Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 23ਵੀਂ ਵਾਰ ਜਿੱਤੀ “ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ”

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 23ਵੀਂ ਵਾਰ ਜਿੱਤੀ “ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ”

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਖੇਡਾਂ ਦੇ ਖੇਤਰ ਵਿਚ ਸਰਵਪੱਖੀ ਤੇ ਵਧੀਆ ਕਾਰਗੁਜ਼ਾਰੀ ਲਈ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਡਾ . ਜਸਪਾਲ ਸਿੰਘ ਸੰਧੂ ਨੂੰ ਖੇਡਾਂ ਦੀ ਸਰਵਉੱਚ ਵਕਾਰੀ “ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫੀ” ਦਿੱਤੀ ਹੈ। ਇਹ ਮਾਣ ਮੱਤੀ ਟਰਾਫੀ 23ਵੀਂ ਵਾਰ ਯੂਨੀਵਰਸਿਟੀ ਦੀ ਝੋਲੀ ਪਈ ਹੈ।

ਭਾਰਤ ਦੇ ਰਾਸ਼ਟਰਪਤੀ ਭਵਨ ਵਿਖੇ ਬੀਤੇ ਕਲ੍ਹ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਮੌਕੇ ਵਾਈਸ-ਚਾਂਸਲਰ ਪ੍ਰੋ.ਸੰਧੂ ਨੂੰ ਖੇਡਾਂ ਦੇ ਵਿਕਾਸ ਅਤੇ ਤਰੱਕੀ ਲਈ 10 ਲੱਖ ਰੁਪਏ ਦੀ ਇਨਾਮੀ ਰਕਮ ਅਤੇ ਟਰਾਫੀ ਦੇਣ ਤੋਂ ਪਹਿਲਾਂ ਯੂਨੀਵਰਸਿਟੀ ਦੀਆਂ ਖੇਡ ਪ੍ਰਾਪਤੀਆਂ ਬਾਰੇ ਇੱਕ ਸ਼ਲਾਘਾ ਪੱਤਰ ਵੀ ਪੜ੍ਹਿਆ ਗਿਆ ਤਾਂ ਰਾਸ਼ਟਰਪਤੀ ਭਵਨ ਦਾ ਹਾਲ ਤਾਲੀਆਂ ਦੀ ਗੜਗੜਾਹਟ ਨਾਲ ਗੂੰਜ ਉਠਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ:ਜਸਪਾਲ ਸਿੰਘ ਸੰਧੂ ਦੇ ਨਾਲ ਡਾਇਰੈਕਟਰ ਖੇਡਾਂ ਡਾ. ਸੁਖਦੇਵ ਸਿੰਘ, ਡਿਪਟੀ ਡਾਇਰੈਕਟਰ ਕੰਵਰ ਮਨਦੀਪ ਸਿੰਘ ਅਤੇ ਯੂਨੀਵਰਸਿਟੀ ਦੇ ਸਾਬਕਾ ਡਾਇਰੈਕਟਰ ਖੇਡਾਂ, ਡਾ. ਕੰਵਲਜੀਤ ਸਿੰਘ ਵੀ ਹਾਜ਼ਰ ਸਨ।

ਵਾਈਸ-ਚਾਂਸਲਰ ਪ੍ਰੋ.ਸੰਧੂ ਨੇ ਕਿਹਾ ਕਿ ਇਸ ਅਨੂਠੀ ਪ੍ਰਾਪਤੀ ਲਈ ਅਸਲ ਹੱਕਦਾਰ ਸਾਡੇ ਉੱਘੇ ਖਿਡਾਰੀ ਹਨ, ਜਿਨ੍ਹਾਂ ਦੀ ਸਖਤ ਮਿਹਨਤ ਅਤੇ ਲਗਨ ਸਦਕਾ, ਯੂਨੀਵਰਸਿਟੀ ਇਹ ਟਰਾਫੀ ਹਾਸਲ ਕਰਨ ਵਿੱਚ 23ਵੀਂ ਵਾਰ ਕਾਮਯਾਬ ਹੋਈ ਹੈ।

ਜਿਕਰਯੋਗ ਹੈ ਕਿ  ਭਾਰਤ ਸਰਕਾਰ ਦੇ ਸਿਖਿਆ ਮੰਤਰਾਲੇ ਵਲੋਂ 1956-57 ਵਿਚ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦੇ ਨਾਂ ‘ਤੇ ਸ਼ੁਰੂ ਕੀਤੀ ਗਈ ਇਹ ਚਲੰਤ ਟਰਾਫੀ ਰਾਸ਼ਟਰਪਤੀ ਵੱਲੋਂ ਹਰ ਵਰ੍ਹੇ ਉਸ ਯੂਨੀਵਰਸਿਟੀ ਨੂੰ ਦਿੱਤੀ ਜਾਂਦੀ ਹੈ, ਜੋ ਖੇਡਾਂ ਦੇ ਖੇਤਰ ਵਿਚ ਸਰਵਪੱਖੀ ਤੇ ਵਧੀਆ ਕਾਰਗੁਜ਼ਾਰੀ ਦਿਖਾਉਂਦੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਵੱਲੋਂ ਭੇਜੀਆਂ ਸਿਫਾਰਸ਼ਾਂ ਤੋਂ ਬਾਅਦ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਪ੍ਰੋਫੈਸਰ ਬੀ.ਐਸ. ਘੁੰਮਣ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੁਲਪਤੀ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਭਾਰਤ ਦੇ 14ਵੇਂ ਰਾਸ਼ਟਰਪਤੀ ਲਈ ਚੋਣ ਅੱਜ ਹੋਣ ਜਾ ਰਹੀ ਹੈ, ਜਿਸ ਵਿੱਚ ਐਨਡੀਏ ਉਮੀਦਵਾਰ ਰਾਮ ਨਾਥ ਕੋਵਿੰਦ ਦਾ ਵਿਰੋਧੀ ਧਿਰ ਦੀ ਉਮੀਦਵਾਰ ਮੀਰਾ ਕੁਮਾਰ ਦੇ ਨਾਲ ਮੁਕਾਬਲਾ ਹੈ। ਵੋਟਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: