇਨਤੀਆਂ ਕੀਤੀਆਂ ਹਨ ਅਤੇ ਹਮਲਾਵਰਾਂ ਨੂੰ ਸਿੱਖਾਂ ਦੀਆਂ ਸੂਹਾਂ ਦਿੱਤੀਆਂ ਹਨ, ਉਹ ਸਾਰੇ ਇਸ ਸ਼ਹਿਰ ਦੀ ਪਵਿੱਤਰਤਾ ਨੂੰ ਭੰਗ ਕਰਨ ਦੇ ਦੋਸ਼ੀ ਹਨ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਇਕ ਦੋਸ਼ੀ ਆਦਮੀ ਜਿਸ ਨੇ ਇਸ ਦੀ ਪਵਿੱਤਰਤਾ ਭੰਗ ਕੀਤੀ ਹੋਵੇ, ਉਹ ਇਸ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਗੱਲ ਕਿਵੇਂ ਕਰ ਸਕਦਾ ਹੈ? ਇਹ ਨਵੀਆਂ ਉੱਠੀਆਂ ਪਾਰਟੀਆਂ ਜੇਕਰ 1984 ਦੇ ਦਰਬਾਰ ਸਾਹਿਬ ਦੀ ਪਵਿੱਤਰਤਾ ਨੂੰ ਭੰਗ ਕਰਨ ਵਾਲੇ, ਇਥੇ ਕਤਲੇਆਮ ਕਰਨ ਵਾਲਿਆਂ ਅਤੇ ਉਸ ਤੋਂ ਬਾਅਦ ਦਿੱਲੀ ਅਤੇ ਹਿੰਦੂਸਤਾਨ ਦੇ ਹੋਰ ਸ਼ਹਿਰਾਂ ਵਿਚ ਸਿੱਖਾਂ ਦਾ ਕਤਲੇਆਮ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਦੀ ਕੋਈ ਗੱਲ ਕਰਨ, ਨਾ ਕਿ ਹਵਾ ਵਿਚ ਹੀ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੀ ਗੱਲ ਕਰਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਦਲ ਖਾਲਸਾ ਆਗੂ ਕੰਵਰਪਾਲ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਕਿ ਧਾਰਾ 370 ਵੱਖਵਾਦ ਵੱਲ ਤੋਰਦੀ ਸੀ ਦਾ ਹਵਾਲਾ ਦੇਂਦਿੰਆਂ ਦਸਿਆ ਕਿ ਐਲ.ਕੇ.ਅਡਵਾਨੀ ਨੇ ਆਨੰਦਪੁਰ ਸਾਹਿਬ ਮਤੇ
“ਸੋਵੀਅਤ ਰੂਸ ਦੇ ਲੈਨਿਨ ਅਤੇ ਸਟਾਲਿਨ ਦੇ ਸਮੇਂ ਉਥੋਂ ਦੇ ਨਾਗਰਿਕਾਂ ਨੂੰ ਹਰ ਤਰ੍ਹਾਂ ਦੇ ਖਾਣ-ਪੀਣ, ਰਿਹਾਇਸ਼, ਨੌਕਰੀ, ਸਿਹਤ ਅਤੇ ਮੁਫਤ ਸੁਰੱਖਿਆ ਆਦਿ ਦਸਹੂਲਤਾਂ ਹਾਸਲ ਸਨ, ਪਰ ਫਿਰ ਵੀ ਸੋਵੀਅਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: