Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਹਰਪਾਲ ਸਿੰਘ ਚੀਮਾ ਵੱਲੋਂ ਮੁਕਾਬਲੇ ਦੇ ਉਮੀਦਵਾਰਾਂ ਨੂੰ ਰਲ ਕੇ ਚੋਣ ਪ੍ਰਚਾਰ ਕਰਨ ਦਾ ਸੱਦਾ

ਭਾਈ ਹਰਪਾਲ ਸਿੰਘ ਚੀਮਾ ਵੱਲੋਂ ਮੁਕਾਬਲੇ ਦੇ ਉਮੀਦਵਾਰਾਂ ਨੂੰ ਰਲ ਕੇ ਚੋਣ ਪ੍ਰਚਾਰ ਕਰਨ ਦਾ ਸੱਦਾ

ਬਸੀ ਪਠਾਣਾਂ (27 ਅਗਸਤ, 2011): ਹਲਕਾ ਬਸੀ ਪਠਾਣਾਂ ਦੀ ਸ਼੍ਰੋਮਣੀ ਕਮੇਟੀ ਦੀ ਸੀਟ ਪੰਜਾਬ ਵਿਚ ਸਭ ਤੋਂ ਵੱਧ ਮਹੱਤਵ ਹਾਸਲ ਕਰ ਰਹੀ ਹੈ। ਇਥੋਂ ਜਨਰਲ ਸੀਟ ਲਈ ਤਿੰਨ ਪ੍ਰਮੁੱਖ ਉਮੀਦਵਾਰ ਚੋਣ ਮੈਦਾਨ ਵਿਚ ਹਨ। ਜਿਨ੍ਹਾਂ ਵਿਚ ਸ. ਸਿਮਰਨਜੀਤ ਸਿੰਘ ਮਾਨ ਸਾਬਕਾ ਵਿਧਾਇਕ, ਮੈਂਬਰ ਪਾਰਲੀਮੈਂਟ ਅਤੇ ਇਸ ਹਲਕੇ ਦੇ ਸ਼੍ਰੌਮਣੀ ਕਮੇਟੀ ਮੈਂਬਰ ਵੀ ਰਹਿ ਚੁੱਕੇ ਹਨ। ਉਹ ਸੰਗਰੂਰ ਜਿਲ੍ਹੇ ਦੇ ਚੰਚਣਵਾਲ ਤੋਂ ਵੀ ਚੋਣ ਲੜ ਰਹੇ ਹਨ। ਬਾਦਲ ਦਲ ਵੱਲੋਂ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਤੀਸਰੇ ਉਮੀਦਵਾਰ, ਭਾਈ ਹਰਪਾਲ ਸਿੰਘ ਚੀਮਾ (ਲੋਹਾਰੀ ਕਲਾਂ) ਦਾ ਸੰਬੰਧ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨਾਲ ਹੈ। ਭਾਈ ਚੀਮਾ ਸਿੱਖ ਸੰਘਰਸ਼ ਦੌਰਾਨ ਅਮਰੀਕਾ ਅਤੇ ਭਾਰਤ ਦੀਆਂ ਜੇਲ੍ਹਾਂ ਵਿਚ ਡੇਢ ਦਹਾਕੇ ਤੋਂ ਵੱਧ ਸਮਾਂ ਨਜ਼ਰਬੰਦ ਰਹੇ ਹਨ ਤੇ ਬੀਤੇ ਸਾਲਾਂ ਵਿਚ ਹੋਈ ਰਿਹਾਈ ਦੇ ਸਮੇਂ ਤੋਂ ਇਲਾਕੇ ਵਿਚ ਅਤੇ ਪੰਥਕ ਸਫਾ ਵਿਚ ਸਰਗਰਮੀ ਨਾਲ ਵਿਚਰ ਰਹੇ ਹਨ। ਇਸ ਹਲਕੇ ਦੇ ਤਿੰਨਾਂ ਉਮੀਦਵਾਰਾਂ ਵੱਲੋਂ ਭਾਰੀ ਚੋਣ ਸਰਗਰਮੀ ਵਿੱਢ ਦਿੱਤੀ ਗਈ ਹੈ।

ਇਸੇ ਦੌਰਾਨ ਭਾਈ ਹਰਪਾਲ ਸਿੰਘ ਚੀਮਾ ਨੇ ਇਸੇ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਸ. ਰਣਧੀਰ ਸਿੰਘ ਚੀਮਾ ਨੂੰ ਸੱਦਾ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ (ਭਾਈ ਚੀਮਾ) ਸਮੇਤ ਤਿੰਨੇ ਉਮੀਦਵਾਰਾਂ ਨੂੰ ਇੱਕੋ ਮੰਚ ਤੋਂ ਇੱਕੋ ਸਮੇਂ ਇਕੱਠਿਆਂ ਆਪਣੇ-ਆਪਣੇ ਹੱਕ ਵਿੱਚ ਚੋਣ ਪ੍ਰਚਾਰ ਕਰਨਾ ਚਾਹੀਦਾ ਹੈ। ਅੱਜ ਨਜ਼ਦੀਕੀ ਪਿੰਡ ਹੁਸੈਨਪੁਰ-ਕੰਦੀਪੁਰ ਵਿੱਚ ਚੋਣ ਪ੍ਰਚਾਰ ਦੌਰਾਨ ਇਹ ਸੱਦਾ ਦਿੰਦਿਆ ਭਾਈ ਚੀਮਾ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਲੋਕਾਂ ਕੋਲ ਸਮੇਂ ਦੀ ਬਹੁਤ ਘਾਟ ਹੈ। ਇਸ ਲਈ ਤਿੰਨੇ ਉਮੀਦਵਾਰਾਂ ਨੂੰ ਲੋਕਾਂ ਤੱਕ ਹਰ ਥਾਂ ਇਕੋ ਸਮੇਂ ਗੁਦਰਦੁਆਰਾ ਪ੍ਰਬੰਧ ਅਤੇ ਧਰਮ ਪ੍ਰਚਾਰ ਲਈ ਆਪੋ-ਆਪਣਾ ਪ੍ਰੋਗਰਾਮ ਦੇਣ ਲਈ ਪਹੁੰਚਣਾ ਚਾਹੀਦਾ ਹੈ। ਇਸ ਨਾਲ ਜਿੱਥੇ ਲੋਕਾਂ ਦਾ ਸਮਾਂ ਬਚੇਗਾ ਉ¤ਥੇ ਵਾਰ-ਵਾਰ ਦੀ ਖੱਜਲ-ਖੁਆਰੀ ਤੋਂ ਵੀ ਉਹ ਬਚ ਸਕਣਗੇ। ਇਸ ਨਾਲ ਹਲਕੇ ਦੇ ਵੋਟਰਾਂ ਨੂੰ ਤਿੰਨਾਂ ਉਮੀਦਵਾਰਾਂ ਵਿੱਚੋਂ ਉਚਿੱਤ ਨੁਮਾਇੰਦੇ ਦੀ ਚੋਣ ਕਰਨੀ ਵੀ ਅਸਾਨ ਹੋ ਜਾਵੇਗੀ।

ਭਾਈ ਚੀਮਾ ਨੇ ਕਿਹਾ ਕਿ ਮੈਂ ਇਸ ਢੰਗ ਨਾਲ ਚੋਣ ਪ੍ਰਚਾਰ ਲਈ ਲੋਕਾਂ ਵਿੱਚ ਜਾਣ ਲਈ ਹਰ ਸਮੇਂ ਤਿਆਰ ਹਾਂ ਤੇ ਬਾਕੀ ਦੋਵੇਂ ਉਮੀਦਵਾਰਾਂ ਨੂੰ ਵੀ ਇਹ ਸੱਦਾ ਕਬੂਲ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਭਾਈ ਚੀਮਾ ਅਤੇ ਬਸੀ ਪਠਾਣਾਂ ਹਲਕੇ ਦੀ ਹੀ ਰਾਖਵੀਂ ਸੀਟ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਸੰਤੋਖ ਸਿੰਘ ਸਲਾਣਾ ਹਲਕੇ ਦੇ ਵੱਖੋ-ਵੱਖਰੇ ਪਿੰਡ- ਲੂਲੋਂ, ਭਟੇੜੀ, ਜਾਵੰਦਾ, ਨਾਨੋਵਾਲ, ਕੰਦੀਪੁਰ, ਹੁਸੈਨਪੁਰਾ, ਨਾਹਨਹੇੜੀ, ਧੂੰਦਾ ਅਤੇ ਮਹਿਦੂਦਾਂ ਆਦਿ ਵਿੱਚ ਚੋਣ ਪ੍ਰਚਾਰ ਲਈ ਪਹੁੰਚ ਕੇ ਵੋਟਰਾਂ ਨਾਲ ਸੰਪਰਕ ਕਰਦਿਆਂ ਉਨ੍ਹਾਂ ਗੁਰਧਾਮਾਂ ਦੇ ਪ੍ਰਬੰਧ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਅਪਣੇ ਪ੍ਰੋਗਰਾਮਾਂ ਤੋਂ ਜਾਣੂੰ ਕਰਵਾਇਆ।ਸ਼੍ਰੋਮਣੀ ਕਮੇਟੀ ਦੇ ਧਰਮ-ਪ੍ਰਚਾਰ ਅਤੇ ਸਿੱਖ ਕੌਮ ਪ੍ਰਤੀ ਕੀ ਫ਼ਰਜ਼ ਹੋਣੇ ਚਾਹੀਦੇ ਹਨ ਬਾਰੇ ਦੱਸਦਿਆਂ ਵੋਟਰਾਂ ਨੂੰ ਸੱਦਾ ਦਿੱਤਾ ਕਿ ਆਉਣ ਵਾਲੀ 18 ਸਤੰਬਰ ਨੂੰ ਇਹ ਸੋਚ ਕੇ ਫ਼ੈਸਲਾ ਲੈਣ ਕਿ ਕਿਹੜਾ ਉਮੀਦਵਾਰ ਕਿੰਨੀ ਕੁ ਜ਼ਿੰਮੇਵਾਰੀ ਨਾਲ ਅਪਣਾ ਬਣਦਾ ਫ਼ਰਜ਼ ਨਿਭਾਉਣ ਦੇ ਯੋਗ ਹੈ। ਇਸ ਚੋਣ ਦੌਰੇ ਦੌਰਾਨ ਵੱਖ-ਵੱਖ ਪਿੰਡਾਂ ਵਿੱਚ ਵੋਟਰਾਂ ਵਲੋਂ ਭਾਈ ਚੀਮਾ ਤੇ ਸਲਾਣਾ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਉਕਤ ਆਗੂਆਂ ਨਾਲ ਸੁਰਿੰਦਰ ਸਿੰਘ, ਦਰਸ਼ਨ ਸਿੰਘ ਬੈਣੀ, ਗੁਰਮੁਖ ਸਿੰਘ ਡਡਹੇੜੀ, ਹਰਪ੍ਰੀਤ ਸਿੰਘ ਹੈਪੀ, ਪਰਮਜੀਤ ਸਿੰਘ ਸਿੰਬਲੀ, ਮਿਹਰ ਸਿੰਘ ਬਸੀ, ਹਰਪਾਲ ਸਿੰਘ ਸ਼ਹੀਦਗੜ੍ਹ, ਕਿਹਰ ਸਿੰਘ ਮਾਰਵਾ, ਪ੍ਰਮਿੰਦਰ ਸਿੰਘ ਕਾਲਾ, ਭਗਵੰਤ ਸਿੰਘ ਮਹੱਦੀਆਂ ਆਦਿ ਵੀ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੇਖਕ ਸਿਰਦਾਰ ਕਪੂਰ ਸਿੰਘ ਦੀ ਲਿਖਤ "ਸਾਚੀ ਸਾਖੀ" ਦਾ ਤੀਜਾ ਐਡੀਸ਼ਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ।
ਇਸ ਸਿਆਸੀ ਰੇੜਕੇ ਵਿਚਾਲੇ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਚੀਫ ਸਕੱਤਰ ਦੀ ਅਗਵਾਈ ਹੇਠਲੀ ਕਮੇਟੀ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਇਸ ਬਾਰੇ ਵੇਲਾ-ਬੱਧ ਪੜਤਾਲ ਕਰਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰਨੀ ਜਥੇਦਾਰ ਬਣਾਏ ਜਾਣ ਤੋਂ ਬਾਅਦ ਬੀਤੇ ਦਿਨੀਂ ਸੱਦੀ ਗਈ ਪੰਜ ਸਿੰਘ ਸਾਹਿਬਾਨ ਦੀ ਪਹਿਲੀ ਬੈਠਕ ਵਿੱਚ ਗਿਆਨੀ ਹਰਪ੍ਰੀਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: