Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਵੀ ਦਰਿਆ ਦੇ ਪਾਣੀ ‘ਤੇ ਹੱਕ ਜਤਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਹਰਿਆਣਾ ਦੇ ਮੁੱਖ ਮੰਤਰੀ ਨੇ ਰਾਵੀ ਦਰਿਆ ਦੇ ਪਾਣੀ ‘ਤੇ ਹੱਕ ਜਤਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਵੀ ਦਰਿਆ ਦਾ ਪਾਣੀ ਪਾਕਿਸਤਾਨ ’ਚ ਜਾਣ ਤੋਂ ਰੋਕਣ ਲਈ ਚਿੱਠੀ ਲਿਖ ਕੇ ਦਰਿਆਈ ਪਾਣੀਆਂ ਦੇ ਵਿਵਾਦ ਨੂੰ ਮੁੜ ਛੇੜ ਦਿੱਤਾ ਹੈ। ਪੰਜਾਬੀ ਟ੍ਰਿਬਿਊਨ ਅਖਬਾਰ ਵਿਚ ਛਪੀ ਰਿਪੋਰਟ ਅਨੁਸਾਰ ਉਨ੍ਹਾਂ ਨੇ ਇਸ ਮੁੱਦੇ ਦੇ ਹੱਲ ਲਈ ਦੋਵਾਂ ਸੂਬਿਆਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਸੱਦਣ ਦੀ ਵੀ ਸਲਾਹ ਦਿੱਤੀ ਹੈ।

ਕੈਪਟਨ ਅਤੇ ਖੱਟਰ ਦੀ ਇਕ ਪੁਰਾਣੀ ਤਸਵੀਰ

ਪੰਜਾਬ ਸਰਕਾਰ ਨੇ ਮੌਨਸੂਨ ਦੇ ਮੌਸਮ ਵਿੱਚ ਰਾਵੀ ਦਰਿਆ ਦੇ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਸ਼ਾਹਪੁਰ ਕੰਢੀ ਡੈਮ ਬਣਾਉਣ ਲਈ ਜੰਮੂ ਕਸ਼ਮੀਰ ਸਰਕਾਰ ਨਾਲ ਗੱਲਬਾਤ ਸ਼ੁਰੂ ਕੀਤੀ ਹੋਈ ਹੈ। ਉਚ ਪੱਧਰੀ ਸੂਤਰਾਂ ਅਨੁਸਾਰ ਅਗਲੇ ਦੋ, ਤਿੰਨ ਮਹੀਨਿਆਂ ਵਿੱਚ ਦੋਵਾਂ ਸੂਬਿਆਂ ਵਿਚਾਲੇ ਵੱਖ ਵੱਖ ਮੁੱਦਿਆਂ ਉੱਤੇ ਸਹਿਮਤੀ ਬਣਨ ਦੇ ਆਸਾਰ ਹਨ। ਡੈਮ ਦੀ ਉਸਾਰੀ ਦਾ ਕੰਮ ਕਈ ਸਾਲ ਪਹਿਲਾਂ ਰੁਕ ਗਿਆ ਸੀ ਤੇ ਇਸ ਦੀ ਉਸਾਰੀ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਨੇ ਸਾਲ ਪਹਿਲਾਂ ਸਰਗਰਮੀ ਸ਼ੂਰੂ ਕੀਤੀ ਹੈ ਤੇ ਇਸ ਬਾਰੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਸਿੰਜਾਈ ਮੰਤਰੀ ਦੀ ਜੰਮੂ ਕਸ਼ਮੀਰ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਹੋ ਚੁੱਕੀ ਹੈ ਤੇ ਕੁੱਝ ਮੁੱਢਲੇ ਅੜਿੱਕੇ ਦੂਰ ਹੋਣ ਬਾਰੇ ਪਤਾ ਲੱਗਾ ਹੈ। ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖੇ ਜਾਣ ਬਾਰੇ ਜਦੋਂ ਪੰਜਾਬ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਤੋਂ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਕਿਹਾ ਕਿ ਚਿੱਠੀ ਲਿਖੇ ਜਾਣ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ।

ਹਰਿਆਣਾ ਦੇ ਮੁੱਖ ਮੰਤਰੀ ਨੇ ਆਪਣੀ ਚਿੱਠੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਵਿੱਚ ਪਾਣੀ ਦੀ ਬਹੁਤ ਵੱਡੀ ਸਮੱਸਿਆਂ ਪੈਦਾ ਹੋ ਚੁੱਕੀ ਹੈ ਤੇ ਜ਼ਮੀਨ ਹੇਠਲਾ ਪਾਣੀ ਬਹੁਤ ਜ਼ਿਆਦਾ ਡੂੰਘਾ ਹੋ ਚੁੱਕਾ ਹੈ ਤੇ ਇਸ ਨੂੰ ਕੱਢਣਾ ਆਸਾਨ ਨਹੀਂ ਰਹਿ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਸੂਬੇ ਦੇ ਮੁੱਖ ਸਕੱਤਰ ਅਤੇ ਸਿੰਜਾਈ ਸਕੱਤਰ ਨੂੰ ਫੌਰੀ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ।

ਹਰਿਆਣਾ ਦੇ ਮੁੱਖ ਮੰਤਰੀ ਨੇ ਇਸ ਤਰ੍ਹਾਂ ਦੀ ਚਿੱਠੀ ਲਿਖ ਕੇ ਜਿੱਥੇ ਪੰਜਾਬ ਦੇ ਪਾਣੀਆਂ ਉੱਤੇ ਆਪਣਾ ਇੱਕ ਵਾਰ ਫਿਰ ਹੱਕ ਜਤਾਉਣ ਦੀ ਕੋਸ਼ਿਸ਼ ਕੀਤੀ ਹੈ ਉੱਥੇ ਹੀ ਹਰਿਆਣਾ ਨੂੰ ਰਾਵੀ ਦਰਿਆ ਦੇ ਪਾਣੀ ਵਿੱਚੋਂ ਬਣਦਾ ਹਿੱਸਾ ਮਿਲਣ ਦੀ ਸੰਭਾਵਨਾ ਬਾਰੇ ਨਵੀਂ ਚਰਚਾ ਨੇ ਵੀ ਜਨਮ ਲੈ ਲਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼ਹੀਦ ਸ਼ੁੱਭਕਰਨ ਸਿੰਘ ਦੇ ਕਤਲ ਲਈ ਜਿੰਮੇਵਾਰ ਹਰਿਆਣਾ ਦਾ ਮੁਖ ਮੰਤਰੀ ਖੱਟਰ, ਡੀ.ਜੀ.ਪੀ. ਹਰਿਆਣਾ ਤੇ ਕੇਂਦਰੀ ਗ੍ਰਹਿ ਮੰਤਰਾਲਾ ਜਿੰਮੇਵਾਰ ਹੈ, ਇਹਨਾਂ ਦੋਸ਼ੀਆਂ ’ਤੇ ਕਤਲ ਦਾ ਮੁਕੱਦਮਾ ਦਰਜ਼ ਹੋ ਕੇ ਸਜ਼ਾ
ਸੁਪਰੀਮ ਕੋਰਟ ਵੱਲੋਂ 14 ਅਕਤੂਬਰ (ਅੱਜ) ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਸਤਲੁਜ ਯਮਨਾ ਲਿੰਕ (SYL) ਨਹਿਰ ਵਿਵਾਦ ਤੇ ਆਪਣੇ ਪੱਖ ਰੱਖਣ ਲਈ ਬੈਠਕ ਰਾਖੀ ਗਈ ਹੈ। ਕਿਸੇ ਵੀ
ਬੀਤੇ ਦਿਨ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਇਕ ਬਿਆਨ ਦਿੱਤਾ ਗਿਆ ਹੈ ਕਿ ਇੰਡੀਅਨ ਸੁਪਰੀਮ ਕੋਰਟ ਵੱਲੋਂ ਸਤਲੁਜ ਯਮਨਾ ਲਿੰਕ ਨਹਿਰ ਬਾਰੇ ਹਰਿਆਣੇ ਦੇ ਹੱਕ ਵਿਚ ਫੈਸਲਾ
ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਕੇਵਲ ਪੇਸ਼ ਕੀਤੀ ਫੀਸ ਦੀ ਮੁਢਲੀ ਤਜ਼ਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ "ਜਜ਼ੀਆ" ਕਰਾਰ ਦੇਣ ਵਾਲਾ ਭੜਕਾਊ ਅਤੇ ਬੇਲੋੜਾ ਬਿਆਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: