Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਦਾਸਪੁਰ ਵਿਚ ਸ਼ਿਵ ਸ਼ੈਨਾ ਆਗੂ ਨੂੰ ਸਿੱਖ ਨੌਜਵਾਨ ਨੇ ਗੋਲੀ ਮਾਰੀ

ਗੁਰਦਾਸਪੁਰ ਵਿਚ ਸ਼ਿਵ ਸ਼ੈਨਾ ਆਗੂ ਨੂੰ ਸਿੱਖ ਨੌਜਵਾਨ ਨੇ ਗੋਲੀ ਮਾਰੀ

ਗੁਰਦਾਸਪੁਰ: ਗੁਰਦਾਸਪੁਰ ਸ਼ਹਿਰ ਵਿਚ ਸ਼ਿਵ ਸੈਨਾ ਦੇ ਸਥਾਨਕ ਆਗੂ ਹਰਮਿੰਦਰ ਸੋਨੀ ਉੱਤੇ ਇਕ ਸਿੱਖ ਨੌਜਵਾਨ ਵਲੋਂ ਗੋਲੀ ਚਲਾਉਣ ਦੀ ਖਬਰ ਮਿਲੀ ਹੈ। ਸਥਾਨਕ ਸੂਤਰਾਂ ਤੋਂ ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਹਰਮਿੰਦਰ ਸੋਨੀ ਉੱਤੇ ਇਹ ਹਮਲਾ ਉਸ ਸਮੇਂ ਕੀਤਾ ਗਿਆ ਜਦੋਂ ਕਿ ਉਹ ਸਥਾਨਕ ਫਿਸ਼ ਪਾਰਕ ਵਿਖੇ ਵਾਲੀਵਾਲ ਖੇਡ ਕੇ ਹਟਿਆ ਸੀ। ਇਹ ਹਮਲਾ ਸਵੇਰੇ ਤਕਰੀਬਨ 8:30 ਵਜੇ ਹੋਇਅ। ਉਸ ਸਮੇਂ ਸੋਨੀ ਨਾਲ ਉਸ ਦੇ ਚਾਰ ਬੰਦੂਕਧਾਰੀ ਰੱਖਿਆ ਕਰਮਚਾਰੀ ਵੀ ਮੌਜੂਦ ਸਨ।

ਹਸਪਤਾਲ ਵਿਚ ਜ਼ੇਰੇ ਇਲਾਜ਼ ਸ਼ਿਵ ਸੈਨਾ ਆਗੂ ਹਰਮਿੰਦਰ ਸੋਨੀ
ਹਸਪਤਾਲ ਵਿਚ ਜ਼ੇਰੇ ਇਲਾਜ਼ ਸ਼ਿਵ ਸੈਨਾ ਆਗੂ ਹਰਮਿੰਦਰ ਸੋਨੀ

ਸੂਤਰਾਂ ਅਨੁਸਾਰ ਹਮਲਾ ਕਰਨ ਵਾਲੇ ਸਿੱਖ ਨੌਜਵਾਨ ਨੇ ਸੋਨੀ ਦੇ ਕੋਲ ਆ ਕੇ ਪੁੱਛਿਆ ਕਿ ਕੀ ਉਹ ਸੋਨੀ ਹੈ? ਤੇ ਜਵਾਬ ਹਾਂ ਵਿਚ ਮਿਲਣ ‘ਤੇ ਆਪਣੇ ਦੋਸੀ ਹਥਿਆਰ ਨਾਲ ਉਸ ਉੱਤੇ ਗੋਲੀ ਚਲਾ ਦਿੱਤੀ। ਸੂਤਰਾਂ ਅਨੁਸਾਰ ਨੌਜਵਾਨ ਨੇ ‘ਬੋਲੇ ਸੋ ਨਿਹਾਲ’ ਦਾ ਨਾਅਰਾ ਵੀ ਲਗਾਇਆ, ਜਦਕਿ ਕੁਝ ਖਬਰਾਂ ਅਨੁਸਾਰ ਉਸ ਨੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਵੀ ਲਗਾਏ।

ਹਮਲਾ ਕਰਨ ਵਾਲਾ ਨੌਜਵਾਨ ਪੁਲਿਸ ਹਿਰਾਸਤ ਵਿਚ ਹੈ ਤੇ ਹਰਮਿੰਦਰ ਸੋਨੀ ਨੂੰ ਹਮਲੇ ਤੋਂ ਬਾਅਦ ਹਸਪਤਾਲ ਪਹੁੰਚਾ ਦਿੱਤਾ ਜਿੱਥੇ
ਅਪਰੇਸ਼ਨ ਕਰਕੇ ਉਸ ਦੇ ਸਰੀਰ ਵਿਚੋਂ ਗੋਲੀ ਕੱਢ ਦਿੱਤੀ ਗਈ ਹੈ। ਹੁਣ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਪੁਲਿਸ ਵਲੋਂ ਇਸ ਘਟਨਾ ਦੇ ਵੇਰਵੇ ਸਾਂਝੇ ਕਰਨ ਲਈ ਅੱਜ ਸ਼ਾਮ ਪ੍ਰੈਸ ਕਾਨਫਰੰਸ ਕੀਤੇ ਜਾਣ ਦੀ ਸੰਭਾਵਨਾ ਹੈ।


ਵਧੇਰੇ ਵੇਰਵਿਆਂ ਲਈ ਵੇਖੋ:

Gurdaspur Shiv Sena leader Harminder Soni shot at by Sikh youth


Kashmir Singh Gurdaspur Incident


ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਹਾਰਾਸ਼ਟਰ ਦੀ ਸ਼ਿਵ ਸੈਨਾ ਸਰਕਾਰ ਨੇ ਮੁੰਬਈ ਮਹਾਂਨਗਰ ਪਾਲਿਕਾ ਦੇ ਸਾਰੇ ਕਰਮਚਾਰੀਆਂ ਦੇ ਬੈਂਕ ਖਾਤੇ ਐਕਸਿਸ ਬੈਂਕ ਵਿੱਚੋਂ ਹਟਾਉਣ ਦੇ ਹੁਕਮ ਦੇ ਦਿੱਤੇ ਹਨ। ਤਾਮਿਲਨਾਡੂ ਵਿੱਚ ਜਾਤ ਪਾਤ ਦੇ ਭੇਦ
ਬੀਤੇ ਰਾਤ ਦਲਿਤਾਂ ਅਤੇ ਸ਼ਿਵ ਸੈਨਾ ਕਾਰਕੁਨਾਂ ਦੇ ਟਕਰਾਰ ਤੋਂ ਬਾਅਦ ਫਗਵਾੜੇ ਦਾ ਮਾਹੌਲ ਤਨਾਪੂਰਨ ਬਣਿਆ ਹੋਇਆ ਹੈ।ਰਿਪੋਰਟਾਂ ਅਨੁਸਾਰ ਸ਼ਿਵ ਸੈਨਾ ਕਾਰਕੁਨਾਂ ਵੱਲੋ ਚਲਾਈ ਗੋਲੀਬਾਰੀ ਨਾਲ 2 ਦਲਿਤ ਕਾਰਕੁਨਾਂ ਜ਼ਖ਼ਮੀ
ਮੂਲ ਨਿਵਾਸੀ ਭਾਰਤੀਆਂ ਦੇ ਹੱਕਾਂ ਲਈ ਜੂਝ ਰਹੀ ਜਥੇਬੰਦੀ ਬਾਮਸੇਫ ਵਲੋਂ ਨਵੇਂ ਸਾਲ ਮੌਕੇ ਪੂਨੇ ਵਿਖੇ ਕਰਵਾਏ ਗਏ ਭੀਮਾ ਕੋਰੇਗਾਉ ਜਿੱਤ ਸਮਾਰੋਹ ਸਮਾਗਮ ਦੀ ਸਫਲਤਾ ਤੋਂ ਬੁਖਲਾਏ ਸੈਂਕੜੇ ਬਜਰੰਗ ਦਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: