Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਾਈਕੋਰਟ ਨੇ ਮੋਗਾ ਬੱਸ ਛੇੜ-ਛਾੜ ਕੇਸ ਵਿੱਚ ਪੰਜਾਬ ਸਰਕਾਰ ਅਤੇ ਔਰਬਿਟ ਬੱਸ ਕੰਪਨੀ ਨੂੰ ਭੇਜਿਆ ਨੋਟਿਸ

ਹਾਈਕੋਰਟ ਨੇ ਮੋਗਾ ਬੱਸ ਛੇੜ-ਛਾੜ ਕੇਸ ਵਿੱਚ ਪੰਜਾਬ ਸਰਕਾਰ ਅਤੇ ਔਰਬਿਟ ਬੱਸ ਕੰਪਨੀ ਨੂੰ ਭੇਜਿਆ ਨੋਟਿਸ

ਚੰਡੀਗੜ ( 7 ਮਈ, 2015): ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੋਗਾ ਵਿਖੇ ਹੋਏ ਔਰਬਿਟ ਬੱਸ ਛੇੜਛਾੜ ਕਾਂਡ ‘ਤੇ ਸਵੈ ਇੱਛਤ ਨੋਟਿਸ ਲੈਦਿਆਂ ਸੁਣਵਾਈ ਕੀਤੀ।ਇਸ ਕੇਸ ‘ਤੇ ਹਾਈਕੋਰਟ ਵਿੱਚ ਪਿੱਛਲੇ ਦਿਨੀ ਸੁਣਵਾਈ ਕਰਨੀ ਸੀ ਪਰ ਸਬੰਧਿਤ ਬੈਂਚ ਦੇ ਜੱਜਾਂ ਨੇ ਆਪਣੇ ਆਪ ਨੂੰ ਕੇਸ ਤੋਂ ਵੱਖ ਕਰਦਿਆਂ ਇਹ ਕੇਸ ਕਿਸੇ ਹੋਰ ਬੈਂਚ ਕੋਲ ਭੇਜਣ ਲਈ ਮੁੱਖ ਜੱਜ ਨੂੰ ਭੇਜ ਦਿੱਤਾ ਸੀ।

ਨਿੱਜ਼ੀ ਬੱਸ ਸਰਵਿਸ ਪੰਜਾਬ
ਨਿੱਜ਼ੀ ਬੱਸ ਸਰਵਿਸ ਪੰਜਾਬ

ਅੱਜ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਔਰਬਿਟ ਬੱਸ ਕੰਪਨੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਇਸਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਕਿ ਸਰਕਾਰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਅਤੇ ਨਿੱਜ਼ੀ ਕੰਪਨੀਆਂ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਅਤੇ ਉਨ੍ਹਾਂ ਦੇ ਮਾਲਕਾਂ ਬਾਰੇ ਵਿਸਥਾਰ ਸਾਹਿਤ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇ।

ਇਹ ਯਾਦ ਰੱਖਣਯੋਗ ਗੱਲ ਹੈ ਕਿ 29 ਅਪ੍ਰੈਲ ਨੂੰ ਔਰਬਿਟ ਬੱਸ ਕੰਪਨੀ ਦੀ ਇੱਕ ਬੱਸ ਦੇ ਕੰਡਕਟਰ ਵੱਲੋਂ ਇੱਕ 13 ਸਾਲਾ ਬੱਚੀ ਨੂੰ ਚੱਲਦੀ ਬੱਸ ਵਿਚੋਂ ਥੱਕਾ ਮਾਰਕੇ ਬਾਹਰ ਸੁੱਟ ਦਿੱਤਾ ਗਿਆ ਸੀ।ਮਾਂ-ਬੱਚੀ ਨੇ ਜਦ ਬਦਮਾਸ਼ਾਂ ਅਤੇ ਬੱਸ ਦੇ ਕੰਡਕਟਰ ਵੱਲੋਂ ਕੀਤੀ ਜਾ ਰਹੀ ਛੇੜ-ਛਾੜ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੂੰ ਬੱਸ ਵਿੱਚੋਂ ਥੱਕਾ ਦੇ ਦਿੱਤਾ ਗਿਆ।13 ਸਾਲਾ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦੀ ਮਾਂ ਦੇ ਕਈ ਗੰਭੀਰ ਸੱਟਾਂ ਲੱਗੀਆਂ।

ਹਾਈਕੋਰਟ ਨੇ ਮੁੱਖ ਜੱਜ ਵੱਲੋਂ ਕਿਸੇ ਆਮ ਨਾਗਰਿਕ ਵੱਲੋਂ ਭੇਜੇ ਪੱਤਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਹਾਈਕੋਰਟ ਨੇ ਇਸ ਕੇਸ ਵਿੱਚ 4 ਮਈ ਦੀ ਤਾਰੀਖ ਸੁਣਵਾਈ ਲਈ ਨਿਸ਼ਚਿਤ ਕੀਤੀ ਸੀ।ਪਰ ਜੱਜ ਸਤੀਸ਼ ਕੁਮਾਰ ਅਤੇ ਹਰਿੰਦਰ ਸਿੰਘ ਸਿੱਧੂ ‘ਤੇ ਅਧਾਰਿਤ ਬੈਚ ਨੇ ਇਸ ਕੇਸ ‘ਤੁ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।ਅੱਜ ਇਸ ਮਾਮਲੇ ਦੀ ਨਵੇਂ ਬੈਂਚ ਸਾਹਮਣੇ ਸੁਣਵਾਈ ਹੋਈ।

ਇੱਥੇ ਇਹ ਗੱਲ ਧਿਆਨ ਦੇਣ ਵਾਲੀ ਹੈ ਕਿ ਔਰਬਿਟ ਬੱਸ ਕੰਪਨੀ ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਬਾਦਲ ਪਰਿਵਾਰ ਵੱਲੋਂ ਚਲਾਈ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬਾਦਲ ਪਰਿਵਾਰ ਕੋਲ ਇਸ ਸਮੇਂ ਔਰਬਿਟ ਐਵੀਏਸ਼ਨ, ਡੱਬਵਾਲੀ ਟਰਾਂਸਪੋਰਟ ਕੰਪਨੀ, ਤਾਜ ਟਰੈਵਲਜ਼ ਅਤੇ ਇੰਡੋ-ਕੈਨੇਡੀਅਨ ਕੰਪਨੀ ਅਧੀਨ 230 ਬੱਸਾਂ ਦਾ ਵੱਡਾ ਕਾਫਲਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: