Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਇਥੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ਼ਰਧਾ ਸਤਿਕਾਰ ਸਾਹਿਤ ਮਨਾਇਆ ਗਿਆ। ਇਸ ਸੰਬੰਧ ਵਿੱਚ ਅਕਾਲ ਪੁਰਖ ਕੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਦੇ ਉਪਰਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਰੂਪ ਨਗਰ ਦੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਕੇ ਨਗਰ ਕੀਰਤਨ ਸ਼ੁਰੂ ਹੋਇਆ। ਨਿਸ਼ਾਨ ਸਾਹਿਬ ਦੀ ਅਗਵਾਈ ਵਿੱਚ ਅਰੰਭ ਹੋਏ ਇਸ ਨਗਰ ਕੀਰਤਨ ਵਿੱਚ ਕੀਰਤਨੀ ਜਥੇ, ਗੱਤਕਾ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਬੈਂਡ ਸਮੇਤ ਹਿੱਸਾ ਲਿਆ। ਇਹ ਨਗਰ ਕੀਰਤਨ ਰੂਪ ਨਗਰ ਤੋਂ ਭਗਤਾਂ ਵਾਲਾ, ਕਟੜਾ ਕਰਮ ਸਿੰਘ, ਨਮਕ ਮੰਡੀ, ਆਟਾ ਮੰਡੀ, ਬਜ਼ਾਰ ਕਾਠੀਆਂ, ਬਜ਼ਾਰ ਮਾਈ ਸੇਵਾਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਪੁਜਾ।

ਅਕਾਲ ਪੁਰਖ ਕੀ ਫੌਜ, ਪੰਥਕ ਤਾਲਮੇਲ ਸੰਗਠਨ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ; ਨਗਰ ਕੀਰਤਨ ਦੇ ਦਰਬਾਰ ਸਾਹਿਬ ਪਹੁੰਚਣ 'ਤੇ ਅਰਦਾਸ ਕਰਦੇ ਹੋਏ ਗਿਆਨੀ ਕੇਵਲ ਸਿੰਘ
ਅਕਾਲ ਪੁਰਖ ਕੀ ਫੌਜ, ਪੰਥਕ ਤਾਲਮੇਲ ਸੰਗਠਨ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ; ਨਗਰ ਕੀਰਤਨ ਦੇ ਦਰਬਾਰ ਸਾਹਿਬ ਪਹੁੰਚਣ ‘ਤੇ ਅਰਦਾਸ ਕਰਦੇ ਹੋਏ ਗਿਆਨੀ ਕੇਵਲ ਸਿੰਘ

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਸਮਾਪਤੀ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਮੂਲ ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਦੀ ਅੱਡਰੀ ਪਛਾਣ ਦਾ ਪ੍ਰਤੀਕ ਹੈ ਜਿਸਨੂੰ ਇੱਕ ਸੋਚੀ ਸਮਝੀ ਸਾਜਿਸ਼ ਤਹਿਤ ਮਿਲਗੋਭਾ ਕੀਤਾ ਜਾ ਰਿਹਾ ਹੈ ਤਾਂ ਜੋ ਬਿਪਰਵਾਦੀ ਤਾਕਤਾਂ ਸਿੱਖਾਂ ਨੂੰ ਹਿੰਦੂਆਂ ਦਾ ਅੰਗ ਦੱਸਣ ਵਿੱਚ ਸਫਲ ਹੋ ਸਕਣ। ਉਨ੍ਹਾਂ ਕਿਹਾ ਕਿ ਹੁਣ ਸਿੱਖ ਜਾਗਰੂਕ ਹੋ ਚੁੱਕੇ ਹਨ ਤੇ ਪੰਥ ਦੋਸ਼ੀਆਂ ਦਾ ਅਜੇਹਾ ਕੋਈ ਮਨਸੂਬਾ ਸਫਲ ਨਹੀਂ ਹੋਣ ਦਿੱਤਾ ਜਾਵੇਗਾ।

ਅਕਾਲ ਪੁਰਖ ਦੀ ਫੌਜ ਦੇ ਕਨਵੀਨਰ ਐਡਵੋਕੇਟ ਜਸਵਿੰਦਰ ਸਿੰਘ ਨੇ ਸਮੁਚੀ ਸਿੱਖ ਕੌਮ ਨੂੰ ਗੁਰੂ ਰਾਮਦਾਸ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਕੋਸ਼ਿਸ਼ਾਂ ਦੇ ਨਾਲ ਹੀ ਅਰਦਾਸ ਵੀ ਕਰੀਏ ਕਿ ਪਾਤਸ਼ਾਹ ‘ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ’ ਤਾਂ ਮਾਲਿਕ ਬਹੁੜੀ ਵੀ ਕਰੇਗਾ। ਇਸ ਮੌਕੇ ਕੌਂਸਲਰ ਅਮਰਜੀਤ ਸਿੰਘ ਭਾਟੀਆ, ਪ੍ਰਿੰਸੀਪਲ ਬਲਜਿੰਦਰ ਸਿੰਘ, ਸ. ਕੁਲਜੀਤ ਸਿੰਘ; ਸਿੰਘ ਬ੍ਰਦਰਜ਼, ਸ. ਬਰਿੰਦਰ ਸਿੰਘ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: