Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਿੰਦੀ ਥੋਪਣ ਦੀ ਵਕਾਲਤ ਤੋਂ ਬਾਅਦ ਗੁਰਦਾਸ ਮਾਨ ਪੰਜਾਬੀ ਦੇ ਹਿਮਾਇਤੀਆਂ ਨੂੰ ਮੰਦੇ-ਬੋਲ ਬੋਲਣ ਲੱਗਾ

ਹਿੰਦੀ ਥੋਪਣ ਦੀ ਵਕਾਲਤ ਤੋਂ ਬਾਅਦ ਗੁਰਦਾਸ ਮਾਨ ਪੰਜਾਬੀ ਦੇ ਹਿਮਾਇਤੀਆਂ ਨੂੰ ਮੰਦੇ-ਬੋਲ ਬੋਲਣ ਲੱਗਾ

ਕਨੇਡਾ: ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਬੀਤੇ ਦਿਨਾਂ ਦੌਰਾਨ “ਇਕ ਦੇਸ਼, ਇਕ ਭਾਸ਼ਾ” ਦੇ ਹਿੰਦੂਤਵੀ ਤੇ ਬਸਤੀਵਾਦੀ ਏਜੰਡੇ ਦੀ ਹਿਮਾਇਤ ਕਰਨ ਤੋਂ ਬਾਅਦ ਪੰਜਾਬੀ ਬੋਲੀ ਦੇ ਹਿਮਾਇਤੀਆਂ ਵੱਲੋਂ ਗੁਰਦਾਸ ਮਾਨ ਦੇ ਵਿਚਾਰਾਂ ਨਾਲ ਵਿਰੋਧ ਪ੍ਰਗਟਾਇਆ ਜਾ ਰਿਹਾ ਹੈ। ਇਸ ਤੋਂ ਖਿਝਿਆ ਗੁਰਦਾਸ ਮਾਨ ਹੁਣ ਪੰਜਾਬੀ ਬੋਲੀ ਦੇ ਹਿਮਾਇਤੀਆਂ ਨੂੰ ਮੰਦੇ-ਬੋਲ ਬੋਲ ਰਿਹਾ ਹੈ।

ਗੁਰਦਾਸ ਮਾਨ (ਇਕ ਪੁਰਾਣੀ ਤਸਵੀਰ)

ਕਨੇਡਾ ਦੇ ਐਬਟਸਫੋਰਡ ਸ਼ਹਿਰ ਵਿਚ ਇਕ ਅਖਾੜੇ ਦੌਰਾਨ ਜਦੋਂ ਚਰਨਜੀਤ ਸਿੰਘ ਸੁੱਜੋਂ ਨਾਮੀ ਲੇਖਕ ਨੇ ਇਕ ਇਸ਼ਤਿਹਾਰ ਉੱਤੇ ਗੁਰਦਾਸ ਮਾਨ ਵੱਲੋਂ ਹਿੰਦੀ ਥੋਪੇ ਜਾਣ ਦੀ ਕੀਤੀ ਹਿਮਾਇਤ ਵਿਰੁਧ ਆਪਣੇ ਵਿਚਾਰ ਲਿਖ ਕੇ ਪਰਗਟ ਕੀਤੇ ਤਾਂ ਇਸ ਤੋਂ ਖਿਝੇ ਗਾਇਕ ਨੇ ਭਰੀ ਸਭਾ ਵਿਚ ਮਾਵਾਂ, ਭੈਣਾਂ ਤੇ ਧੀਆਂ ਦੀ ਸੰਗ-ਸਰਮ ਵੀ ਨਾ ਕਰਦਿਆਂ ਉਸ ਨੂੰ ਮੰਦੇ ਬੋਲ ਬੋਲੇ।

ਕਿਸੇ ਸਮੇਂ ਆਪਣੇ ਆਪ ਨੂੰ ਪੰਜਾਬੀ ਬੋਲੀ ਦਾ ਅਲੰਬਰਦਾਰ ਕਹਾਉਂਦੇ ਰਹੇ ਇਸ ਪੰਜਾਬੀ ਗਾਇਕ ਦੀ ਇਸ ਨੀਚ ਹਰਕਤ ਦੀ ਚੌਂਪਾਸਿਓਂ ਨਿਖੇਧੀ ਹੋ ਰਹੀ ਹੈ।
ਭਾਵੇਂ ਕਿ ਗੁਰਦਾਸ ਮਾਨ ਦੇ ਕਹੇ ਮੰਦ ਬੋਲਾਂ ਦੀ ਬੋਲਦੀ-ਮੂਰਤ (ਵੀਡੀਓ) ਬਿਜਾਲ (ਇੰਟਰਨੈਟ) ਉੱਤੇ ਬਹੁਤ ਘੁੰਮ ਰਹੀ ਹੈ ਪਰ ਸਿੱਖ ਸਿਆਸਤ ਨੇ ਇਨ੍ਹਾਂ ਮੰਦਬੋਲਾਂ ਨੂੰ ਪਾਠਕਾਂ/ਸਰੋਤਿਆਂ ਨਾਲ ਨਾ ਸਾਂਝੇ ਕਰਨ ਦਾ ਫੈਸਲਾ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੁਕਤ ਰਾਸ਼ਟਰ ਦੇ ਪੰਜ ਸੀਨੀਅਰ ਅਧਿਕਾਰੀਆਂ ਨੇ ਸਿੱਖ ਫੈਡਰੇਸ਼ਨ ਦੇ ਭਾਈ ਮੋਨਿੰਦਰ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਅਤੇ ਚੇਤਾਵਨੀਆਂ ਬਾਰੇ ਕੈਨੇਡਾ ਸਰਕਾਰ ਨੂੰ ਸਾਂਝੇ ਤੌਰ ’ਤੇ ਜਨਤਕ ਪੱਤਰ ਲਿਖਿਆ
ਅਮਰੀਕਾ ਵਿਚ ਬਿਸ਼ਨੋਈ ਨੈੱਟਵਰਕ ਨਾਲ ਜੁੜੇ 37 ਵਿਅਕਤੀਆਂ ਖਿਲਾਫ ਦੋਸ਼-ਪੱਤਰ ਜਨਤਕ ਹੋਣ ਤੋਂ ਬਾਅਦ ਸਿੱਖ ਫੈਡਰੇਸ਼ਨ (ਕੈਨੇਡਾ) ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਅਤੇ ਵਿਦੇਸ਼ੀ ਦਖਲਅੰਦਾਜ਼ੀ ਸਬੰਧੀ ਸੁਤੰਤਰ ਜਨਤਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: