Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘੰਟਾ ਘਰ ਵਾਲੀ ਡਿਉੜੀ ਦੇ ਗੁੰਬਦਾਂ ਉਪਰ ਸੋਨਾ ਲਾਉਣ ਦੀ ਕਾਰ ਸੇਵਾ ਆਰੰਭ

ਘੰਟਾ ਘਰ ਵਾਲੀ ਡਿਉੜੀ ਦੇ ਗੁੰਬਦਾਂ ਉਪਰ ਸੋਨਾ ਲਾਉਣ ਦੀ ਕਾਰ ਸੇਵਾ ਆਰੰਭ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਵਾਲੇ ਪ੍ਰਵੇਸ਼ ਦੁੁਆਰ ਦੀ ਡਿਉੜੀ ਦੇ ਗੁੰਬਦਾਂ ਉਪਰ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਅੱਜ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਹਾਜ਼ਰੀ ਵਿਚ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਲਈ ਮੁਕੱਦਸ ਅਸਥਾਨ ਹੈ ਅਤੇ ਇਸ ਪਾਵਨ ਅਸਥਾਨ ਵਿਖੇ ਸਮੇਂ-ਸਮੇਂ ‘ਤੇ ਸੰਗਤ ਦੇ ਸਹਿਯੋਗ ਨਾਲ ਕਾਰ ਸੇਵਾਵਾਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਕਰਵਾਈ ਜਾ ਰਹੀ ਦਰਸ਼ਨੀ ਡਿਉੜੀ ਦੀ ਕਾਰ ਸੇਵਾ ਜਲਦ ਹੀ ਪੂਰੀ ਹੋਵੇਗੀ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਨੇ ਕਿਹਾ ਕਿ ਇਹ ਕਾਰ ਸੇਵਾ ਅਪ੍ਰੈਲ ਮਹੀਨੇ ਤਕ ਮੁਕੰਮਲ ਕਰ ਲਏ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਸ. ਅਜਾਇਬ ਸਿੰਘ ਅਭਿਆਸੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮਲਕੀਤ ਸਿੰਘ ਚੰਗਾਲ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਜਗਸੀਰ ਸਿੰਘ ਮਾਂਗਿਆਣਾ ਤੇ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਹਾਜਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅਤੇ 65 ਤੋਂ ਵੱਧ ਹੋਰ ਗੁਰਦੁਆਰਿਆਂ 'ਤੇ ਹੋਏ ਫੌਜੀ ਹਮਲਿਆਂ ਦੀ ਸੱਚਾਈ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨਾਂ ਨੂੰ ਉਜਾਗਰ ਕਰਦੀ ਖੋਜ ਭਰਪੂਰ ਕਿਤਾਬ ਹੁਣ
ਅਕਾਲੀ ਦਲ ਦੀ ਪੁਨਰ ਸੁਰਜੀਤੀ 'ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਪਹਿਲੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਉੱਤੇ ਪੀ.ਟੀ.ਸੀ. ਨੈੱਟਵਰਕ ਦੀ ਅਜਾਰੇਦਾਰੀ ਖਤਮ ਕਰਕੇ ਇਕ ਗੁਰਮਤਿ ਸਿਧਾਂਤ ਤੋਂ ਸੇਧਤ, ਨਿਸ਼ਕਾਮ, ਸਰਬ-ਸਾਂਝਾ ਅਤੇ ਸੰਗਤੀ ਜੁਗਤ ਵਾਲਾ ਪ੍ਰਬੰਧ ਸਿਰਜੇ ਜਾਣ
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਵਾਹ ਦੇ ਪ੍ਰਸਾਰਣ ਦੇ ਮਸਲੇ ਦਾ ਸੱਚੋ-ਸੱਚ ਬਿਆਨ ਕਰਦਾ ਇਕ ਅਹਿਮ ਲੇਖਾ ਸੰਗਤ ਦੇ ਸਨਮੁਖ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿਚ ਦਰਸਾਇਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: