Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜ਼ੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਪੁਲਿਸ ਗੋਲੀਬਾਰੀ ਲਈ ਸਰਕਾਰ ਨੂੰ ਜ਼ਿੰਮੇਵਾਰ ਮੰਨਿਆ: ‘ਆਪ’

ਜ਼ੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਪੁਲਿਸ ਗੋਲੀਬਾਰੀ ਲਈ ਸਰਕਾਰ ਨੂੰ ਜ਼ਿੰਮੇਵਾਰ ਮੰਨਿਆ: ‘ਆਪ’

ਚੰਡੀਗੜ੍ਹ: 14 ਅਕਤੂਬਰ ਨੂੰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਮਾਮਲੇ ਖਿਲਾਫ ਰੋਸ ਮਾਰਚ ਕਰ ਰਹੇ ਸਿੱਖਾਂ ਉਤੇ ਪੁਲਿਸ ਵੱਲੋਂ ਗੋਲੀ ਚਲਾਏ ਜਾਣ ਕਾਰਨ ਦੋ ਸਿੱਖਾਂ ਦੀ ਹੋਈ ਮੌਤ ਦੀ ਜਾਂਚ ਸਬੰਧੀ ਬਣਾਏ ਗਏ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਅੱਜ ਆਮ ਆਦਮੀ ਪਾਰਟੀ (ਆਪ) ਨੇ ਜਾਰੀ ਕਰ ਦਿੱਤੀ। ਰਿਪੋਰਟ, ਜਿਸ ਵਿਚ ਕਿ ਪੰਜਾਬ ਪੁਲਿਸ ਦੀ ਸਖਤ ਨਿੰਦਾ ਕੀਤੀ ਗਈ ਸੀ, ਨੂੰ ਪੰਜਾਬ ਸਰਕਾਰ ਨੇ ਦਬਾ ਕੇ ਰੱਖਿਆ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਤੇ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਉਮੀਦਵਾਰ ਐਚ.ਐਸ. ਫੂਲਕਾ ਨੇ ਰਿਪੋਰਟ ਜਾਰੀ ਕਰਦਿਆਂ ਕਿਹਾ ਕਿ ਜੋਰਾ ਸਿੰਘ ਕਮਿਸ਼ਨ ਨੇ ਬਾਦਲ ਦਲ-ਭਾਜਪਾ ਸਰਕਾਰ ਦੇ ਖਿਲਾਫ ਸਖਤ ਇਲਜ਼ਾਮ ਲਾਏ ਸਨ, ਜਿਸ ਕਾਰਨ ਸਰਕਾਰ ਨੇ ਇਹ ਰਿਪੋਰਟ ਜਨਤਕ ਨਹੀਂ ਕੀਤੀ ਸੀ।

ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲ ਕਰਦੇ ਹਏ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹਲਕਾ ਦਾਖਾ ਤੋਂ ‘ਆਪ’ ਦੇ ਉਮੀਦਵਾਰ ਹਰਵਿੰਦਰ ਸਿੰਘ ਫੂਲਕਾ

ਕੇਜਰੀਵਾਲ ਨੇ ਕਿਹਾ ਕਿ ਕਮਿਸ਼ਨ ਨੇ ਸਾਫ ਤੌਰ ਉਤੇ ਬਾਦਲ ਸਰਕਾਰ ਨੂੰ ਦੋਸ਼ੀ ਠਹਿਰਾਇਆ ਅਤੇ ਪੰਜਾਬ ਵਿੱਚ ਹਿੰਸਾ ਫੈਲਾਉਣ ਲਈ ਇੱਕ ਵੱਡੀ ਸਾਜਿਸ਼ ਦਾ ਇਸ਼ਾਰਾ ਕੀਤਾ। ਉਨਾਂ ਕਿਹਾ ਕਿ ਸੂਬੇ ਦੇ ਗ੍ਰਹਿ ਮੰਤਰੀ ਸੁਖਬੀਰ ਬਾਦਲ ਵੱਲੋਂ ਪੁਲਿਸ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਿੱਖਾਂ ਉਤੇ ਗੋਲੀਆਂ ਚਲਾਉਣ ਦੇ ਹੁਕਮ ਦਿੱਤੇ।

ਇਸ ਮੌਕੇ ਐਚ.ਐਸ. ਫੂਲਕਾ ਨੇ ਕਮਿਸ਼ਨ ਦੀ ਰਿਪੋਰਟ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੋ ਨੌਜਵਾਨ ਆਪਸੀ ਗੋਲੀਬਾਰੀ ਵਿੱਚ ਨਹੀਂ ਮਾਰੇ ਗਏ ਸਨ, ਜਿਵੇਂ ਕਿ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ। ਕਮਿਸ਼ਨ ਨੇ ਸਾਫ ਤੌਰ ਉਤੇ ਕਿਹਾ ਹੈ ਕਿ ਦੋਵੇਂ ਨੌਜਵਾਨ ਬੈਠੇ ਹੋਏ ਸਨ ਅਤੇ ਉਨ੍ਹਾਂ ਉਤੇ ਲਗਭਗ ਇੱਕ ਗਜ ਦੀ ਦੂਰੀ ਤੋਂ ਗੋਲੀ ਮਾਰੀ ਗਈ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪੁਲਿਸ ਨੇ ਬਿਨਾਂ ਕੋਈ ਚੇਤਾਵਨੀ ਦਿੱਤਿਆਂ ਗੋਲੀ ਚਲਾਈ ਅਤੇ ਇਨ੍ਹਾਂ ਨੌਜਵਾਨਾਂ ਕੋਲ ਕੋਈ ਹਥਿਆਰ ਵਗੈਰਾ ਵੀ ਨਹੀਂ ਸੀ।

ਫੂਲਕਾ ਨੇ ਕਿਹਾ ਕਿ ਕਮਿਸ਼ਨ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਇਹ ਸੀ ਕਿ ਕੀ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਸਵੈ-ਰੱਖਿਆ ਲਈ ਸੀ? ਫੂਲਕਾ ਨੇ ਕਿਹਾ ਕਿ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਇਸਦਾ ਜਵਾਬ ਨਾਂਹਪੱਖੀ ਸੀ, ਜਿਸਦਾ ਮਤਲਬ ਹੈ ਕਿ ਗੋਲੀਬਾਰੀ ਬਿਨਾਂ ਕਿਸੇ ਕਾਰਨ ਦੇ ਕੀਤੀ ਗਈ।

ਫੂਲਕਾ ਨੇ ਕਿਹਾ ਕਿ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਹੋਈ ਅਤੇ ਇਨ੍ਹਾਂ ਵਿੱਚ ਕੁੱਝ ਵੱਡੇ ਲੋਕ ਵੀ ਸ਼ਾਮਿਲ ਹਨ। ਫੂਲਕਾ ਨੇ ਕਿਹਾ ਕਿ ਸਰਕਾਰ ਵਿੱਚ ਵੱਡੇ ਬੰਦੇ ਤਾਂ ਕੇਵਲ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਹੀ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ ਪਤਾ ਚਲਦਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਅਤੇ ਪੁਲਿਸ ਗੋਲੀਬਾਰੀ ਵਿੱਚ ਬਾਦਲਾਂ ਦੀ ਸ਼ਮੂਲੀਅਤ ਹੈ।

ਕੇਜਰੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਇੱਕ ਵੱਡਾ ਅਪਰਾਧੀ ਹੈ ਅਤੇ ਇਹ ਪੰਜਾਬ ਦੀ ਬਦਕਿਮਸਤੀ ਹੈ ਕਿ ਉਹ ਪੰਜਾਬ ਦਾ ਉਪ ਮੁੱਖ ਮੰਤਰੀ ਬਣਿਆ। ਕੇਜਰੀਵਾਲ ਨੇ ਉਸਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਅਤੇ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਅਤੇ ਪੁਲਿਸ ਗੋਲੀਬਾਰੀ ਦੀ ਉਚ ਪੱਧਰੀ ਜਾਂਚ ਕਰਵਾਏਗੀ।

ਕੇਜਰੀਵਾਲ ਨੇ ਸੁਖਬੀਰ ਬਾਦਲ ਨੂੰ ਪੁੱਛਿਆ ਕਿ ਜੋਰਾ ਸਿੰਘ ਕਮਿਸ਼ਨ ਉਨ੍ਹਾਂ ਦੀ ਹੀ ਸਰਕਾਰ ਵੱਲੋਂ ਬਣਾਇਆ ਗਿਆ ਸੀ ਅਤੇ ਫਿਰ ਕੀ ਕਾਰਣ ਸੀ ਕਿ ਕਮਿਸ਼ਨ ਦੀ ਰਿਪੋਰਟ ਨੂੰ ਜਨਤਕ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਰਿਪੋਰਟ ਨੂੰ ਇਸ ਕਰਕੇ ਜਨਤਕ ਨਹੀਂ ਕੀਤਾ ਕਿਉਂਕਿ ਕਮਿਸ਼ਨ ਨੇ ਸਰਕਾਰ ਦੇ ਖਿਲਾਫ ਰਿਪੋਰਟ ਪੇਸ਼ ਕੀਤੀ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਸੁਖਬੀਰ ਬਾਦਲ ਹਮਲਾ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਮਲਾ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅਗਲੀ ਤਰੀਕ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: