Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਤ ਅਤਰ ਸਿੰਘ ਜੀ ਦੀ 100 ਸਾਲਾ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਸੰਤ ਅਤਰ ਸਿੰਘ ਜੀ ਦੀ 100 ਸਾਲਾ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਬਡਰੁੱਖਾਂ: ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ 100 ਸਾਲਾ ਯਾਦ ਨੂੰ ਸਮਰਪਿਤ ਸਿੱਖ ਜਥਾ ਮਾਲਵਾ ਵੱਲੋਂ ਗੁਰਦੁਆਰਾ ਪੜਾਓ ਸਾਹਿਬ, ਬਡਰੁੱਖਾਂ ਵਿਖੇ ਨਗਰ ਦੀ ਸੰਗਤ ਅਤੇ ਗੁਰਦੁਆਰਾ ਸਾਹਿਬ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਨਗਰ ਅਤੇ ਨੇੜਲੇ ਪਿੰਡਾਂ ਦੀ ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਹਾਜ਼ਰੀ ਭਰੀ।

ਸਿੱਖ ਜਥਾ ਮਾਲਵਾ ਵੱਲੋਂ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਪਿੰਡਾਂ ਵਿੱਚ ਗੁਰਮਤਿ ਪੜਾਅ ਸਜਾਏ ਜਾ ਰਹੇ ਹਨ। ਇਸੇ ਲੜੀ ਤਹਿਤ ਮਸਤੂਆਣਾ ਸਾਹਿਬ ਨੇੜਲੇ ਪਿੰਡ ਬਡਰੁੱਖਾਂ ਵਿਖੇ ਸਥਿਤ ਗੁਰਦੁਆਰਾ ਪੜਾਓ ਸਾਹਿਬ, ਜੋ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਨਾਲ ਸਬੰਧਤ ਇਤਿਹਾਸਕ ਸਥਾਨ ਹੈ, ਵਿਖੇ ਕਈ ਦਿਨਾਂ ਤੋਂ ਗੁਰਮਤਿ ਦੀਵਾਨ ਸਜਾਏ ਗਏ। ਇਸ ਦੌਰਾਨ ਸੰਤ ਅਤਰ ਸਿੰਘ ਜੀ ਦੀ 100 ਸਾਲਾ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।

Gurmat Samagam organized to commemorate the 100th anniversary of Sant Atar Singh Ji
ਵੱਖ-ਵੱਖ ਪਿੰਡਾਂ ਵਿੱਚ ਸਜਾਏ ਗੁਰਮਤਿ ਪੜਾਅ ਦੌਰਾਨ

ਸੰਗਤ ਨੇ ਸਮਾਗਮ ਦੀਆਂ ਸੇਵਾਵਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ। ਲੋਹ ਲੰਗਰ ਤਪਾਏ ਗਏ ਅਤੇ ਪਿੰਡ ਦੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਭਾਈ ਮਨਪ੍ਰੀਤ ਸਿੰਘ ਜੀ ਬਖੋਪੀਰ ਅਤੇ ਭਾਈ ਜਗਤਾਰ ਸਿੰਘ ਜੀ ਧੂਰੀ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਉਪਰੰਤ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਅਤੇ ਅਰਦਾਸ ਨਾਲ ਸਮਾਗਮ ਦੀ ਸਮਾਪਤੀ ਹੋਈ।

Gurmat Samagam organized to commemorate the 100th anniversary of Sant Atar Singh Ji

ਮਸਤੂਆਣਾ ਸਾਹਿਬ ਦੇ ਜੋੜ ਮੇਲੇ ਸਬੰਧੀ ਇਤਿਹਾਸਕ ਦਸਤਾਵੇਜ਼ ਜਾਰੀ

ਸਿੱਖ ਜਥਾ ਮਾਲਵਾ ਵੱਲੋਂ ਇਲਾਕੇ ਦੀ ਸੰਗਤ ਅਤੇ ਵੱਖ-ਵੱਖ ਪੰਥਕ ਜਥਿਆਂ ਦੇ ਸਹਿਯੋਗ ਨਾਲ ਪਿਛਲੇ ਕੁਝ ਸਾਲਾਂ ਤੋਂ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ ਵਿੱਚ ਲੱਗਣ ਵਾਲੇ ਜੋੜ ਮੇਲੇ ਦੇ ਮਾਹੌਲ ਨੂੰ ਗੁਰਮਤਿ ਅਨੁਸਾਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਜਥੇ ਵੱਲੋਂ ਇਸ ਕਾਰਜ ਨੂੰ ਸਫ਼ਲ ਬਣਾਉਣ ਲਈ ਕੀਤੇ ਯਤਨਾਂ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਕਾਮਯਾਬੀ ਮਿਲਣ ਦੀ ਗੱਲ ਕਹੀ ਗਈ।

ਇਸ ਕਾਰਜ ਦੌਰਾਨ ਵਾਪਰੀਆਂ ਅਹਿਮ ਘਟਨਾਵਾਂ, ਇਤਿਹਾਸਕ ਗਵਾਹੀਆਂ, ਦਸਤਾਵੇਜ਼ਾਂ ਅਤੇ ਤੱਥਾਂ ਨੂੰ ਸੰਭਾਲਣ ਦੇ ਨਾਲ-ਨਾਲ ਭਵਿੱਖ ਵਿੱਚ ਜੋੜ ਮੇਲੇ ਦੇ ਸੁਧਾਰਾਂ ਲਈ ਲੋੜੀਂਦੇ ਕਦਮਾਂ ਅਤੇ ਇਸ ਕਾਰਜ ਨੂੰ ਨਿਰੰਤਰ ਜਾਰੀ ਰੱਖਣ ਦੀ ਜ਼ਿੰਮੇਵਾਰੀ ਬਾਰੇ ਜਾਣਕਾਰੀ ਇਕੱਠੀ ਕਰਕੇ ‘ਤੱਥ ਅਤੇ ਭਵਿੱਖ’ ਨਾਮਕ ਇਤਿਹਾਸਕ ਦਸਤਾਵੇਜ਼ ਤਿਆਰ ਕੀਤਾ ਗਿਆ ਹੈ।

ਇਸ ਦਸਤਾਵੇਜ਼ ਵਿੱਚ ਜੋੜ ਮੇਲੇ ਦੇ ਸੁਧਾਰਾਂ ਲਈ ਵੱਖ-ਵੱਖ ਨਗਰਾਂ ਦੇ ਜਥਿਆਂ, ਜਥੇਬੰਦੀਆਂ ਅਤੇ ਸੰਗਤ ਵੱਲੋਂ ਪਾਏ ਗਏ ਅਹਿਮ ਯੋਗਦਾਨ ਨੂੰ ਦਰਜ ਕੀਤਾ ਗਿਆ ਹੈ। ਸਿੱਖ ਜਥਾ ਮਾਲਵਾ ਵੱਲੋਂ ਇਹ ਦਸਤਾਵੇਜ਼ ਲਗਾਤਾਰ ਵੱਖ-ਵੱਖ ਨਗਰਾਂ ਦੇ ਮੁਹਤਬਰਾਂ ਅਤੇ ਪੰਥਕ ਸ਼ਖ਼ਸੀਅਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਜੋੜ ਮੇਲੇ ਦੇ ਗੁਰਮਤਿ ਅਨੁਸਾਰੀ ਸਰੂਪ ਨੂੰ ਕਾਇਮ ਰੱਖਣ ਅਤੇ ਭਵਿੱਖ ਵਿੱਚ ਇਸ ਕਾਰਜ ਨੂੰ ਹੋਰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ਲਈ ਸਾਂਝੇ ਯਤਨ ਕੀਤੇ ਜਾ ਸਕਣ।


GDE Error: Error retrieving file - if necessary turn off error checking (403:Forbidden)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਭਵਾਨੀਗੜ੍ਹ ਵਿਖੇ ਆਯੋਜਿਤ 7 ਦਿਨਾਂ ਸਿਖਲਾਈ ਪੜਾਅ ਦੀ ਸਮਾਪਤੀ ਮੌਕੇ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਪੜਾਅ ਦੌਰਾਨ ਕਰੀਬ 50 ਸਿਖਿਆਰਥੀਆਂ ਨੇ ਗੁਰਬਾਣੀ ਕੰਠ ਅਭਿਆਸ, ਸਸਤ੍ਰ ਵਿਦਿਆ, ਘੋੜਸਵਾਰੀ, ਸੰਗੀਤ ਵਿਦਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: