Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਦੇ ਪਾਣੀਆਂ ਦਾ ਮਸਲਾ: ਰਾਜਪਾਲ ਪੰਜਾਬ ਸਰਕਾਰ ਨੂੰ ਨਹਿਰ ਬਾਰੇ ਬਿੱਲ ਪਾਸ ਕਰਨ ਤੋਂ ਰੋਕਣ -ਹਰਿਆਣਾ

ਪੰਜਾਬ ਦੇ ਪਾਣੀਆਂ ਦਾ ਮਸਲਾ: ਰਾਜਪਾਲ ਪੰਜਾਬ ਸਰਕਾਰ ਨੂੰ ਨਹਿਰ ਬਾਰੇ ਬਿੱਲ ਪਾਸ ਕਰਨ ਤੋਂ ਰੋਕਣ -ਹਰਿਆਣਾ

ਚੰਡੀਗਡ਼੍ਹ (12 ਮਾਰਚ, 2016): ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ‘ਤੇ ਭਾਰਤੀ ਸੁਪਰੀਮ ਕੋਰਟ ਵਿੱਚ ਸ਼ੁਰੂ ਹੋਈ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਦੇਣ ਬਾਰੇ ਬਿਲ ਪੇਸ਼ ਕੀਤੇ ਜਾਣ ਦੀ ਕੀਤੀ ਜਾ ਰਹੀ ਤਿਆਰੀ ਤੋ ਬਾਅਦ ਹਰਿਆਣਾ ਸਰਕਾਰ ਨੇ ਸਰਬਪਾਰਟੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸੂਬੇ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਕੋਲੋਂ ਮੰਗ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਇਸ ਨਹਿਰ ਬਾਰੇ ਗੈ਼ਰ ਜ਼ਿੰਮੇਵਾਰੀ ਵਾਲਾ ਬਿੱਲ ਪਾਸ ਕਰਨ ਤੋਂ ਰੋਕਣ।

ਕਾਂਗਰਸ ਪਾਰਟੀ ਨੇ ਇਸ ਮੀਟਿੰਗ ਦਾ ਬਾਈਕਾਟ ਕੀਤਾ। ਕਾਂਗਰਸ ਦਾ ਕਹਿਣਾ ਹੈ ਕਿ ਉਸ ਨੇ ਸੂਬੇ ਵਿੱਚ ਵੱਡੇ ਪੱਧਰ ’ਤੇ ਹਿੰਸਾ ਅਤੇ ਅਮਨ ਕਾਨੂੰਨ ਦੀ ਮਾਡ਼ੀ ਹਾਲਤ ਨੂੰ ਲੈ ਕੇ ਖੱਟਰ ਸਰਕਾਰ ਦਾ ਅਸਤੀਫਾ ਮੰਗਿਆ ਹੈ।

ਰਾਜਪਾਲ ਕਪਤਾਨ ਸਿੰਘ ਸੋਲੰਕੀ ਨੂੰ ਮੰਗ ਪੱਤਰ ਸੌਂਪਦੇ ਹੋਏ ਹਰਿਆਣਾ ਭਾਜਪਾ ਅਤੇ ਹੋਰ ਪਾਰਟੀਅਾਂ ਦੇ ਆਗੂ।
ਰਾਜਪਾਲ ਕਪਤਾਨ ਸਿੰਘ ਸੋਲੰਕੀ ਨੂੰ ਮੰਗ ਪੱਤਰ ਸੌਂਪਦੇ ਹੋਏ ਹਰਿਆਣਾ ਭਾਜਪਾ ਅਤੇ ਹੋਰ ਪਾਰਟੀਅਾਂ ਦੇ ਆਗੂ।

ਅੱਜ ਸ਼ਾਮ ਚੰਡੀਗਡ਼੍ਹ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪਾਸ ਕੀਤੇ ਮਤੇ ਵਿੱਚ ਕਿਹਾ ਗਿਆ ਕਿ ਨਹਿਰ ਦੀ ਉਸਾਰੀ ਦਾ ਮਾਮਲਾ ਚਾਰ ਦਹਾਕਿਆਂ ਤੋਂ ਲਟਕਿਆ ਹੋਇਆ ਹੈ। ਨਹਿਰ ਦੀ ਉਸਾਰੀ ਕੇਵਲ ਹਰਿਆਣਾ ਦੇ ਹੀ ਨਹੀਂ ਸਗੋਂ ਭਾਰਤ ਦੇ ਹਿੱਤ ਵਿੱਚ ਹੈ। ਹਰਿਆਣਾ ਕਿਸੇ ਕੋਲੋਂ ਦਾਨ ਨਹੀਂ ਮੰਗਦਾ ਸਗੋਂ ਆਪਣੇ ਹਿੱਸੇ ਦਾ ਪਾਣੀ ਲੈਣਾ ਚਾਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਇਕ ਸਾਲ ਵਿੱਚ ਨਹਿਰ ਦੀ ਉਸਾਰੀ ਮੁਕੰਮਲ ਕਰੇ।

ਮਤੇ ਵਿੱਚ ਕਿਹਾ ਗਿਆ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਅਾਂ ਸਾਲ 2004 ਵਿੱਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਫੈ਼ਸਲੇ ਨੂੰ ਲਾਗੂ ਕਰਨ ਦੀ ਬਜਾਏ ਪੰਜਾਬ ਟਰਮੀਨੇਸ਼ਨ ਆਫ ਐਗਰੀਮੈਂਟਸ ਐਕਟ ਪਾਸ ਕਰਕੇ ਭਾਰਤ ਦੇ ਸੰਘੀ ਤੇ ਜਮਹੂਰੀ ਢਾਂਚੇ ਨੂੰ ਢਾਹ ਲਾਈ ਸੀ। ਹੁਣ ਮੌਜੂਦਾ ਪੰਜਾਬ ਸਰਕਾਰ ਨੂੰ ਇਕ ਹੋਰ ‘ਗੈ਼ਰਸੰਵਿਧਾਨਕ’ ਕਦਮ ਚੁੱਕਣ ਤੋਂ ਰੋਕਿਆ ਜਾਵੇ।

ਮੀਟਿੰਗ ਵਿੱਚ ਕੈਬਨਿਟ ਮੰਤਰੀ ਓ.ਪੀ. ਧਨਖਡ਼, ਰਾਮ ਬਿਲਾਸ ਸ਼ਰਮਾ, ਵਿਰੋਧੀ ਧਿਰ ਦੇ ਨੇਤਾ ਅਭੈ ਚੌਟਾਲਾ ਤੇ ਇਨੈਲੋ ਆਗੂ ਅਸ਼ੋਕ ਅਰੋਡ਼ਾ, ਹਜਕਾ ਆਗੂ ਕੁਲਦੀਪ ਬਿਸ਼ਨੋਈ, ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੋਥਾ, ਬਸਪਾ ਵਿਧਾਇਕ ਟੇਕ ਚੰਦ, ਆਜ਼ਾਦ ਵਿਧਾਇਕ ਜੈ ਪ੍ਰਕਾਸ਼ ਹਾਜ਼ਰ ਸਨ।
ਇਸ ਤੋਂ ਪਹਿਲਾਂ ਅੱਜ ਸਵੇਰੇ ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ ਸੰਸਦ ਮੈਂਬਰਾਂ ਸਮੇਤ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਦੇਣ ਤੋਂ ਰੋਕਿਆ ਜਾਵੇ ਅਤੇ ਨਹਿਰ ਦੀ ਉਸਾਰੀ ਕਰਵਾਈ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਰਵਨੀਤ ਬਿੱਟੂ ਵੱਲੋਂ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਬਾਰੇ ਅਪ-ਸ਼ਬਦ ਬੋਲਣ ਉੱਤੇ ਕਈ ਸਿੱਖ ਜਥੇਬੰਦੀਆਂ ਨੇ ਰਵਨੀਤ ਬਿੱਟੂ ਦੇ ਦਾਦੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ
ਸਿੱਖ ਅਤੇ ਪੰਜਾਬੀ ਲੇਖਕਾਂ, ਚਿੰਤਕਾਂ, ਬੁੱਧੀਜੀਵੀਆਂ, ਸਮਾਜ ਸੇਵੀ ਅਤੇ ਪੱਤਰਕਾਰਾਂ ਦਾ ਵਫਦ ਜਾਮੀਆਂ ਮਿਲੀਆ ਅਤੇ ਸ਼ਾਹੀਨ ਬਾਗ ਪਹੁੰਚਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: