Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਧਮਾਕੇ ਨਾਲ ਨਹੀਂ ਕੋਈ ਲੈਣ-ਦੇਣ,ਜੇਕਰ ਭਾਰਤ ਨੇ ਕੀਤਾ ਹਮਲਾ ਤਾਂ ਦੇਵਾਂਗੇ ਮੋੜਵਾਂ ਜਵਾਬ : ਇਮਰਾਨ ਖਾਨ

ਧਮਾਕੇ ਨਾਲ ਨਹੀਂ ਕੋਈ ਲੈਣ-ਦੇਣ,ਜੇਕਰ ਭਾਰਤ ਨੇ ਕੀਤਾ ਹਮਲਾ ਤਾਂ ਦੇਵਾਂਗੇ ਮੋੜਵਾਂ ਜਵਾਬ : ਇਮਰਾਨ ਖਾਨ

ਲਹੌਰ: ਪੁਲਵਾਮਾ ਹਮਲੇ ਤੋਂ ਬਾਅਦ ਭਾਰਤੀ ਰਾਜਨੀਤਿਕ ਆਗੂਆਂ ਵਲੋਂ ਪਾਕਿਸਤਾਨ ‘ਤੇ ਲਾਏ ਗਏ ਦੋਸ਼ਾਂ ਅਤੇ ਪਾਕਿਸਤਾਨ ‘ਤੇ ਫੌਜੀ ਕਾਰਵਾਈ ਕਰਨ ਦੇ ਦਿੱਤੇ ਗਏ ਬਿਆਨਾਂ ਦਾ ਮੋੜਵਾਂ ਜੁਆਬ ਦੇਂਦਿਆਂ ਨਵੇਂ ਬਣੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਪਾਕਿਸਤਾਨ ਦਾ ਕਸ਼ਮੀਰ ਦੇ ਪੁਲਵਾਮਾ ਜ਼ਿਲ਼੍ਹੇ ‘ਚ ਫੌਜੀ ਕਾਫਲੇ ‘ਤੇ ਹੋਏ ਆਤਮਘਾਤੀ ਹਮਲੇ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

ਇਮਰਾਨ ਖਾਨ ਨੇ ਕਿਹਾ ਕਿ ਪਾਕਿਸਤਾਨ ਸ਼ਾਂਤੀ ਅਤੇ ਸਥਿਰਤਾ ਦਾ ਹਾਮੀ ਹੈ । ਜੇਕਰ ਭਾਰਤ ਦੇ ਕੋਲ ਕੋਈ ਠੋਸ ਸਬੂਤ ਹੈ ਤਾਂ ਉਹ ਸਾਨੂੰ ਦੇਵੇ ਅਸੀਂ ਜਰੂਰ ਕਾਰਵਾਈ ਕਰਾਂਗੇ।

ਪੁਲਵਾਮਾ ਹਮਲੇ ਤੋਂ ਬਾਅਦ ਭਾਰਤੀ ਰਾਜਨੀਤਿਕ ਆਗੂਆਂ ਵਲੋਂ ਪਾਕਿਸਤਾਨ ਉੱਤੇ ਹਮਲਾ ਕਰਨ ਦੇ ਦਿੱਤੇ ਗਏ ਬਿਆਨਾਂ ‘ਤੇ ਪ੍ਰਤੀਕਰਮ ਦੇਂਦਿਆਂ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਭਾਰਤ ਨੇ ਜੰਗ ਸ਼ੁਰੂ ਕਰਨ ਦੀ ਕੋਈ ਕੋਸ਼ਿਸ਼ ਕੀਤੀ ਤਾਂ ਪਾਕਿਸਤਾਨ ਕੋਲ ਜੁਆਬੀ ਕਾਰਵਾਈ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਹੋਵੇਗਾ ਇਸ ਲਈ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣਾ ਚਾਹੀਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਦੇ ਗਵਾਂਡੀ ਮੁਲਕ ਪਾਕਿਸਤਾਨ ਦੇ ਚੋਣ ਨਤੀਜਿਆਂ ਨੇ ਪਹਿਲਾਂ ਤੋਂ ਚੱਲ ਰਹੀ ਸਿਆਸੀ ਅਸਥਿਰਤਾ ਵਿਚ ਹੀ ਵਾਧਾ ਕੀਤਾ ਹੈ ਕਿਉਂਕਿ ਪਾਕਿਸਤਾਨੀ ਫੌਜ (ਇਸਟੈਬਲਿਸ਼ਮੈਂਟ) ਦੀ ਹਿਮਾਇਤ ਦੇ ਬਾਵਜੂਦ ਨਵਾਜ਼ ਸ਼ਰੀਫ
ਇੰਡੀਆ ਦੇ ਗਵਾਂਡੀ ਮੁਲਕ ਪਾਕਿਸਤਾਨ ਵਿਚ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਦੇ ਹਾਲੀ ਤੱਕ ਐਲਾਨੇ ਗਏ ਨਤੀਜਿਆਂ ਤੋਂ ਕਿਸੇ ਵੀ ਧਿਰ ਨੂੰ ਸਪਸ਼ਟ ਬਹੁਮਤ ਨਹੀਂ ਮਿਲ ਰਿਹਾ।
ਇੰਡੀਆ ਦੇ ਗੁਆਂਢੀ ਮੁਲਕ ਪਾਕਿਸਤਾਨ ਵਿੱਚ 8 ਫਰਵਰੀ ਨੂੰ ਹੋਈਆਂ ਵੋਟਾਂ ਤੋਂ ਬਾਅਦ ਦਾ ਘਟਨਾਕ੍ਰਮ ਨਾਟਕੀ ਢੰਗ ਨਾਲ ਪੇਸ਼ ਹੋ ਰਿਹਾ ਹੈ।
ਵਾਂਢੀ ਮੁਲਕ ਪਾਕਿਸਤਾਨ ਵਿਚ ਉਥਲਪੁਥਲ ਤੇ ਅਨਿੱਸ਼ਚਿਤਤਾ ਦੇ ਮਹੌਲ ਵਿਚ ਅੱਜ 8 ਫਰਵਰੀ ਨੂੰ ਆਮ ਚੋਣਾਂ ਹੋ ਰਹੀਆਂ ਹਨ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: