Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੌਤ ਦੀ ਸਜ਼ਾ ਦੇ ਕੇਸਾਂ ਵਿੱਚ ਨਜ਼ਰਸ਼ਾਨੀ ਅਪੀਲਾਂ ‘ਤੇ ਖੁੱਲੀ ਅਦਾਲਤ ਵਿੱਚ ਸੁਣਵਾਈ ਹੋਵੇ: ਭਾਰਤੀ ਸੁਪਰੀਮ ਕੋਰਟ

ਮੌਤ ਦੀ ਸਜ਼ਾ ਦੇ ਕੇਸਾਂ ਵਿੱਚ ਨਜ਼ਰਸ਼ਾਨੀ ਅਪੀਲਾਂ ‘ਤੇ ਖੁੱਲੀ ਅਦਾਲਤ ਵਿੱਚ ਸੁਣਵਾਈ ਹੋਵੇ: ਭਾਰਤੀ ਸੁਪਰੀਮ ਕੋਰਟ

Supreme Court of Indiaਨਵੀਂ ਦਿੱਲੀ ( 2 ਸਤੰਬਰ 2014): ਭਾਰਤੀ ਸੁਪਰੀਮ ਕੋਰਟ ਨੇ ਲਾਲ ਕਿਲੇ ’ਤੇ ਹਮਲੇ ਦੇ ਕੇਸ ’ਚ ਦੋਸ਼ੀ ਮੁਹੰਮਦ ਆਰਿਫ਼ ਅਤੇ 1993 ਦੇ ਬੰਬਈ ਹਮਲਿਆਂ ਦੇ ਕੇਸ ਦੇ ਦੋਸ਼ੀ ਯਾਕੂਬ ਅਬਦੁਲ ਰਜ਼ਾਕ ਮੈਮਨ ਸਮੇਤ ਸਜ਼ਾ-ਏ-ਮੌਤ ਦੇ ਛੇ ਦੋਸ਼ੀਆਂ ਵੱਲੋਂ ਦਾਇਰ ਪਟੀਸ਼ਨਾਂ ’ਤੇ ਫੈਸਲਾ ਸੁਣਾਉਦਿਆਂ ਕਿਹਾ ਹੈ ਕਿ ਮੌਤ ਦੀ ਸਜ਼ਾ ਦੇ ਕੇਸਾਂ ਦੀਆਂ ਰਿਵਿਊ ਅਪੀਲਾਂ ‘ਤੇ ਸੁਣਵਾਈ ਖੁੱਲੀ ਅਦਾਲ ਵਿੱਚ ਕਰਵਾਈ ਜਾਵੇ।

ਇਨ੍ਹਾਂ ਉਪਰੋਕਤ ਮੌਤ ਦੀ ਸਜ਼ਾ ਪ੍ਰ੍ਰਾਪਤ ਆਦਮੀਆਂ ਵੱਲੋਂ ਪਟੀਸ਼ਨਾਂ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਸੀ ਕਿ ਰੀਵਿਊੂ ਅਪੀਲਾਂ ’ਤੇ ਫੈਸਲਾ ਖੁੱਲ੍ਹੀ ਅਦਾਲਤ ਵਿੱਚ ਸੁਣਵਾਇਆ ਜਾਣਾ ਚਾਹੀਦਾ ਹੈ।

ਵੱਖ ਵੱਖ ਅਖਬਾਰਾਂ ਵਿੱਚ ਦਰਜ਼ ਖਬਰਾਂ ਅਨੁਸਾਰ ਸੁਪਰੀਮ ਕੋਰਟ ਨੇ ਅੱਜ ਫੈਸਲਾ ਦਿੱਤਾ ਹੈ ਕਿ ਸਜ਼ਾ-ਏ-ਮੌਤ ਦੇ ਦੋਸ਼ੀਆਂ ਵੱਲੋਂ ਅਦਾਲਤ ਦੇ ਫੈਸਲੇ ਅਤੇ ਸਜ਼ਾ ਖ਼ਿਲਾਫ਼ ਦਾਇਰ ਕੀਤੀ ਜਾਂਦੀ ਰੀਵਿਊ ਅਪੀਲ ’ਤੇ ਘੱਟੋ-ਘੱਟ ਤਿੰਨ ਜੱਜਾਂ ਦੇ ਬੈਂਚ ਵੱਲੋਂ ਖੁੱਲ੍ਹੀ ਅਦਾਲਤ ਵਿੱਚ ਸੁਣਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਜਿਨ੍ਹਾਂ ਕੈਦੀਆਂ ਦੀਆਂ ਅਪੀਲਾਂ ’ਤੇ ਪਹਿਲਾਂ ਹੀ ਫੈਸਲਾ ਦਿੱਤਾ ਜਾ ਚੁੱਕਿਆ ਹੈ, ਉਨ੍ਹਾਂ ਨੂੰ ਆਪਣੇ ਕੇਸਾਂ ’ਤੇ ਨਵੇਂ ਸਿਰਿਓਂ ਸੁਣਵਾਈ ਲਈ ਇਕ ਮਹੀਨੇ ਦੀ ਮੋਹਲਤ ਦਿੱਤੀ ਗਈ ਹੈ।

ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਵੱਲੋਂ ਬਹੁਗਿਣਤੀ ਰਾਹੀਂ ਦਿੱਤੇ ਇਸ ਫੈਸਲੇ ਵਿੱਚ ਕਿਹਾ ਗਿਆ ਹੈ ਕਿ ਸਜ਼ਾ-ਏ-ਮੌਤ ਵਾਲੇ ਅਜਿਹੇ ਕੈਦੀ ਜਿਨ੍ਹਾਂ ਦੀ ਦਰੁਸਤੀ ਪਟੀਸ਼ਨ ਬਾਰੇ ਫੈਸਲਾ ਸੁਣਾਇਆ ਜਾ ਚੁੱਕਿਆ ਹੈ, ਉਹ ਆਪਣੀ ਰੀਵਿਊ ਅਪੀਲ ’ਤੇ ਨਵੇਂ ਸਿਰਿਓਂ ਸੁਣਵਾਈ ਲਈ ਪਹੁੰਚ ਨਹੀਂ ਕਰ ਸਕਦੇ।

ਚੀਫ ਜਸਟਿਸ ਆਰ ਐਮ ਲੋਧਾ ਸਮੇਤ ਚਾਰ ਜੱਜਾਂ ਨੇ ਰੀਵਿਊ ਪਟੀਸ਼ਨ ’ਤੇ ਖੁੱਲ੍ਹੀ ਅਦਾਲਤ ’ਚ ਸੁਣਵਾਈ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ ਜਦਕਿ ਜਸਟਿਸ ਚੇਲਾਮੇਸ਼ਵਰ ਨੇ ਇਸ ਬਾਰੇ ਵਿਰੋਧੀ ਮਤ ਜ਼ਾਹਿਰ ਕੀਤਾ ਹੈ।

ਪਹਿਲਾਂ ਬਹੁਤੇ ਮਾਮਲਿਆਂ ਵਿੱਚ ਰੀਵਿਊ ਪਟੀਸ਼ਨਾਂ ਦਾ ਫੈਸਲਾ ਜੱਜ ਦੇ ਚੈਂਬਰ ਵਿੱਚ ਕੀਤਾ ਜਾਂਦਾ ਹੈ ਅਤੇ ਉੱਥੇ ਧਿਰਾਂ ਨੂੰ ਮੌਜੂਦ ਹੋਣ ਦੀ ਆਗਿਆ ਨਹੀਂ ਦਿੱਤੀ ਜਾਂਦੀ। ਸਜ਼ਾ-ਏ-ਮੌਤ ਦੇ ਜਿਨ੍ਹਾਂ ਹੋਰ ਦੋਸ਼ੀਆਂ ਵੱਲੋਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਸੀ.ਮੁਨੀਅੱਪਨ, ਬੀ.ਏ. ਉਮੇਸ਼, ਸੁੰਦਰ ਅਤੇ ਸੋਨੂ ਸਰਦਾਰ ਸ਼ਾਮਲ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਜਗਤਾਰ ਸਿੰਘ ਜੌਹਲ ਮੁਕੱਦਮਾ ਵਿੱਚ NIA ਅਦਾਲਤ ਦੀ ਸੁਣਵਾਈ ਜਾਰੀ ਹੈ। ਦੋ ਅਹਿਮ ਸੁਰੱਖਿਅਤ ਗਵਾਹਾਂ ਵਿੱਚੋਂ ਇੱਕ ਦੀ ਮੌਤ ਅਤੇ ਦੂਜੇ ਦੇ ਵਿਦੇਸ਼ ਹੋਣ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: