Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਠਿੰਡਾ ਨੇੜੇ ਪਿੰਡ ਜਲਾਲ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਅੰਗ ਪਾੜੇ ਗਏ

ਬਠਿੰਡਾ ਨੇੜੇ ਪਿੰਡ ਜਲਾਲ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਅੰਗ ਪਾੜੇ ਗਏ

ਬਠਿੰਡਾ ( 20 ਅਕਤੂਬਰ, 2015): ਬਠਿੰਡਾ ਜਿਲੇ ਦੇ ਪਿੰਡ ਜਲਾਲ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਦਬੀ ਹੋਣ ਦਾ ਇੱਕ ਹੋਰ ਦੂਖਦਾਈ ਸਮਾਚਾਰ ਪ੍ਰਾਪਤ ਹੋਈ ਹੈ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ 82 ਪਾਵਨ ਅੰਗ (ਅੰਗ 1267 ਤੋਂ 1430) ਤੱਕ ਖੰਡਤ ਕਰਕੇ ਗਲੀਆਂ ਵਿੱਚ ਖਿਲਾਰ ਦਿੱਤੇ ਗਏ ਹਨ।

ਘਟਨਾ ਦੀ ਖਬਰ ਫੈਲਦਿਆਂ ਇਾਲਕੇ ਦੀਆਂ ਸਿੱਖ ਸੰਗਤਾਂ ਅਤੇ ਸਿੱਖ ਜੱਥੇਬੰਦੀਆਂ ਦੇ ਨੁਮਾਂਇਦੇ ਪਹੁੰਚਣੇ ਸ਼ੁਰੂ ਹੋ ਗਏ ।ਪਿੰਡ ਜਲਾਲਪੁਰਾ ਸਲਾਬਤਪੁਰਾ ਦੇ ਨੇੜੇ ਹੀ ਹੈ।

ਬਾਬਾ ਹਰਦੀਪ ਸਿੰਘ ਮਹਿਰਾਜ ਜੋ ਕਿ ਜਲਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸਨ ਨੇ ਸਿੱਖ ਸਿਆਸਤ ਨੂੰ ਫੋਨ ‘ਤੇ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘਟਨਾ ਦਾ ਪਤਾ ਸਵੇਰੇ 5:15 ਵਜੇ ਪਤਾ ਲੱਗਿਆ, ਜਦੋਂ ਪਿੰਡ ਦੀਆਂ ਗਲੀਆਂ ਅਤੇ ਬੱਸ ਅੱਡੇ ਨੂੰ ਜਾਂਦੀ ਸੜਕ ‘ਤੇ ਅੰਗ ਖਿੱਲਰੇ ਪਏ ਮਿਲੇ।

ਪਿੰਡ ਦੇ ਲੋਕਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਇਕੱਤਰ ਕਰਕੇ ਗੁਰਦੁਆਰਾ ਸਾਹਿਬ ਲਿਆਂਦੇ ਗਏ।

ਸਿੱਖ ਜੱਥੈਬੰਦੀਆਂ ਦੇ ਆਗੂ ਅਤੇ ਸਥਾਨਿਕ ਪ੍ਰਚਾਰਕ  ਜਿੰਨਾਂ ਵਿੱਚ ਬਾਬਾ ਕੁਲਦੀਪ ਸਿੰਘ ਕੌਰ ਸਿੰਘ ਵਾਲਾ, ਗੁਰਦੀਪ ਸਿੰਘ ਬਠਿੰਡਾ ,ਯੂਨਾਈਟਡ ਅਕਾਲ ਿਦਲ, ਚਮਕੌਰ  ਸਿੰਘ ਭਾਈਰੂਪਾ, ਅਤੇ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਬਠਿੰਡਾ-ਬਾਜ਼ਖਾਨਾ ਸੜਕ ਜਾਮ ਕਰਨ ਦਾ ਫੈਸਲਾ ਲਿਆ ।ਉਨ੍ਹਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਰੋਸ ਮੁਜ਼ਾਹਰੇ ਦੀ ਅਗਵਾਈ ਕਰ ਰਹੇ ਸਿੱਖ ਪ੍ਰਚਾਰਕਾਂ ਨੇ ਸਿੱਖ ਰੋਹ ਨੂੰ ਜ਼ਾਬਤਾਬੱਧ ਕਰਕੇ ਯੋਜਨਾਬੱਧ ਤਰੀਕੇ ਨਾਲ ਚਲਾਉਣ ਲਈ ਇੱਕ ਪ੍ਰੋਗਰਾਮ ਦਾ ਐਲਾਨ ਕੀਤਾ ਸੀ, ਪਰ ਸ਼੍ਰਮੋਣੀ ਅਕਾਲੀ ਦਲ ਮਾਨ, ਯੂਨਾਈਟਡ ਅਕਾਲੀ ਦਲ ਅਤੇ ਹੋਰ ਮੁਜ਼ਾਹਰਾਕਾਰੀਆਂ ਨੇ ਉਨ੍ਹਾਂ ਦੇ ਪ੍ਰੋਗਰਾਮ ਨੂੰ ਰੱਦ ਕਰਦਿਆਂ ਅਣਮਿੱਥੇ ਸਮੇਂ ਲਈ ਸੜਕਾਂ ਰੋਕਣ ਦਾ ਐਲਾਨ ਕੀਤਾ।

ਜਾਗਰੂਕ ਸਿੱਖ ਹਲਕਿਆਂ ਵੱਲੋਂ ਮੌਜੂਦਾ ਹਾਲਾਤਾਂ ਅਤੇ ਰੋਸ ਮੁਜ਼ਾਰਿਹਆਂ ਦਾ ਆਮ ਮੁਹਾਰੇ ਹੋ ਜਾਣ ‘ਤੇ ਚਿੰਤਾ ਜ਼ਾਹਿਰ ਕਤਿੀ ਹੈ।ਸਿੱਖ ਸਿਆਸਤ ਨਾਲ ਗੱਲ ਕਰਦਿਆਂ ਕਈ ਸਿੱਖ ਜੱਥੇਬੰਦੀਆਂ ਨੇ ਰੋਸ ਮੁਜਾਹਰਿਆਂ ਨੂੰ ਜ਼ਬਤਾਬੱਧ ਅਤੇ ਯੋਜਨਾਬੰਦੀ ਨਾਲ ਚਲਾਉਣ ਦੀ ਜਰੂਰਤ ਮਹਿਸੂਸ ਕੀਤੀ ਹੈ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ 12 ਜੂਨ 2026 (ਸ਼ੁੱਕਰਵਾਰ) ਨੂੰ ਕਿਲਾ ਮੁਬਾਰਕ, ਬਠਿੰਡਾ ਵਿਖੇ ਕਰਵਾਇਆ ਜਾਵੇਗਾ।
ਪਿੰਡ ਪੰਜਵੜ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਚੀਫ ਖਾਲਸਤਾਨ ਕਮਾਂਡੋ ਫੋਰਸ ਦੇ ਆਗੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਸ਼ਹੀਦ ਬੀਬੀਆਂ ਦੀ ਗਾਥਾ ‘ਕੌਰਨਾਮਾ-2’ ਕਿਤਾਬ ਅੱਜ ਇਤਿਹਾਸਕ ਧਰਤੀ ਪੰਜਵੜ੍ਹ ਤੋਂ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਜਾਰੀ ਕੀਤੀ ਗਈ। ਇਹ ਕਿਤਾਬ ਬਲਜਿੰਦਰ ਸਿੰਘ ਕੋਟਭਾਰਾ ਨੇ ਲਿਖੀ ਹੈ ਅਤੇ ਬਿਬੇਕਗੜ੍ਹ ਪ੍ਰਕਾਸ਼ਨ ਵੱਲੋਂ
ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਖਾਲਿਸਤਾਨ ਐਲਾਨਨਾਮੇ ਦੀ 39ਵੀਂ ਵਰ੍ਹੇਗੰਢ ਨੂੰ 29 ਅਪ੍ਰੈਲ 2025 ਨੂੰ ਭਾਈ ਗੁਰਦਾਸ ਹਾਲ ਅੰਮ੍ਰਿਤਸਰ ਵਿਖੇ ਸੈਮੀਨਾਰ ਕਰਵਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: