Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੇਸ਼ਾਵਰ ਵਿੱਚ ਖੁਲੇਗਾ 1942 ਤੋਂ ਬੰਦ ਪਿਆ ਗੁਰਦੁਆਰਾ ਸਾਹਿਬ

ਪੇਸ਼ਾਵਰ ਵਿੱਚ ਖੁਲੇਗਾ 1942 ਤੋਂ ਬੰਦ ਪਿਆ ਗੁਰਦੁਆਰਾ ਸਾਹਿਬ

ਪੇਸ਼ਾਵਰ: ਪੇਸ਼ਾਵਰ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾ ਸਦਕਾ ਸਿੱਖ ਅਤੇ ਮੁਸਲਮਾਨ ਭਾਈਚਾਰੇ ਵਿੱਚ ਲੰਬੇ ਸਮੇ ਤੋਂ ਚੱਲੇ ਆ ਰਹੇ ਟਕਰਾਅ ਨੂੰ ਖਤਮ ਕਰਦੇ ਹੋਏ 1942 ਤੋਂ ਬੰਦ ਪਏ ਗੁਰਦੁਆਰਾ ਸਾਹਿਬ ਨੂੰ ਦੁਬਾਰਾ ਖੋਲਣ ਤੇ ਸਹਿਮਤੀ ਬਣ ਗਈ ਹੈ।

downloadਅਖਬਾਰ “ਡਾਅਨ” ਦੀ ਵੈਬਸਾਈਟ ਤੇ ਛਪੀ ਖਬਰ ਅਨੁਸਾਰ ਦੋਵਾਂ ਭਾਈਚਾਰਿਆਂ ਦੀ ਹੋਈ ਇਕੱਤਰਤਾ ਵਿੱਚ ਡੀ.ਸੀ ਰਿਆਜ਼ ਮਹਿਸੂਦ, ਘੱਟਗਿਣਤੀਆਂ ਦੇ ਮੰਤਰੀ ਦੇ ਮੁੱਖ ਸਲਾਹਕਾਰ ਸੌਰਾਂਗ ਸਿੰਘ, ਐਸ.ਪੀ ਇਮਤਿਆਜ਼ ਖਾਨ, ਡੀ.ਐਸ.ਪੀ ਸੱਜਾਦ ਅਹਿਮਦ ਅਤੇ ਦੋਵੇਂ ਭਾਈਚਾਰਿਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

ਜਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਵੰਡ ਤੋਂ ਪਹਿਲਾਂ ਦੇ ਸਮੇਂ ਤੋਂ ਇਹ ਗੁਰਦੁਆਰਾ ਸਾਹਿਬ ਬੰਦ ਸੀ ਜਿਸ ਦਾ ਮੁੱਖ ਕਾਰਨ ਗੁਰਦੁਆਰਾ ਸਾਹਿਬ ਦੇ ਗਵਾਂਢ ਵਿੱਚ ਰਹਿੰਦੇ ਮੁਸਲਮਾਨ ਭਾਈਚਾਰੇ ਵੱਲੋਂ ਆਪਣੀ ਨਿੱਜਤਾ ਖਾਸ ਕਰਕੇ ਔਰਤਾਂ ਦੀ ਨਿੱਜਤਾ ਨੂੰ ਮੁੱਖ ਕਾਰਨ ਦੱਸਿਆ ਜਾਂਦਾ ਸੀ।

ਡੀ.ਸੀ ਰਿਆਜ਼ ਅਹਿਮਦ ਨੇ ਕਿਹਾ ਕਿ ਉਕ ਕਾਫੀ ਸਮੇਂ ਤੋਂ ਇਸ ਮਸਲੇ ਨੂੰ ਸੁਲਝਾਉਣ ਦਾ ਯਤਨ ਕਰ ਰਹੇ ਸਨ ਜਿਸ ਨੂੰ ਆਖਿਰ ਸ਼ਨੀਵਾਰ ਨੂੰ ਫਲ ਪੈ ਗਿਆ ਤੇ ਦੋਵੇਂ ਭਾਈਚਾਰਿਆਂ ਦੀ ਆਪਸੀ ਸਹਿਮਤੀ ਤੋਂ ਬਾਅਦ ਹੁਣ ਸਿੱਖ ਇਸ ਗੁਰਦੁਆਰਾ ਸਾਹਿਬ ਵਿੱਚ ਵੀ ਆਪਣੀਆਂ ਧਾਰਮਿਕ ਪ੍ਰੰਪਰਾਵਾਂ ਨੂੰ ਚਲਾ ਸਕਦੇ ਹਨ।

ਇਕੱਤਰਤਾ ਵਿੱਚ ਸ਼ਾਮਿਲ ਇੱਕ ਸਿੱਖ ਨੁਮਾਇੰਦੇ ਨੇ ਕਿਹਾ ਕਿ ਉਹ ਹੁਣ ਜਲਦੀ ਹੀ ਗੁਰਦੁਆਰਾ ਸਾਹਿਬ ਦੀ ਮੁਰੰਮਤ ਕਰਵਾ ਕੇ ਇੱਥੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨਗੇ।

ਲੰਬੇ ਸਮੇ ਤੋਂ ਚੱਲੇ ਆ ਰਹੇ ਵਿਵਾਦ ਨੂੰ ਇਸ ਫੈਂਸਲੇ ਨਾਲ ਖਤਮ ਕਰ ਦਿੱਤਾ ਗਿਆ ਕਿ ਗੁਰਦਆਰਾ ਸਾਹਿਬ ਦੇ ਨਾਲ ਗਵਾਂਢ ਵਿੱਚ ਮੁਸਲਿਮ ਭਾਈਚਾਰੇ ਦੀਆਂ ਔਰਤਾਂ ਦੀ ਨਿੱਜਤਾ ਨੂੰ ਮੁੱਖ ਰੱਖਦੇ ਹੋਏ ਇੱਕ ਦੀਵਾਰ ਦੀ ਉਸਾਰੀ ਕੀਤੀ ਜਾਵੇਗੀ।

ਸੌਰੇਨ ਸਿੰਘ ਨੇ ਕਿਹਾ ਕਿ ਪੇਸ਼ਾਵਰ ਵਿੱਚ ਲੰਬੇ ਸਮੇ ਤੋਂ ਬੰਦ ਪਏ ਗੁਰਦੁਆਰਾ ਸਾਹਿਬ ਦੇ ਖੁੱਲਣ ਨਾਲ ਦੁਨੀਆ ਵਿੱਚ ਪਾਕਿਸਤਾਨ ਅਤੇ ਪੇਸ਼ਾਵਰ ਬਾਰੇ ਇੱਕ ਚੰਗਾ ਸੁਨੇਹਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੀ ਚਿਰਾਂ ਦੀ ਸੱਧਰ ਪੂਰੀ ਹੋਣ ਹਾ ਰਹੀ ਹੈ। ਭਲਕੇ ਲਹਿੰਦੇ ਅਤੇ ਚ੍ਹੜਦੇ ਪੰਜਾਬ ਵਿਚ ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ ਕ੍ਰਮਵਾਰ ਪਾਕਿਸਤਾਨ ਅਤੇ ਭਾਰਤ
ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਕੇਵਲ ਪੇਸ਼ ਕੀਤੀ ਫੀਸ ਦੀ ਮੁਢਲੀ ਤਜ਼ਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ "ਜਜ਼ੀਆ" ਕਰਾਰ ਦੇਣ ਵਾਲਾ ਭੜਕਾਊ ਅਤੇ ਬੇਲੋੜਾ ਬਿਆਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।ਇਹ ਮੰਗ ਖਾਲਸਾ ਦੇ ਜਨਮ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: