Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਿਸਾਨਾਂ ਵਲੋਂ ਪਟਿਆਲਾ ‘ਚ ਧਰਨਾ ਦੇਣ ਦੇ ਪ੍ਰੋਗਰਾਮ ਨੂੰ ਰੋਕਣ ਲਈ ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ

ਕਿਸਾਨਾਂ ਵਲੋਂ ਪਟਿਆਲਾ ‘ਚ ਧਰਨਾ ਦੇਣ ਦੇ ਪ੍ਰੋਗਰਾਮ ਨੂੰ ਰੋਕਣ ਲਈ ਵੱਡੀ ਗਿਣਤੀ ‘ਚ ਪੁਲਿਸ ਤਾਇਨਾਤ

ਚੰਡੀਗੜ੍ਹ/ਪਟਿਆਲਾ: ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਸਾਹਮਣੇ ਕਿਸਾਨ ਜਥੇਬੰਦੀਆਂ ਵੱਲੋਂ 22 ਸਤੰਬਰ ਨੂੰ ਦਿੱਤੇ ਜਾਣ ਵਾਲੇ ਧਰਨੇ ਨੂੰ ਨਾਕਾਮ ਕਰਨ ਲਈ ਸਾਰੇ ਪੰਜਾਬ ਵਿੱਚੋਂ ਪਟਿਆਲਾ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿੱਚ ਵੱਡੀ ਗਿਣਤੀ ਪੁਲਿਸ ਤਾਇਨਾਤ ਕਰ ਦਿੱਤੀ ਹੈ।

ਡੀਜੀਪੀ ਦਫ਼ਤਰ ਤੋਂ ਹਾਸਲ ਜਾਣਕਾਰੀ ਮੁਤਾਬਕ ਸਿਰਫ਼ ਪਟਿਆਲਾ ਵਿੱਚ 10 ਹਜ਼ਾਰ ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਦੀ ਯੋਜਨਾ ਬਣਾਈ ਹੈ, ਹੁਣ ਤੱਕ 5 ਹਜ਼ਾਰ ਤੋਂ ਵੱਧ ਨਫ਼ਰੀ ਪਹੁੰਚ ਗਈ ਹੈ ਅਤੇ ਭਲਕ ਤੋਂ ਇਸ ਵਿੱਚ ਭਾਰੀ ਵਾਧਾ ਕਰ ਦਿੱਤਾ ਜਾਵੇਗਾ। ਪਟਿਆਲਾ ਸ਼ਹਿਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਮੋਗਾ, ਲੁਧਿਆਣਾ, ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਮੁਕਤਸਰ ਵਿੱਚ ਵੀ ਪੁਲਿਸ ਫੋਰਸ ਦੀ ਤਾਇਨਾਤੀ ਵਧਾਈ ਗਈ ਹੈ।

ਪਟਿਆਲਾ ਵਿੱਚ ਮੋਦੀ ਕਾਲਜ ਚੌਕ ’ਤੇ ਪੁਲੀਸ ਵੱਲੋਂ ਲਾਇਆ ਨਾਕਾ
ਪਟਿਆਲਾ ਵਿੱਚ ਮੋਦੀ ਕਾਲਜ ਚੌਕ ’ਤੇ ਪੁਲੀਸ ਵੱਲੋਂ ਲਾਇਆ ਨਾਕਾ

ਪੰਜਾਬ ਆਰਮਡ ਪੁਲੀਸ (ਪੀਏਪੀ) ਕਮਾਂਡੋ ਅਤੇ ਆਈਆਰਬੀ ਦੀਆਂ ਬਟਾਲੀਅਨਾਂ ਦੇ ਜਵਾਨਾਂ ਦੀ ਹੀ ਪਟਿਆਲਾ ਵਿੱਚ ਤਾਇਨਾਤੀ ਨਹੀਂ ਕੀਤੀ ਗਈ, ਪੁਲਿਸ ਸੇਵਾ ਕੇਂਦਰਾਂ ਅਤੇ ਐਨ.ਆਈ.ਆਰ. ਵਿੰਗਾਂ ਵਿੱਚੋਂ ਵੀ ਮੁਲਾਜ਼ਮਾਂ ਨੂੰ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਦਬਾਉਣ ਦੀ ਡਿਊਟੀ ਦਿੱਤੀ ਗਈ ਹੈ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਦਾ ਦੱਸਣਾ ਹੈ ਕਿ ਭਾਖੜਾ ਨਹਿਰ ਦੇ ਪੁਲਾਂ ’ਤੇ ਸਖ਼ਤ ਨਾਕਾਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਸੰਗਰੂਰ ਜ਼ਿਲ੍ਹੇ ਦੀਆਂ ਹੱਦਾਂ ਤੋਂ ਕੋਈ ਵੀ ਕਿਸਾਨ ਪਟਿਆਲਾ ਸ਼ਹਿਰ ਵਿੱਚ ਦਾਖ਼ਲ ਨਾ ਹੋ ਸਕੇ। ਪੰਜਾਬ ਪੁਲਿਸ ਦੇ ਕਾਨੂੰਨ ਵਿਵਸਥਾ ਵਿੰਗ ਵੱਲੋਂ ਪਟਿਆਲਾ ਤੇ ਮਾਲਵੇ ਦੇ ਹੋਰ ਜ਼ਿਲ੍ਹਿਆਂ ਵਿੱਚ ਪੁਲਿਸ ਤਾਇਨਾਤੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਕਿਸਾਨਾਂ ਦੇ ਧਰਨੇ ਨੂੰ ਮੁੱਖ ਰੱਖਦਿਆਂ ਪਟਿਆਲਾ ਵਿੱਚ 18 ਨਵੰਬਰ ਤੱਕ ਦਫ਼ਾ 144 ਲਾਗੂ ਰੱਖਣ ਦੇ ਨਵੇਂ ਹੁਕਮ ਜਾਰੀ ਕੀਤੇ ਹਨ। ਪਹਿਲਾਂ ਸ਼ਹਿਰ ਵਿੱਚ ਧਾਰਾ 144 ਲਾਗੂ ਕਰਨ ਦੇ ਹੁਕਮ 20 ਸਤੰਬਰ ਤੱਕ ਸਨ। ਦੇਰ ਸ਼ਾਮੀਂ ਐਸ.ਪੀ. ਸਿਟੀ ਕੇਸਰ ਸਿੰਘ ਧਾਲੀਵਾਲ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਿਸੇ ਨੂੰ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਿਸਾਨਾਂ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਦਿੱਲੀ ਵੱਲੋਂ ਕੂਚ ਕਰਨ ਦੇ ਐਲਾਨ ਤੋਂ ਬਾਅਦ ਅੱਜ ਸਵੇਰੇ ਹੀ ਹਰਿਆਣਾ ਪ੍ਰਸ਼ਾਸਨ ਵੱਲੋਂ ਲਾਏ ਗਏ ਨਾਕਿਆਂ ਉੱਤੇ ਪ੍ਰਬੰਧ ਹੋਰ ਵੀ ਕਰੜੇ ਕਰ
ਕਿਸਾਨ ਆਗੂਆਂ ਵੱਲੋਂ 21 ਫਰਵਰੀ ਨੂੰ ਦਿੱਲੀ ਵੱਲ ਅੱਗੇ ਵਧਣ ਦੇ ਐਲਾਨ ਤੋਂ ਬਾਅਦ ਸਭ ਨਿਗਾਹਾਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਵੱਲ ਲੱਗੀਆਂ ਹੋਈਆਂ ਹਨ।
ਬਠਿੰਡਾ ਵਿਖੇ “ਜਾਗਦੇ ਜੁਗਨੂਆਂ ਦੇ ਮੇਲੇ” ਦੌਰਾਨ 2 ਦਸੰਬਰ ਨੂੰ ਪੰਜਾਬ ਦੇ ਬਦਲਵੇਂ ਖੇਤੀਬਾੜੀ ਢਾਂਚੇ (ਮਾਡਲ) ਅਤੇ ਜਲ ਸੰਕਟ ਬਾਰੇ ਵਿਚਾਰ ਵਟਾਂਦਰਾ ਹੋਇਆ। ਇਸ ਵਿਚਾਰ-ਵਟਾਂਦਰੇ ਦਾ ਸੰਚਾਲਨ ਕੁਦਰਤੀ ਖੇਤੀ ਦੇ
ਕਿਸਾਨੀ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤੀ ਕਿਸਾਨ ਯੂਨੀਅਨ ਹਰਿਆਣਾ (ਚੜੂਨੀ) ਦੇ ਆਗੂ ਸਿਰਦਾਰ ਗੁਰਨਾਮ ਸਿੰਘ ਚੜੂਨੀ ਖਿਲਾਫ ਕਾਰਵਾਈ ਕਰਨ ਬਾਰੇ ਦਿੱਤੇ ਜੋ ਸੰਕੇਤ ਆਏ ਸਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: