Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਬਾਣੀ ਦਾ ਗਲਤ ਉਚਾਰਨ: ਕਈ ਵਾਰ ਗਲਤੀ ਹੋ ਜਾਂਦੀ ਹੈ, ਜਿਸਨੂੰ ਗਲਤ ਨਹੀਂ ਲੈਣਾ ਚਾਹੀਦਾ:ਗੋਬਿੰਦ ਸਿੰਘ ਲੌਂਗੋਵਾਲ

ਗੁਰਬਾਣੀ ਦਾ ਗਲਤ ਉਚਾਰਨ: ਕਈ ਵਾਰ ਗਲਤੀ ਹੋ ਜਾਂਦੀ ਹੈ, ਜਿਸਨੂੰ ਗਲਤ ਨਹੀਂ ਲੈਣਾ ਚਾਹੀਦਾ:ਗੋਬਿੰਦ ਸਿੰਘ ਲੌਂਗੋਵਾਲ

ਚੰਡੀਗੜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਮਦਮਾ ਸਾਹਿਬ ਵਿਖੇ 21 ਜਨਵਰੀ ਨੂੰ ਹੋਏ ਧਾਰਮਿਕ ਸਮਾਗਮ ਵਿਚ ਗੁਰਬਾਣੀ ਦੀ ਤੁਕ ਗਲਤ ਉਚਾਰਨ ਕਰਨ ‘ਤੇ ਆਪਣਾ ਸਪੱਸ਼ਟੀਕਰਨ ਦੇਦਿਆਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਗੁਰਬਾਣੀ ਦੇ ਸਲੋਕ ਦਾ ਉਚਾਰਣ ਜਾਣਬੁੱਝ ਕੇ ਗਲਤ ਨਹੀਂ ਕੀਤਾ ਗਿਆ ਅਤੇ ਨਾ ਹੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਬਾਰੇ ਉਹ ਕਦੇ ਸੋਚ ਸਕਦੇ ਹਨ।ਉਨ੍ਹਾਂ ਕਿਹਾ ਕਿ ਕਈ ਵਾਰ ਗਲਤੀ ਹੋ ਜਾਂਦੀ ਹੈ, ਜਿਸਨੂੰ ਗਲਤ ਢੰਗ ਨਾਲ ਨਹੀਂ ਲੈਣਾ ਚਾਹੀਦਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਤਸਵੀਰ।

ਬੀਂਤੇ ਦਿਨੀਂ ਸਤਿਕਾਰ ਕਮੇਟੀ ਵੱਲੋਂ ਉਨ੍ਹਾਂ ਉਪਰ ਗੁਰਬਾਣੀ ਦੀ ਤੁਕ ਨੂੰ ਤੋੜ-ਮਰੋੜ ਕੇ ਬੋਲਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਕਾਰਨ ਪੁਲਿਸ ਕੋਲ ਪਰਚਾ ਦਰਜ ਕਰਨ ਦੀ ਮੰਗ ਕੀਤੀ ਸੀ।

ਸਬੰਧਤ ਖ਼ਬਰ: ਸਤਿਕਾਰ ਕਮੇਟੀ ਵੱਲੋਂ ਗੁਰਬਾਣੀ ਦਾ ਗਲਤ ਉਚਾਰਨ ਕਰਨ ‘ਤੇ ਗੋਬਿੰਦ ਸਿੰਘ ਲੌਂਗੋਵਾਲ ਵਿਰੁੱਧ ਪੁਲੀਸ ਨੂੰ ਸ਼ਿਕਾਇਤ

ਪ੍ਰਧਾਨ ਲੌਂਗੋਵਾਲਾਂ ਕਿਹਾ ਕਿ ਐਸਜੀਪੀਸੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਸਭ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਕੁਝ ਲੋਕਾਂ ਨੂੰ ਚੰਗਾ ਕੰਮ ਬਰਦਾਸ਼ਤ ਨਹੀਂ ਹੁੰਦਾ ਅਤੇ ਅਜਿਹੇ ਲੋਕਾਂ ਦਾ ਕੰਮ ਹੀ ਵਿਰੋਧ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਤਿੰਨ ਤਖਤ ਸਹਿਬਾਨ ਵਿਖੇ ਉਪ ਦਫ਼ਤਰ ਬਣਾਏ ਗਏ ਹਨ, ਜਿਥੇ ਹਰ ਐਤਵਾਰ ਨੂੰ ਧਾਰਮਿਕ ਸਮਾਗਮ ਹੋਇਆ ਕਰਨਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: