Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਿੰਦਰ ਸਿੰਘ ਖਾਲਸਾ ਨੇ ਗਾਂਧੀ ਤੋਂ ਕੀਤੀ ਅਸਤੀਫੇ ਦੀ ਮੰਗ

ਹਰਿੰਦਰ ਸਿੰਘ ਖਾਲਸਾ ਨੇ ਗਾਂਧੀ ਤੋਂ ਕੀਤੀ ਅਸਤੀਫੇ ਦੀ ਮੰਗ

ਦੋਰਾਹਾ (5 ਅਪੈ੍ਰਲ, 2015): ਆਮ ਆਦਮੀ ਪਾਰਟੀ ਦੀ ਕੇਂਦਰੀ ਕਮਾਂਡ ਵਿੱਚ ਚੱਲ ਰਿਹਾ ਘਮਸਾਨ ਅਜੇ ਰੁਕਿਆ ਨਹੀ, ਇਧਰ ਆਮ ਆਦਮੀ ਪਾਰਟੀ ਪੰਜਾਬ ਇਕਾਈ ‘ਚ ਧੜੇਬੰਦੀ ਦੇ ਸੰਕੇਤ ਦਿੰਦਿਆਂ ‘ਆਪ’ ਦੇ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਸ: ਹਰਿੰਦਰ ਸਿੰਘ ਖਾਲਸਾ ਨੇ ਦੋਰਾਹਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪਟਿਆਲਾ ਤੋਂ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਨੈਤਿਕਤਾ ਦੇ ਆਧਾਰ ‘ਤੇ ਅਸਤੀਫ਼ਾ ਦੇਵੇ ।

ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਹਰਿੰਦਰ ਸਿੰਘ ਖਾਲਸਾ
ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਹਰਿੰਦਰ ਸਿੰਘ ਖਾਲਸਾDr. Dhand

ਉਨ੍ਹਾਂ ਯੋਗੇਂਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਣ ਵਿਰੁੱਧ ਪਾਰਟੀ ਵੱਲੋਂ ਕੀਤੀ ਜਾ ਰਹੀ ਸਖ਼ਤ ਕਾਰਵਾਈ ਨੂੰ ਸਹੀ ਕਰਾਰ ਦਿੰਦਿਆ ਕਿਹਾ ਕਿ ‘ਆਪ’ ਦਾ ਸ਼ੁੱਧੀਕਰਨ ਹੋ ਰਿਹਾ ਹੈ ਅਤੇ ਇਸ ਵਿਚ ਗਲਤ ਆਗੂਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾ ਰਿਹਾ ਹੈ ।

ਉਨ੍ਹਾਂ ਪੰਜਾਬ ‘ਚ ਨਸ਼ਿਆਂ ਦੇ ਵਧ ਰਹੇ ਪ੍ਰਚਲਨ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦਿਆ ਕਿਹਾ ਕਿ ਉਨ੍ਹਾਂ ਦੇ ਰਾਜ ‘ਚ ਨਸ਼ੇ ਦਾ ਕਾਰੋਬਾਰ ਜਲੰਧਰ ਤੋਂ ਸ਼ੁਰੂ ਹੋਇਆ ਸੀ ਅਤੇ ਬਾਅਦ ਵਿਚ ਅਕਾਲੀਆਂ ਨੇ ਇਸੇ ਤਰਜ਼ ‘ਤੇ ਚੱਲਦਿਆ ਨਸ਼ੇ ਨੂੰ ਪੂਰੇ ਪੰਜਾਬ ਵਿਚ ਬੜ੍ਹਾਵਾ ਦੇ ਦਿੱਤਾ ਹੈ ।

ਦੋਰਾਹਾ ਵਿਖੇ ਪਿ੍ੰਸੀਪਲ ਜਗਦੇਵ ਸਿੰਘ ਗਰੇਵਾਲ ਦੀ ਅਗਵਾਈ ਵਿਚ ਇਕੱਤਰ ਹੋਏ ‘ਆਪ’ ਦੇ ਵਰਕਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਨ੍ਹਾਂ ਕਿਹਾ ਕਿ ਪਾਰਟੀ ਨਸ਼ਿਆਂ ਖਿਲਾਫ਼ ਵੱਡੇ ਪੱਧਰ ‘ਤੇ ਮੁਹਿੰਮ ਛੇੜੇਗੀ ਅਤੇ ਨਸ਼ੇ ਵੇਚਣ ਸੌਦਗਰਾਂ ਨੂੰ ਰੰਗੇ ਹੱਥੀ ਫੜਿਆ ਜਾਵੇਗਾ।

ਇਸ ਮੌਕੇ ਸ: ਹਰਿੰਦਰ ਸਿੰਘ ਖਾਲਸਾ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਨਸ਼ੇ ਦੇ ਮੁੱਦੇ ‘ਤੇ ਘੇਰਦਿਆ ਅਪਸ਼ਬਦਾਂ ਦੀ ਵੀ ਵਰਤੋਂ ਕੀਤੀ। ਜਿਸ ਦਾ ਉਥੇ ਹੀ ਕੁਝ ਵਿਅਕਤੀਆਂ ਨੇ ਇਤਰਾਜ਼ ਜਤਾਇਆ।
+

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: