Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੇ ਹਰ ਘਟਨਾ ਲਈ ਆਈ.ਐਸ.ਆਈ. ਜ਼ਿੰਮੇਵਾਰ, ਫਿਰ ਬਾਦਲ ਕੀ ਕਰ ਰਿਹਾ: ਕੈਪਟਨ ਅਮਰਿੰਦਰ ਸਿੰਘ

ਜੇ ਹਰ ਘਟਨਾ ਲਈ ਆਈ.ਐਸ.ਆਈ. ਜ਼ਿੰਮੇਵਾਰ, ਫਿਰ ਬਾਦਲ ਕੀ ਕਰ ਰਿਹਾ: ਕੈਪਟਨ ਅਮਰਿੰਦਰ ਸਿੰਘ

ਹੁਸ਼ਿਆਰਪੁਰ: ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਵਿੱਚ ਡਰ ਪੈਦਾ ਕਰਨਾ ਚਾਹੁੰਦੇ ਹਨ ਅਤੇ ਫਿਰਕਾਪ੍ਰਸਤੀ ਨੂੰ ਹਵਾ ਦੇਣੀ ਚਾਹੁੰਦੇ ਹਨ।

Halqe vich captain hoshiarpur
‘ਹਲਕੇ ਵਿੱਚ ਕੈਪਟਨ’ ਪ੍ਰੋਗਰਾਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇਤਰਹੀਣ ਬੱਚਿਆਂ ਨੂੰ ਮਿਲਦੇ ਹੋਏ

ਹੁਸ਼ਿਆਰਪੁਰ ਵਿਖੇ ਆਪਣੇ ਪ੍ਰੋਗਰਾਮ ‘ਹਲਕੇ ’ਚ ਕੈਪਟਨ’ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਗੈਂਗਵਾਰ ਦੀਆਂ ਘਟਨਾਵਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਇਨ੍ਹਾਂ ਗੈਂਗਾਂ ਦੀ ਪੁਸ਼ਤ-ਪਨਾਹੀ ਕਰ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਚੋਣਾਂ ਵਿੱਚ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰੇਕ ਘਟਨਾ ਦੀ ਜ਼ਿੰਮੇਵਾਰੀ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ ’ਤੇ ਸੁੱਟਣ ਨਾਲ ਗੱਲ ਨਹੀਂ ਬਣਨੀ। ਉਨ੍ਹਾਂ ਸਵਾਲ ਕੀਤੀ ਕਿ ਸਰਕਾਰ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਕੀ ਕਰ ਰਹੀ ਹੈ। ਕੈਪਟਨ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਅਤੇ ਕੁਰਾਨ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਕਈ ਸਮਾਨਤਾਵਾਂ ਹਨ। ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ ’ਤੇ ਹਮਲਾ ਹੋਣਾ ਵੀ ਇੱਕ ਸਾਜ਼ਿਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜਾਣਬੁੱਝ ਕੇ ਗੜਬੜ ਪੈਦਾ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਵੰਡ ਕੇ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕੋਝੀ ਚਾਲ ਨੂੰ ਕਾਂਗਰਸ ਸਫਲ ਨਹੀਂ ਹੋਣ ਦੇਵੇਗੀ।

ਇਸ ਤੋਂ ਪਹਿਲਾਂ ਲੋਕਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਪੰਜਾਬ ਵਿੱਚ ਸ਼ਰਾਬ ’ਤੇ ਪਾਬੰਦੀ ਲਾਉਣਾ ਉੱਚਿਤ ਨਹੀਂ ਹੋਵੇਗਾ ਕਿਉਂਕਿ ਇਸ ਨਾਲ ਸਰਕਾਰ ਦੀ ਮਾਲੀ ਹਾਲਤ ਹੋਰ ਖ਼ਰਾਬ ਹੋ ਜਾਵੇਗੀ। ਇਸ ਤੋਂ ਇਲਾਵਾ ਪਾਬੰਦੀ ਹੋਣ ਨਾਲ ਸਮੱਗਲਿੰਗ ਵੀ ਵਧ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਰੇਤਾ, ਬਜਰੀ, ਟਰਾਂਸਪੋਰਟ, ਕੇਬਲ ਅਤੇ ਵਪਾਰ ਵਿੱਚ ਅਜ਼ਾਰੇਦਾਰੀ ਨੂੰ ਤੋੜਿਆ ਜਾਵੇਗਾ। ਕਿਸਾਨਾਂ ਨੂੰ ਆਪਣੀ ਮਿੱਟੀ ਵੇਚਣ ਦੀ ਖੁੱਲ੍ਹ ਹੋਵੇਗੀ, ਰੂਟ ਪਰਮਿਟ ਬੇਰੁਜ਼ਗਾਰ ਨੌਜਵਾਨਾਂ ਨੂੰ ਦਿੱਤੇ ਜਾਣਗੇ। ਆਟਾ ਦਾਲ ਦੇ ਨਾਲ-ਨਾਲ ਉਨ੍ਹਾਂ ਨੇ ਚਾਹ ਪੱਤੀ ਅਤੇ ਚੀਨੀ ਦੇਣ ਦਾ ਵੀ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੇ ਹੁਣ ਗਿਣਤੀ ਦੇ ਦਿਨ ਰਹਿ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਝਾਂਸੇ ਵਿੱਚ ਨਾ ਆਉਣ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਨੇਤਰਹੀਣ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: