Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖਾਲਸਾ ਨੇ ਸ਼੍ਰੀ ਆਨੰਦਪੁਰ ਦੇ ਸਥਾਪਨਾ ਦਿਵਸ ਮੌਕੇ ਬਾਦਲ ਵੱਲੋਂ ਮੋਦੀ ਨੂੰ ਮੁੱਖ ਮਹਿਾਮਨ ਵਜੋਂ ਸੱਦਣ ‘ਤੇ ਜਤਾਇਆ ਇਤਰਾਜ਼

ਦਲ ਖਾਲਸਾ ਨੇ ਸ਼੍ਰੀ ਆਨੰਦਪੁਰ ਦੇ ਸਥਾਪਨਾ ਦਿਵਸ ਮੌਕੇ ਬਾਦਲ ਵੱਲੋਂ ਮੋਦੀ ਨੂੰ ਮੁੱਖ ਮਹਿਾਮਨ ਵਜੋਂ ਸੱਦਣ ‘ਤੇ ਜਤਾਇਆ ਇਤਰਾਜ਼

ਅੰਮ੍ਰਿਤਸਰ (9 ਜੂਨ 2015): ਦਲ ਖਾਲਸਾ ਪਾਰਟੀ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਤੇ ਬੁਲਾਰੇ ਕੰਵਰਪਾਲ ਸਿੰਘ ਨੇ ਇੱਕ ਬਿਆਨ ਰਾਹੀਂ ਖਦਸ਼ਾ ਜਿਤਾਇਆ ਕਿ ਬਾਦਲ ਸਰਕਾਰ ਵਲੋਂ ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਜਸ਼ਨਾਂ ਵਿੱਚ ਮੁੱਖ ਮਹਿਮਾਨ ਵਜੋਂ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਨਾਲ ਮੁੜ ਇੱਕ ਵਾਰ ਆਰ. ਐਸ. ਐਸ. ਨੂੰ ਪੰਜਾਬ ਅੰਦਰ ਆਪਣੇ ਪੈਰ ਮਜ਼ਬੂਤ ਕਰਨ ਦਾ ਮੌਕਾ ਮਿਲੇਗਾ ਜਿਵੇਂ ਕਿ 1999 ਖਾਲਸਾ ਸਾਜ਼ਨਾ ਦੇ ਤਿੰਨ ਸੌ ਸਾਲਾ ਸਮਾਗਮ ਮੌਕੇ ਮਿਲਿਆ ਸੀ।

ਦਲ ਖਾਲਸਾ ਆਗੂ ਪ੍ਰੈਸ ਕਾਨਫਰੰਸ਼ ਦੌਰਾਨ
ਦਲ ਖਾਲਸਾ ਆਗੂ ਪ੍ਰੈਸ ਕਾਨਫਰੰਸ਼ ਦੌਰਾਨ

ਆਗੂਆਂ ਨੇ ਬਾਦਲ ਸਾਹਿਬ ਨੂੰ ਚੇਤੇ ਕਰਵਾਇਆ ਕਿ ਖਾਲਸੇ ਦੇ ਸਿਰਜਣਾ ਦਿਵਸ ਦੇ 300 ਸਾਲਾ ਮੌਕੇ ਉਸ ਵੇਲੇ ਦੇ ਪ੍ਰਧਾਨ ਮੰਤਰੀ ਅ੍ਰੀ ਅਟਲ ਬਿਹਾਰੀ ਵਾਜਪਾਈ ਨੂੰ ਜਸ਼ਨਾਂ ਵਿੱਚ ਮੁਖ ਮਹਿਮਾਨ ਵਜੋਂ ਸਦਿਆ ਗਿਆ ਸੀ ਅਤੇ ਕੇਂਦਰ ਸਰਕਾਰ ਨੇ ਅਨੰਦਪੁਰ ਸਾਹਿਬ ਵਿਖੇ ਚਲ ਰਹੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਲਈ ਪੰਜਾਬ ਸਰਕਾਰ ਨੂੰ 100 ਕਰੋੜ ਰੁਪਿਆ ਦੇਣ ਦਾ ਐਲਾਨ ਕੀਤਾ ਸੀ ਲੇਕਿਨ ਬਾਅਦ ਵਿੱਚ ਇਸ ਰਕਮ ਦਾ ਅੱਧ ਸੰਘ ਦੀ ਜੱਥੇਬੰਦੀਰਾਸ਼ਟਰੀ ਸਿੱਖ ਸੰਗਤ (ਆਰ.ਐਸ.ਐਸ) ਨੂੰ ਪੰਜਾਬ ਅੰਦਰ ਪੈਰ ਪਸਾਰਣ ਲਈ ਮਹੁਈਆ ਕਰਵਾਇਆ ਗਿਆ ਸੀ।

ਪਾਰਟੀ ਆਗੂਆਂ ਨੇ ਕਿਹਾ ਹੈ ਕਿ ਸ਼੍ਰੀ ਮੋਦੀ ਨੂੰ ਸੱਦਾ ਦੇਣ ਦੀ ਜਗਾ ,ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਹਿੰਦੂ, ਮੁਸਲਿਮ ਅਤੇ ਈਸਾਈ ਭਾਈਚਾਰੇ ਦੇ ਧਾਰਮਿਕ ਆਗੂਆਂ ਨੂੰ ਬੁਲਾਉਣਾ ਚਾਹੀਦਾ ਹੈ।ਜਥੇਬੰਦੀ ਵਲੋਂ ਆਪਣੀਆਂ ਚਿੰਤਾਵਾਂ ਅਤੇ ਇਤਰਾਜ਼ ਜਿਤਾਉਦਿਆਂ ਆਗੂਆਂ ਨੇ ਕਿਹਾ ਕਿ ਆਨੰਦਪੁਰ ਸਾਹਿਬ ਕੇਵਲ ਇੱਕ ਸ਼ਹਿਰ ਨਹੀਂ ਹੈ, ਖਾਲਸੇ ਦੀ ਜਨਮ ਭੂਮੀ ਹੈ।ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੁਆਰਾ ਅਯੋਜਿਤ ਸਮਾਗਮਾਂ ਵਿੱਚ ਸੰਸਾਰ ਭਰ ਤੋਂ ਸਿੱਖਾਂ ਦੀ ਸ਼ਮੂਲੀਅਤ ਦੀ ਆਸ ਹੈ ਅਜੇਹੇ ਵਿੱਚ ਹਿੰਦੁਤਵ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਸਮੇਤ ਹਿੰਦੀ ਹਿੰਦੂ ਹਿੰਦੁਸਤਾਨ ਦੀ ਵਿਚਾਰਧਾਰਾ ਦੇ ਅਲੰਬਰਦਾਰਾਂ ਨੂੰ ਬੁਲਾਉਣਾ, ਸਟੇਜ ਮੁਹਈਆ ਕਰਨੀ ਅਤੇ ਉਹਨਾਂ ਨੂੰ ਪੰਜਾਬ ਅੰਦਰ ਖੁੱਲ ਖੇਡਣ ਦਾ ਮੌਕਾ ਪ੍ਰਦਾਨ ਕਰਨਾ, ਪੰਥ ਲਈ ਖਤਰਨਾਕ ਸਾਬਿਤ ਹੋ ਸਕਦਾ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ।ਕੁਝ ਦਿਨ ਪਹਿਲਾਂ ਹੀ ਜੰਮੂ ਪੁਲਿਸ ਵਲੋਂ ਇੱਕ ਸਿੱਖ ਨੌਜਵਾਨ ਨੂੰ ਗੋਲੀ ਮਾਰਕੇ ਮਾਰ ਕੀਤੀ ਹੱਤਿਆ ਦਾ ਜਿਕਰ ਕਰਦਿਆਂ ਦਲ ਖਾਲਸਾ ਆਗੂਆਂ ਨੇ ਕਿਹਾ ਕਿ ਸਭ ਜਾਣਦੇ ਹਨ ਕਿ ਜੰਮੂ ਵਿੱਚ ਪ੍ਰਸ਼ਾਸਨ ਉਤੇ ਪੂਰਾ ਕੰਟਰੋਲ ਭਾਜਪਾ ਦਾ ਹੈ ਅਤੇ ਜਿਸ ਅਫਸਰ ਨੇ ਗੋਲੀ ਦਾ ਹੁਕਮ ਦਿਤਾ, ਉਹ ਭਾਜਪਾ ਲੀਡਰਸ਼ਿਪ ਦਾ ਚਹੇਤਾ ਹੈ।

ਉਹਨਾਂ ਕਿਹਾ ਕਿ ਮੋਦੀ ਦੇ ਆਨੰਦਪੁਰ ਸਾਹਿਬ ਆਉਣ ਨਾਲ ਸਿੱਖ ਸੰਗਤਾਂ ਨੂੰ ਡਾਢੀ ਪ੍ਰੇਸ਼ਾਨੀ ਆਵੇਗੀ ਅਤੇ ਸੁਰਖਿਆ ਦੇ ਨਾਂ ਹੇਠ ਉਹਨਾਂ ਨੂੰ ਔਕੜਾਂ ਦਾ ਸਾਹਮਣਾ ਕਰਨ ਪਵੇਗਾ। ਉਹਨਾਂ ਇਲਜ਼ਾਮ ਲਾਇਆ ਕਿ ਬਾਦਲ ਸਾਹਿਬ ਦੀ ਮਨਸ਼ਾ ਤਾਂ ਕੇਵਲ ਰਾਜਨੀਤਿਕ ਲਾਹਾ ਲੈਣ ਦੀ ਹੈ ਜਦਕਿ ਸ਼੍ਰੀ ਮੋਦੀ ਦੀ ਅਜਿਹੇ ਇਤਿਹਾਸਕ ਸਮਾਰੋਹ ਦੀ ਪ੍ਰਧਾਨਗੀ ਲਈ ਚੋਣ ਉਚਿਤ ਫੈਸਲਾ ਨਹੀਂ ਹੈ।

ਉਹਨਾਂ ਕਿਹਾ ਕਿ ਉਹ ਹਮ-ਖਿਆਲੀ ਜਥੇਬੰਦੀਆਂ ਨਾਲ ਸਲਾਹ-ਮਸ਼ਵਰਾ ਕਰਕੇ ਲੋਕਾਂ ਨੂੰ ਸਾਂਝੀ ਅਪੀਲ ਜਾਰੀ ਕਰਨਗੇ ਕਿ ਉਹ ਆਪਣੇ ਜਮੂਹਰੀ ਹੱਕ ਦਾ ਇਸਤੇਮਾਲ ਕਰਦੇ ਹੋਏ ਸ਼੍ਰੀ ਮੋਦੀ ਦੀ ਆਮਦ ਦਾ ਸਿਧਾਂਤਕ ਵਿਰੋਧ ਕਰਨ। ਉਹਨਾਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁਖੀ ਨੂੰ ਅਕਾਲੀ ਸਰਕਾਰ ਵਲੋਂ ਮੋਦੀ ਨੂੰ ਸੱਦੇ ਜਾਣ ਦੇ ਫੈਸਲੇ ਦਾ ਵਿਰੋਧ ਕਰਨ ਲਈ ਆਖਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: