Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Interfaith Seminar on Sri Guru Tegh Bahadur Sahib Held at Sri Guru Granth Sahib World University

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਸਮਰਪਿਤ ਅੰਤਰ-ਧਰਮ ਵਿਚਾਰ-ਗੋਸ਼ਟੀ ਕਰਵਾਈ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵਿਰਾਸਤ ਨੂੰ ਸਮਰਪਿਤ ਅੰਤਰ-ਧਰਮ ਵਿਚਾਰ-ਗੋਸ਼ਟੀ ਕਰਵਾਈ

ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਅਕਾਦਮਿਕ ਅਤੇ ਅੰਤਰ-ਧਰਮ ਵਿਚਾਰ-ਗੋਸ਼ਟੀ ‘ਸ੍ਰਿਸ਼ਟੀ ਦੀ ਚਾਦਰ – ਸ੍ਰੀ ਗੁਰੂ ਤੇਗ ਬਹਾਦਰ ਜੀ’ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਈ ਗਈ। ਇਸ ਵਿਚਾਰ-ਗੋਸ਼ਟੀ ਦਾ ਉਦੇਸ਼ ਧਾਰਮਿਕ ਆਜ਼ਾਦੀ, ਮਨੁੱਖੀ ਮਰਯਾਦਾ ਅਤੇ ਭਾਈਚਾਰਕ ਸਾਂਝ ਦੇ ਸਰਬ-ਵਿਆਪਕ ਸੰਦੇਸ਼ ਨੂੰ ਉਭਾਰਨਾ ਸੀ।

ਇਹ ਸਮਾਗਮ ਆਈ.ਐੱਚ.ਏ. ਫਾਊਂਡੇਸ਼ਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਅਤੇ ਆਈ.ਜੀ.ਐੱਨ.ਸੀ.ਏ., ਸੱਭਿਆਚਾਰਕ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਵਿੱਚ ਵੱਖ-ਵੱਖ ਧਰਮਾਂ ਨਾਲ ਸਬੰਧਤ ਉੱਘੇ ਅਕਾਦਮਿਕ ਅਤੇ ਧਾਰਮਿਕ ਆਗੂਆਂ ਨੇ ਸ਼ਮੂਲੀਅਤ ਕੀਤੀ।

Interfaith Seminar on Sri Guru Tegh Bahadur Sahib Held at Sri Guru Granth Sahib World University
ਵਿਚਾਰ-ਗੋਸ਼ਟੀ ਵਿੱਚ ਸ਼ਾਮਲ ਵੱਖ-ਵੱਖ ਧਰਮਾਂ ਦੇ ਧਾਰਮਿਕ ਅਤੇ ਅਕਾਦਮਿਕ ਆਗੂ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ।

ਸਮਾਗਮ ਦੀ ਸ਼ੁਰੂਆਤ ਅਰਦਾਸ ਅਤੇ ਯੂਨੀਵਰਸਿਟੀ ਧੁਨੀ ਨਾਲ ਹੋਈ, ਜਿਸ ਉਪਰੰਤ ਸਲੋਕ ਗਾਇਨ ਕੀਤਾ ਗਿਆ। ਡਾ. ਹਰਦੇਵ ਸਿੰਘ, ਡੀਨ, ਫੈਕਲਟੀ ਆਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਸਟੱਡੀਜ਼ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ। ਡਾ. ਸਤਨਾਮ ਸਿੰਘ ਆਹਲੂਵਾਲੀਆ ਨੇ ਇਸ ਕੌਮੀ ਉਪਰਾਲੇ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਗੁਰੂ ਸਾਹਿਬ ਦੇ ਸਰਬ-ਵਿਆਪਕ ਸੰਦੇਸ਼ ਨੂੰ ਧਾਰਮਿਕ ਅਤੇ ਭੂਗੋਲਿਕ ਹੱਦਾਂ ਤੋਂ ਪਾਰ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਪ੍ਰੋ. ਕੇਹਰ ਸਿੰਘ ਵੱਲੋਂ ਵਿਚਾਰ-ਗੋਸ਼ਟੀ ਦੌਰਾਨ ਸਨਮਾਨ ਪ੍ਰਾਪਤ ਕਰਦੇ ਹੋਏ।

ਮੁੱਖ ਭਾਸ਼ਣ ਦਿੰਦਿਆਂ ਪ੍ਰੋ. ਕੇਹਰ ਸਿੰਘ, ਸਾਬਕਾ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੱਖ-ਵੱਖ ਸਿੱਖ ਸਰੋਤਾਂ ਦੇ ਹਵਾਲੇ ਨਾਲ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਦਿੱਲੀ ਦੀ ਤਤਕਾਲੀ ਹਕੂਮਤ ਦੇ ਜ਼ੁਲਮਾਂ ਵਿਰੁੱਧ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਸ਼ਹਾਦਤ ਦਿੱਤੀ।

Interfaith Seminar on Sri Guru Tegh Bahadur Sahib Held at Sri Guru Granth Sahib World University Fatehgarh Sahib 5
ਪ੍ਰੋ. (ਡਾ.) ਪਰਿਤ ਪਾਲ ਸਿੰਘ ਵਿਚਾਰ-ਗੋਸ਼ਟੀ ਨੂੰ ਸੰਬੋਧਨ ਕਰਦੇ ਹੋਏ।

ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਰੇਕ ਮਨੁੱਖ ਦੇ ਆਪਣੇ ਧਰਮ ਦੀ ਪਾਲਣਾ ਕਰਨ ਦੇ ਹੱਕ ਦੀ ਰਾਖੀ ਲਈ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸਮੁੱਚੀ ਮਨੁੱਖਤਾ ਨੂੰ ਵੱਖ-ਵੱਖ ਧਰਮਾਂ ਦਾ ਸਤਿਕਾਰ ਕਰਨ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਕਰਨ ਦਾ ਸੰਦੇਸ਼ ਦਿੰਦੀ ਹੈ।

Interfaith Seminar on Sri Guru Tegh Bahadur Sahib Held at Sri Guru Granth Sahib World University Fatehgarh Sahib 5
ਵਿਚਾਰ-ਗੋਸ਼ਟੀ ਦੌਰਾਨ ਵੱਖ-ਵੱਖ ਧਰਮਾਂ ਦੇ ਆਗੂਆਂ ਵੱਲੋਂ ਵਿਚਾਰ ਸਾਂਝੇ ਕੀਤੇ ਗਏ।

ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ, ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਗੁਰਬਾਣੀ ਦੇ ਅਹਿਮ ਸਿਧਾਂਤਾਂ ‘ਨਿਰਭਉ’ ਅਤੇ ‘ਨਿਰਵੈਰੁ’ ਦੀ ਵਿਆਖਿਆ ਕੀਤੀ। ਉਨ੍ਹਾਂ ਇਨ੍ਹਾਂ ਸਿਧਾਂਤਾਂ ਦੀ ਅਜੋਕੇ ਸਮੇਂ ਵਿੱਚ ਸਾਰਥਕਤਾ ਬਾਰੇ ਗੱਲ ਕਰਦਿਆਂ ਨਿਡਰਤਾ, ਨਿਰਵੈਰਤਾ ਅਤੇ ਮਨੁੱਖੀ ਸਾਂਝ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਇਨ੍ਹਾਂ ਦੇ ਮਹੱਤਵ ਨੂੰ ਉਭਾਰਿਆ।

ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।

ਇਸ ਮੌਕੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੰਕਲਪ ਲੈਣ ਦੀ ਪ੍ਰੇਰਨਾ ਮਿਲਦੀ ਹੈ।

ਸਵਾਮੀ ਭੀਤਿਹਰਾਨੰਦ ਜੀ ਮਹਾਰਾਜ ਨੂੰ ਵਿਚਾਰ-ਗੋਸ਼ਟੀ ਦੌਰਾਨ ਸਨਮਾਨਿਤ ਕਰਦੇ ਹੋਏ ਪ੍ਰਬੰਧਕ।

ਸਵਾਮੀ ਭੀਤਿਹਰਾਨੰਦ ਜੀ ਮਹਾਰਾਜ ਨੇ ਕਿਹਾ ਕਿ ਭਾਰਤ ਇੱਕ ਬਹੁ-ਸੱਭਿਆਚਾਰੀ ਦੇਸ਼ ਹੈ ਅਤੇ ਸਾਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ।

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਵਿੱਚੋਂ ਤਿਆਗ ਦੀ ਭਾਵਨਾ ਦਾ ਸਬਕ ਲੈਣ ਦੀ ਲੋੜ ਹੈ।

ਪ੍ਰੋ. ਪਰਮਵੀਰ ਸਿੰਘ, ਮੁਖੀ, ਸਿੱਖ ਵਿਸ਼ਵਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।

ਪ੍ਰੋ. ਪਰਮਵੀਰ ਸਿੰਘ, ਮੁਖੀ, ਸਿੱਖ ਵਿਸ਼ਵਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਸ਼ਹਾਦਤ ਤੋਂ ਆਤਮ-ਚਿੰਤਨ ਕਰਨ ਅਤੇ ਸੰਵਾਦ ਦੇ ਮਹੱਤਵ ਨੂੰ ਸਮਝਣ ਦੀ ਲੋੜ ਹੈ।

ਵਿਚਾਰ-ਗੋਸ਼ਟੀ ਦਾ ਸੰਚਾਲਨ ਡਾ. ਜਸਪ੍ਰੀਤ ਕੌਰ, ਇੰਚਾਰਜ, ਇਤਿਹਾਸ ਵਿਭਾਗ ਨੇ ਕੀਤਾ। ਇਸ ਸਮਾਗਮ ਰਾਹੀਂ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਭਾਈਚਾਰਕ ਸਾਂਝ ਦੇ ਉਨ੍ਹਾਂ ਸਦੀਵੀ ਮੁੱਲਾਂ ਨੂੰ ਮੁੜ ਉਭਾਰਿਆ ਗਿਆ, ਜਿਨ੍ਹਾਂ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੀ ਸ਼ਹਾਦਤ ਦਿੱਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖ਼ਾਲਸਾ ਨੇ ਯੂਨਾਈਟਿਡ ਨੇਸ਼ਨਜ਼ ਵਿੱਚ ਮੈਕਸੀਕੋ ਵੱਲੋਂ ਪੇਸ਼ ਕੀਤੇ ਮੌਤ ਦੀ ਸਜ਼ਾ ਉੱਤੇ ਵਿਸ਼ਵਵਿਆਪੀ ਰੋਕ ਦੇ ਮਤੇ ਦਾ ਭਾਰਤ ਵੱਲੋਂ ਵਿਰੋਧ ਕਰਨ ਦੀ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਭਾਰਤ
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐਸ.ਓ.) ਨੇ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਲਈ ਦਿੱਤੀ ਗਈ ਸੀਮਤ ਪੈਰੋਲ ਅਤੇ ਉਨ੍ਹਾਂ ਨਾਲ ਹੋਏ ਸਖ਼ਤ ਵਤੀਰੇ ਦੀ ਨਿੰਦਾ ਕੀਤੀ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ‘ਹਲੇਮੀ ਰਾਜ ਦਾ ਸੰਕਲਪ ਅਤੇ ਸਿੱਖ ਇਤਿਹਾਸ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।e
ਸਿੱਖ ਨਸਲਕੁਸ਼ੀ 1984 ਦੀਆਂ ਘਟਨਾਵਾਂ ਤੇ ਅਧਾਰਤ ਛਾਪੀ ਜਾ ਰਹੀ ਕਿਤਾਬ ਲੜੀ "ਸਿੱਖ ਨਸਲਕੁਸ਼ੀ ਦਾ ਖੁਰਾ ਖੋਜ" ਦਾ ਤੀਜਾ ਭਾਗ ਜਾਰੀ ਕੀਤਾ ਗਿਆ। ਇਹ ਕਿਤਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: