Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨੈ.ਇ.ਏ. ਨੇ ਬੱਗਾ, ਸ਼ੇਰਾ ਤੇ ਜੱਗੀ ਸਮੇਤ 11 ਨੂੰ ਹੁਣ ਜਗਦੀਸ਼ ਗਗਨੇਜਾ ਮਾਮਲੇ ਵਿਚ ਨਾਮਜ਼ਦ ਕੀਤਾ

ਨੈ.ਇ.ਏ. ਨੇ ਬੱਗਾ, ਸ਼ੇਰਾ ਤੇ ਜੱਗੀ ਸਮੇਤ 11 ਨੂੰ ਹੁਣ ਜਗਦੀਸ਼ ਗਗਨੇਜਾ ਮਾਮਲੇ ਵਿਚ ਨਾਮਜ਼ਦ ਕੀਤਾ

ਮੁਹਾਲੀ/ਚੰਡੀਗੜ੍ਹ: ਵੱਖ-ਵੱਖ ਮਾਮਲਿਆਂ ਵਿੱਚ ਨਾਮਜ਼ਦ ਕੀਤੇ ਗਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਅਤੇ ਰਮਨਦੀਪ ਸਿੰਘ ਬੱਗਾ ਤੇ ਹਰਦੀਪ ਸਿੰਘ ਸ਼ੇਰਾ ਸਮੇਤ ਕੁੱਲ 11 ਜਣਿਆਂ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਵੱਲੋਂ 11 ਜੁਲਾਈ ਨੂੰ ਮੁਹਾਲੀ ਦੀ ਖਾਸ ਅਦਾਲਤ ਵਿਚ ਪੇਸ਼ ਕੀਤਾ ਗਿਆ।

ਹਰਦੀਪ ਸਿੰਘ ਸ਼ੇਰਾ (11 ਜੁਲਾਈ, 2019)

ਨੈ.ਇ.ਏ. ਨੇ ਸਾਲ 2017 ਵਿਚ ਗ੍ਰਿਫਤਾਰ ਕੀਤੇ ਇਨ੍ਹਾਂ ਨੌਜਵਾਨਾਂ ਤਕਰੀਬਨ ਦੋ ਸਾਲ ਬਾਅਦ ਸਾਲ 2016 ਵਿਚ ਹੋਏ ਜਗਦੀਸ਼ ਗਗਨੇਜਾ ਦੇ ਕਤਲ ਦੇ ਮਾਮਲੇ ਵਿਚ ਨਾਮਜ਼ਦ ਕੀਤਾ ਹੈ।

ਜਗਤਾਰ ਸਿੰਘ ਜੱਗੀ ਜੌਹਲ (11 ਜੁਲਾਈ, 2019)

ਨੈ.ਇ.ਏ. ਵੱਲੋਂ 10 ਜਣਿਆਂ ਨੂੰ ਅਦਾਲਤ ਹਿਰਾਸਤ ਵਿਚ ਭੇਜਣ ਲਈ ਕਿਹਾ ਗਿਆ ਪਰ ਰਮਨਦੀਪ ਸਿੰਘ ਬੱਗਾ ਦੇ 7 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ।

ਧਰਮਿੰਦਰ ਸਿੰਘ ਗੁਗਨੀ (11 ਜੁਲਾਈ, 2019)

ਅਦਲਾਤ ਨੇ ਰਮਨਦੀਪ ਸਿੰਘ ਬੱਗਾ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਦੇਂਦਿਆਂ ਬਾਕੀ 10 ਜਣਿਆਂ ਨੂੰ ਅਦਾਲਤੀ ਹਿਰਾਸਤ ਵਿਚ ਵਾਪਸ ਜੇਲ੍ਹ ਭੇਜ ਦਿੱਤਾ। ਬਚਾਅ ਪੱਖ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਰਮਨਦੀਪ ਸਿੰਘ ਬੱਗਾ ਨੂੰ ਹੁਣ 16 ਜੁਲਾਈ ਨੂੰ ਅਦਾਲਤ ਵਿਚ ਮੁੜ ਪੇਸ਼ ਕੀਤਾ ਜਾਵੇਗਾ।

ਵਕੀਲ ਜਸਪਾਲ ਸਿੰਘ ਮੰਝਪੁਰ ਨੈ.ਇ.ਏ. ਖਾਸ ਅਦਾਲਤ ਮੁਹਾਲੀ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ (11 ਜੁਲਾਈ, 2019)

ਵਕੀਲ ਜਸਪਾਲ ਸਿੰਘ ਮੰਝਪੁਰ ਨੇ ਕਿਹਾ ਕਿ ਨੈ.ਇ.ਏ. ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫਤਾਰੀ ਦੇ ਤਕਰੀਬਨ ਦੋ ਸਾਲ ਬਾਅਦ ਇਸ ਪੁਰਾਣੇ ਮਾਮਲੇ ਵਿਚ ਨਾਮਜ਼ਦ ਕਰਨਾ ਸਾਰੀ ਕਾਰਵਾਈ ਉੱਤੇ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਨੈ.ਇ.ਏ. ਨੇ ਇਨ੍ਹਾਂ ਨੌਜਵਾਨਾਂ ਦੇ ਹੋਰ ਛੇ ਮਾਮਲੇ ਤਾਂ ਕੇਂਦਰੀ ਅਦਾਲਤ (ਸੁਪਰੀਪ ਕੋਰਟ) ਵਿਚ ਗਲਤ ਬਿਆਨੀ ਕਰਕੇ ਦਿੱਲੀ ਤਬਦੀਲ ਕਰਵਾ ਲਏ ਹਨ ਪਰ ਤਕਰੀਬਨ ਦੋ ਮਹੀਨੇ ਬੀਤ ਜਾਣ ਤੇ ਵੀ ਦਿੱਲੀ ਦੀ ਅਦਾਲਤ ਵਿਚ ਇਨ੍ਹਾਂ ਮਾਮਲਿਆਂ ਬਾਰੇ ਹਾਲੀ ਕੋਈ ਵੀ ਕਾਰਵਾਈ ਨਹੀਂ ਹੋਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: