Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੁਧਿਆਣਾ ਤੋਂ ਆਜਾਦ ਕੌਂਸਲਰ ਦਲਜੀਤ ਸਿੰਘ ਗਰੇਵਾਲ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਲੁਧਿਆਣਾ ਤੋਂ ਆਜਾਦ ਕੌਂਸਲਰ ਦਲਜੀਤ ਸਿੰਘ ਗਰੇਵਾਲ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ

ਚੰਡੀਗੜ੍ਹ: ਲੁਧਿਆਣਾ (ਪੂਰਬੀ) ਤੋਂ ਆਜਾਦ ਤੌਰ ‘ਤੇ ਚੋਣ ਲੜ ਕੇ 25 ਹਜਾਰ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਵਾਲੇ ਆਜ਼ਾਦ ਕੌਂਸਲਰ ਦਲਜੀਤ ਸਿੰਘ ਗਰੇਵਾਲ ਸੋਮਵਾਰ ਨੂੰ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਗਰੇਵਾਲ ਆਜ਼ਾਦ ਤੌਰ ‘ਤੇ 2 ਵਾਰ ਕੌਂਸਲਰ ਦੀ ਚੋਣ ਜਿੱਤ ਚੁੱਕੇ ਹਨ ਅਤੇ 10,000 ਵਿਚੋਂ 7,000 ਵੋਟਾਂ ਲੈ ਕੇ ਰਿਕਾਰਡ ਸਥਾਪਿਤ ਕਰ ਚੁੱਕੇ ਹਨ।

ਲੁਧਿਆਣਾ ਤੋਂ ਆਜਾਦ ਕੌਂਸਲਰ ਦਲਜੀਤ ਸਿੰਘ ਗਰੇਵਾਲ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ ਹੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦੇ ਹੋਏ
ਲੁਧਿਆਣਾ ਤੋਂ ਆਜਾਦ ਕੌਂਸਲਰ ਦਲਜੀਤ ਸਿੰਘ ਗਰੇਵਾਲ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ ਹੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦੇ ਹੋਏ

ਗਰੇਵਾਲ ਨੂੰ ਪਾਰਟੀ ਵਿਚ ਸ਼ਾਮਲ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਅਤੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਖੁਸ਼ੀ ਦਾ ਇਜਹਾਰ ਕੀਤਾ। ਉਨ੍ਹਾਂ ਕਿਹਾ ਕਿ ਗਰੇਵਾਲ ਨੇ ਆਜ਼ਾਦ ਤੌਰ ‘ਤੇ ਚੋਣਾਂ ਜਿੱਤ ਕੇ ਲੋਕਾਂ ਵਿਚ ਆਪਣੀ ਮਕਬੂਲਿਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਗਰੇਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸੀਨੀਅਰ ਆਗੂ ਹਿੰਮਤ ਸਿੰਘ ਸ਼ੇਰਗਿੱਲ, ਜਸਬੀਰ ਸਿੰਘ ਬੀਰ, ਅਮਨ ਅਰੋੜਾ ਅਤੇ ਕਰਨਬੀਰ ਸਿੰਘ ਟਿਵਾਣਾ ਵੀ ਮੌਜੂਦ ਸਨ।

ਗਰੇਵਾਲ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਭ੍ਰਿਸ਼ਟਾਚਾਰ ਅਤੇ ਵਿਰੋਧੀ ਮੁਹਿੰਮ ਕਾਰਨ ਉਨ੍ਹਾਂ ਨਾਲ ਜੁੜੇ ਹਨ। ਉਨ੍ਹਾਂ ਦਾ ਮੰਤਵ ਪੰਜਾਬ ਵਿਚ ਰਾਜਨੀਤਿਕ ਚੇਤਨਾ ਲਿਆਉਣਾ ਅਤੇ ਰਾਜਨੀਤੀ ਦੇ ਅਪਰਾਧੀਕਰਨ ਦੀ ਖਿਲਾਫਤ ਕਰਨਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਭਾਰਤੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਵਿਚ ਰਾਜਨੀਤੀ ਪ੍ਰਤੀ ਵਿਸ਼ਵਾਸ਼ ਨੂੰ ਦੁਬਾਰਾ ਕਾਇਮ ਕੀਤਾ ਹੈ। ਗਰੇਵਾਲ ਨੇ ਕਿਹਾ ਕਿ ਉਹ ਨਿਰਸਵਾਰਥ ਹੋ ਕੇ ਇਕ ਸੱਚੇ ਸਿਪਾਹੀ ਵਾਂਗ ਆਮ ਆਦਮੀ ਪਾਰਟੀ ਦੀ ਚੜ੍ਹਦੀ ਕਲਾ ਲਈ ਕਾਰਜ ਕਰਨਗੇ।

ਇਸ ਮੌਕੇ ਉਨ੍ਹਾਂ ਨਾਲ ਇੰਦਰਜੀਤ ਸਿੰਘ, ਰਾਮ ਪ੍ਰਕਾਸ਼, ਅਬਾਸ ਮੀਆਂ, ਗੱਗੀ ਸ਼ਰਮਾ, ਪੱਪੂ ਗਰੇਵਾਲ, ਹੇਮ ਰਾਜ ਸਿੱਧੂ, ਰਾਜ ਗਰੇਵਾਲ, ਨਰਦੇਵ ਸੈਣੀ, ਬਖਸ਼ੀਸ਼ ਸਿੰਘ, ਰਵਿੰਦਰ ਰੂਬੀ, ਕਰਨ ਸਪਰਾ, ਤੇਜਿੰਦਰ ਸਿੰਘ, ਪ੍ਰੀਤ ਸਿੰਘ, ਰੁਪਿੰਦਰ ਸਿੰਘ, ਬਲਦੇਵ ਸਿੰਘ, ਅਮਰਜੀਤ ਸਿੰਘ, ਪਲਵਿੰਦਰ ਸਿੰਘ, ਲਖਵਿੰਦਰ ਦਿਓਲ, ਲਖਵਿੰਦਰ ਗਿੱਲ, ਅੰਤਰ ਦਿਓਲ, ਸੁਰਜੀਤ ਸਿੰਘ, ਅਮਰ ਸਿੰਘ, ਜਗਮੇਲ ਗਰੇਵਾਲ, ਸਤਨਾਮ ਗਰੇਵਾਲ, ਚਮਕੌਰ ਸਿੰਘ ਲਿੱਟ, ਧਰਮਿੰਦਰ ਬੱਸੀ, ਅਮਰੀਕ ਸਿੰਘ, ਪਿੰਕਾ, ਮਹਿੰਦਰ ਸਿੰਘ ਸਿੱਧੂ, ਸੁਖਸ਼ਿੰਦਰ ਸਿੰਘ, ਜਤਨ ਜੋਤ ਸਿੰਘ, ਸੁਖਮੇਲ ਸਿੰਘ, ਮੱਘੂ ਸਿੰਘ, ਮੋਹਨ ਲਾਲ ਸ਼ਰਮਾ, ਸੁਖਵੀਰ ਸੁੱਖੀ, ਦੀਪਕ ਸਿੰਗਲਾ, ਲਲਿਤ ਕੁਮਾਰ, ਵਿਨੋਦ ਸਿੰਘ, ਕਾਕਾ ਗਰੇਵਾਲ, ਹਰਬੰਤ ਸਿੰਘ ਸੈਣੀ, ਐਡਵੋਕੇਟ ਜਸਪ੍ਰੀਤ ਗਰੇਵਾਲ, ਸੁਕੇਸ਼ ਕੈਟੀ, ਮਨਮੀਤ ਸਿੰਘ ਅਤੇ ਰਣਇੰਦਰ ਸਿੰਘ ਵੀ ਪਾਰਟੀ ਵਿਚ ਸ਼ਾਮਲ ਹੋਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: