Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਸਰਕਾਰ ਵੱਲੋਂ ਪਲਾਸਟਿਕ ਕਰੰਸੀ ਛਾਪਣ ਦਾ ਫ਼ੈਸਲਾ

ਭਾਰਤੀ ਸਰਕਾਰ ਵੱਲੋਂ ਪਲਾਸਟਿਕ ਕਰੰਸੀ ਛਾਪਣ ਦਾ ਫ਼ੈਸਲਾ

ਨਵੀਂ ਦਿੱਲੀ: ਭਾਰਤ ਸਰਕਾਰ ਨੇ ਪਲਾਸਟਿਕ ਕਰੰਸੀ ਛਾਪਣ ਦਾ ਫ਼ੈਸਲਾ ਕਰ ਲਿਆ ਹੈ ਤੇ ਇਸ ਲਈ ਲੋੜੀਂਦੀ ਸਮੱਗਰੀ ਦੀ ਖ਼ਰੀਦ ਵੀ ਸ਼ੁਰੂ ਕਰ ਦਿੱਤੀ ਹੈ।

ਭਾਰਤੀ ਕਰੰਸੀ ਨੋਟ, ਵਿੱਤ ਰਾਮ ਮੰਤਰੀ ਅਰਜੁਨ ਰਾਮ ਮੇਘਵਾਲ (ਫਾਈਲ ਫੋਟੋ)
ਭਾਰਤੀ ਕਰੰਸੀ ਨੋਟ, ਵਿੱਤ ਰਾਮ ਮੰਤਰੀ ਅਰਜੁਨ ਰਾਮ ਮੇਘਵਾਲ (ਫਾਈਲ ਫੋਟੋ)

ਵਿੱਤ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕੱਲ੍ਹ ਭਾਰਤ ਦੀ ਲੋਕ ਸਭਾ ਵਿੱਚ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਤਜਵੀਜ਼ ’ਤੇ ਸਰਕਾਰ ਨੇ ਪਲਾਸਟਿਕ ਦੇ ਨੋਟ ਛਾਪਣ ਦਾ ਫ਼ੈਸਲਾ ਕੀਤਾ ਹੈ। ਯਾਦ ਰਹੇ ਕਿ ਆਰਬੀਆਈ ਫੀਲਡ ਟਰਾਇਲਾਂ ਮਗਰੋਂ ਲੰਮੇ ਸਮੇਂ ਤੋਂ ਪਲਾਸਟਿਕ ਦੇ ਨੋਟ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫ਼ਰਵਰੀ 2010 ਵਿੱਚ ਸਰਕਾਰ ਨੇ ਸੰਸਦ ਵਿੱਚ ਦੱਸਿਆ ਸੀ ਕਿ 10 ਰੁਪਏ ਮੁੱਲ ਦੇ ਇਕ ਅਰਬ ਪਲਾਸਟਿਕ ਦੇ ਨੋਟ ਟਰਾਇਲ ਵਜੋਂ ਭੂਗੋਲਿਕ ਤੇ ਮੌਸਮੀ ਵਿਵਧਤਾ ਦੇ ਅਧਾਰ ’ਤੇ ਚੁਣੇ ਪੰਜ ਸ਼ਹਿਰਾਂ ਵਿੱਚ ਜਾਰੀ ਕੀਤੇ ਗਏ ਸਨ। ਇਨ੍ਹਾਂ ਪੰਜ ਸ਼ਹਿਰਾਂ ਵਿੱਚ ਕੋਚੀ, ਮੈਸੂਰ, ਜੈਪੁਰ, ਸ਼ਿਮਲਾ ਤੇ ਭੁਬਨੇਸ਼ਵਰ ਸ਼ਾਮਲ ਹਨ। ਮੇਘਵਾਲ ਨੇ ਦੱਸਿਆ ਕਿ ਪਲਾਸਟਿਕ ਦੇ ਨੋਟਾਂ ਦੀ ਔਸਤ ਉਮਰ ਪੰਜ ਸਾਲ ਹੁੰਦੀ ਹੈ ਤੇ ਇਨ੍ਹਾਂ ਦੀ ਨਕਲ ਕਰਨਾ ਵੀ ਔਖਾ ਹੁੰਦਾ ਹੈ ਅਤੇ ਇਹ ਕਾਗਜ਼ੀ ਨੋਟਾਂ ਨਾਲੋਂ ਵੱਧ ਸਾਫ਼ ਸੁਥਰੇ ਹੁੰਦੇ ਹਨ।

ਸਬੰਧਤ ਖ਼ਬਰ:

ਮੋਦੀ ਸਰਕਾਰ ਨੇ ਭਾਰਤ ਦੇ 500 ਅਤੇ 1000 ਦੇ ਨੋਟ ਕੀਤੇ ਬੰਦ; 2000 ਰੁਪਏ ਦੇ ਨਵੇਂ ਨੋਟ ਚੱਲਣਗੇ …

ਜਾਅਲੀ ਕਰੰਸੀ ਨੂੰ ਨੱਥ ਪਾਉਣ ਲਈ ਪਲਾਸਟਿਕ ਦੇ ਨੋਟ ਸਭ ਤੋਂ ਪਹਿਲਾਂ ਆਸਟਰੇਲੀਆ ਵਿੱਚ ਜਾਰੀ ਕੀਤੇ ਗਏ ਸਨ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਆਰਬੀਆਈ ਨੇ ਦਸੰਬਰ 2015 ਵਿੱਚ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਨੂੰ ਨਾਸਿਕ ਦੀ ਕਰੰਸੀ ਨੋਟ ਪ੍ਰੈਸ (ਸੀਐਨਪੀ) ਵਿੱਚ ਛਪੇ 1000 ਰੁਪਏ ਦੇ ਅਜਿਹੇ ਕੁਝ ਨੋਟ ਮਿਲੇ ਹਨ, ਜਿਨ੍ਹਾਂ ਵਿੱਚ ਸੁਰੱਖਿਆ ਧਾਗਾ ਨਹੀਂ ਸੀ। ਇਨ੍ਹਾਂ ਨੋਟਾਂ ਲਈ ਕਾਗਜ਼ ਹੋਸ਼ੰਗਾਬਾਦ ਦੀ ਸਕਿਉਰਿਟੀ ਪੇਪਰ ਮਿੱਲ (ਐਸਪੀਐਮ) ਵੱਲੋਂ ਸਪਲਾਈ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਨੂੰ ਚਾਰਜਸ਼ੀਟ ਜਾਰੀ ਕੀਤੀ ਜਾ ਚੁੱਕੀ ਹੈ ਤੇ ਵਿਭਾਗੀ ਨੇਮਾਂ ਮੁਤਾਬਕ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (12 ਦਸੰਬਰ, 2017) ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 1991 'ਚ ਹੋਏ ਕਤਲ ਦੇ ਪਿੱਛੇ "ਵੱਡੀ ਸਾਜ਼ਿਸ਼" ਦੀ ਕਈ ਏਜੰਸੀਆਂ ਨੇ ਜਾਂਚ
ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਭਾਰਤੀ ਨੀਮ ਫੌਜੀ ਦਸਤੇ ਦੇ ਇਕ ਮੁਲਾਜ਼ਮ ਵਲੋਂ ਕੀਤੀ ਗੋਲੀਬਾਰੀ ਨਾਲ 2 ਸਬ-ਇੰਸਪੈਕਟਰਾਂ ਸਣੇ 4 ਮੁਲਾਜ਼ਮ ਮਾਰੇ ਗਏ ਹਨ ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ
ਦਲ ਖਾਲਸਾ ਨੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਪੰਜਾਬ ਅੰਦਰ ਲਗਾਤਾਰ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ, ਪਿਛਲ਼ੇ ਸਮੇ ਅੰਦਰ ਹੋਏ ਫਰਜ਼ੀ ਮੁਕਾਬਲੇ, ਜਬਰੀ ਲਾਪਤਾ ਕਰਨ, ਕਾਲੇ ਕਾਨੂੰਨ ਅਤੇ ਹਿਰਾਸਤ
ਆਪਣੇ ਆਪ ਨੂੰ "ਅੱਤਵਾਦ ਵਿਰੋਧੀ ਫਰੰਟ" ਦਾ ਪ੍ਰਧਾਨ ਅਖਵਾਉਂਦੇ ਕੱਟੜ ਹਿੰਦੂਵਾਦੀ ਆਗੂ ਵਿਰੇਸ਼ ਸ਼ਾਂਡਿਲਿਆ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: