Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਰਿੰਦਰ ਮੋਦੀ ਨੇ ਸ਼੍ਰੀ ਹਰਿਮੰਦਰ ਸਾਹਿਬ ਦੇ ਕੀਤੇ ਦਰਸ਼ਨ

ਨਰਿੰਦਰ ਮੋਦੀ ਨੇ ਸ਼੍ਰੀ ਹਰਿਮੰਦਰ ਸਾਹਿਬ ਦੇ ਕੀਤੇ ਦਰਸ਼ਨ

ਅੰਮ੍ਰਿਤਸਰ (23 ਮਾਰਚ, 2015): ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਆਪਣੀ ਪਲੇਠੀ ਪੰਜਾਬ ਫੇਰੀ ਮੌਕੇ ਸਿੱਖਾਂ ਦੇ ਸਰਬਉੱਚ ਧਾਰਮਿਕ ਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੋਦੀ ਨੂੰ ਸ਼੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵੱਲੋਂ ਦਰਬਾਰ ਸਾਹਿਬ ਦੇ ਅੰਦਰ ਹੀ ਸਿਰੋਪੇ ਨਾਲ ਸਨਮਾਨਿਤ ਕੀਤਾ ਗਿਆ।

ਯੂਨਾਈਟਿਡ ਮਿਸ਼ਨ ਦਿੱਲੀ ਨੇ ਸ਼੍ਰੌਮਣੀ ਕਮੇਟੀ ਵੱਲੋਂ ਸ਼੍ਰੀ ਦਰਬਾਰ ਸਾਹਿਬ ਅੰਦਰ ਹੀ ਸਿਰੋਪੇ ਨਾਲ ਸਨਮਾਨਿਤ  ਕਰਨ ‘ਤੇ ਇਤਰਾਜ਼ ਉਠਾਉਦਿਆਂ ਕਿਹਾ ਕਿ ਹੋਰ ਪ੍ਰਮੁੱਖ ਹਸਤੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਦੇ ਸੂਚਨਾ ਦਫਤਰ ਵਿੱਚ ਸਨਮਾਨਿਤ ਕੀਤਾ ਜਾਂਦਾ ਹੈ ਤਾਂ ਮੋਦੀ ਨੂੰ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਸਿਰੋਪਾ ਕਿਉਂ ਦਿੱਤਾ ਗਿਆ।

Modi At SRI Darbar Sahib
ਨਰਿੰਦਰ ਮੋਦੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਸਿਰੋਪਾ ਦਿੱਤੇ ਜਾਣ ਦਾ ਦ੍ਰਿਸ਼

ਇਸ ਮੌਕੇ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਜੂਨ 1984‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਫੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ‘ਚੋਂ ਜ਼ਰੂਰੀ ਦਸਤਾਵੇਜ਼ ਅਤੇ ਹੋਰ ਅਹਿਮ ਸਮਾਨ ਜੋ ਫੌਜ ਆਪਣੇ ਨਾਲ ਲੈ ਗਈ ਸੀ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਸ ਕੀਤਾ ਜਾਵੇ।ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੋ ਹੁਣ ਪਾਕਿਸਤਾਨ ‘ਚ ਹੈ ਦੇ ਦਰਸ਼ਨ ਦੀਦਾਰ ਕਰਨ ਲਈ ਲਾਂਘੇ ਦਾ ਪ੍ਰਬੰਧ ਕੀਤਾ ਜਾਵੇ।

ਸ਼੍ਰੌਮਣੀ ਕਮੇਟੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਸਜ਼ਾ ਪੁਰੀ ਕਰ ਚੁੱਕੇ ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦੀ ਮੰਗ ਵੀ ਕੀਤੀ ਗਈ।

ਪੱਤਰ ਵਿੱਚ ਅੱਗੇ ਇਹ ਵੀ ਕਿਹਾ ਗਿਆ ਕਿ ਜਿਹੜੇ ਸਿੱਖ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।ਉਨ੍ਹਾਂ ਹੋਰ ਕਿਹਾ ਕਿ ਵਿਦੇਸ਼ਾਂ ‘ਚ ਵੱਸਦੇ ਸਿੱਖ ਭਾਈਚਾਰੇ ਨੂੰ ਦਸਤਾਰ ਤੇ ਕ੍ਰਿਪਾਨ ਪਹਿਨਣ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਗਲਤ ਪਹਿਚਾਣ ਕਰਕੇ ਸਿੱਖਾਂ ਉਪਰ ਹੋ ਰਹੇ ਹਮਲਿਆਂ ਸਬੰਧੀ ਵਿਦੇਸ਼ੀ ਸਰਕਾਰਾਂ ਨਾਲ ਸੰਪਰਕ ਕਰਕੇ ਹਮਲੇ ਰੋਕਣ ਸਬੰਧੀ ਠੋਸ ਕਾਰਵਾਈ ਅਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ‘ਤੇ ਲੱਗੀ ਰੋਕ ਨੂੰ ਹਟਵਾਇਆ ਜਾਵੇ।

ਇਸ ਮੌਕੇ ਭਾਈ ਰਾਮ ਸਿੰਘ ਤੇ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ. ਬਿਅੰਤ ਸਿੰਘ ਅਨੰਦਪੁਰੀ, ਸ. ਸੁਖਰਾਜ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: