Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Jagtar Singh Jaggi Johal

ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਮਿਲੀ ਜਮਾਨਤ

ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਮਿਲੀ ਜਮਾਨਤ

ਨਵੀਂ ਦਿੱਲੀ: ਸਕਾਟਲੈਂਡ ਵਾਸੀ ਸਿੱਖ ਨੌਜਵਾਨ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਨੂੰ ਉਨ੍ਹਾਂ ਵਿਰੁੱਧ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜਮਾਨਤ ਮਿਲ ਗਈ ਹੈ।

ਪੰਜਆਬ ਲਾਇਰਜ਼ ਦੇ ਮੁਖੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਚ ਅਦਾਲਤ ਨੇ ਜਗਤਾਰ ਸਿੰਘ ਜੱਗੀ ਜੌਹਲ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਸੱਤ ਜਮਾਨਤ ਅਰਜੀਆਂ ਮਨਜੂਰ ਕਰ ਲਈਆਂ ਹਨ। ਇਸ ਅਹਿਮ ਅਦਾਲਤੀ ਘਟਨਾਕ੍ਰਮ ਤੋਂ ਬਾਅਦ ਜ਼ਾਮਨ ਪੇਸ਼ ਕਰਨ ਅਤੇ ਰਿਹਾਈ ਨਾਲ ਸਬੰਧਤ ਹੋਰ ਲੋੜੀਂਦੀ ਕਾਗਜੀ ਕਾਰਵਾਈ ਪੂਰੀ ਹੋਣ ਉਪਰੰਤ ਜੱਗੀ ਜੌਹਲ ਦੀ ਤਿਹਾੜ ਜੇਲ੍ਹ ਵਿੱਚੋਂ ਰਿਹਾਈ ਹੋਣ ਦੀ ਸੰਭਾਵਨਾ ਹੈ। ਇਹ ਕਾਰਵਾਈ ਆਉਣ ਵਾਲੇ ਦਿਨਾਂ ਦੌਰਾਨ ਪੂਰੀ ਹੋ ਸਕਦੀ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਦੱਸਿਆ ਕਿ ਇਨ੍ਹਾਂ ਸਾਰੀਆਂ ਜਮਾਨਤ ਅਰਜੀਆਂ ਸਬੰਧੀ ਹਾਈ ਕੋਰਟ ਵਿੱਚ ਜਗਤਾਰ ਸਿੰਘ ਜੱਗੀ ਜੌਹਲ ਵੱਲੋਂ ਐਡਵੋਕੇਟ ਜਵਾਹਰ ਰਾਜਾ, ਐਡਵੋਕੇਟ ਮੌਲਸ਼੍ਰੀ ਪਾਠਕ ਅਤੇ ਐਡਵੋਕੇਟ ਚਿਨਮਯ ਕਨੋਜੀਆ ਨੇ ਪੈਰਵੀ ਕੀਤੀ।

Advocate Jaspal Singh Manjhpur during a video call with Jagtar Singh Jaggi Johal
ਵਕੀਲ ਜਸਪਾਲ ਸਿੰਘ ਮੰਝਪੁਰ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਜਗਤਾਰ ਸਿੰਘ ਜੱਗੀ ਜੌਹਲ ਨਾਲ ਗੱਲਬਾਤ ਕਰਦੇ ਹੋਏ।

ਜਿਕਰਯੋਗ ਹੈ ਕਿ ਜਗਤਾਰ ਸਿੰਘ ਜੱਗੀ ਜੌਹਲ ਨੂੰ 4 ਨਵੰਬਰ 2017 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਜਗਤਾਰ ਸਿੰਘ ਜੱਗੀ ਜੌਹਲ ਨੂੰ ਕੁੱਲ 11 ਮਾਮਲਿਆਂ ਵਿੱਚ ਨਾਮਜਦ ਕੀਤਾ ਗਿਆ ਸੀ। ਉਸ ਸਮੇਂ ਤੱਕ ਉਨ੍ਹਾਂ ਨੂੰ ਇੱਕ ਮਾਮਲੇ ਵਿੱਚੋਂ ਬਰੀ ਤੇ ਦੋ ਮਾਮਲਿਆਂ ਵਿਚ ਮੁਕੱਦਮੇ ਦੀ ਕਾਰਵਾਈ ਖਰਜ (ਡਿਸਚਾਰਜ) ਕਰ ਦਿੱਤਾ ਗਿਆ ਸੀ ਅਤੇ ਇਕ ਹੋਰ ਮਾਮਲੇ ਵਿਚ ਜਮਾਨਤ ਮਿਲ ਚੁੱਕੀ ਸੀ, ਜਦਕਿ ਬਾਕੀ ਰਹਿੰਦੇ ਸੱਤ ਮਾਮਲਿਆਂ ਵਿੱਚ ਜਮਾਨਤ ਅੱਜ ਮਨਜੂਰ ਹੋਈ ਹੈ।

ਮਾਰਚ 2022 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜੱਗੀ ਜੌਹਲ ਨੂੰ ਮਾਮਲਾ ਨੰਬਰ ਆਰਸੀ/24/2017/ਐੱਨਆਈਏ ਵਿੱਚ ਜ਼ਮਾਨਤ ਦਿੱਤੀ ਸੀ। ਇਹ ਮਾਮਲਾ ਭਾਰਤੀ ਦੰਡਾਵਲੀ ਦੀ ਧਾਰਾ 307 ਅਤੇ ਗ਼ੈਰ-ਕਾਨੂੰਨੀ ਸਰਗਰਮੀਆਂ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਐਨ.ਆਈ.ਏ ਨੇ ਜਮਾਨਤ ਦਾ ਫੈਸਲਾ ਰੱਦ ਕਰਵਾਉਣ ਲਈ ਭਾਰਤ ਦੀ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। 8 ਅਗਸਤ 2023 ਨੂੰ ਸੁਪਰੀਮ ਕੋਰਟ ਨੇ ਐੱਨਆਈਏ ਦੀ ਅਪੀਲ ਖ਼ਾਰਜ ਕਰਦਿਆਂ ਹਾਈ ਕੋਰਟ ਵੱਲੋਂ ਦਿੱਤੀ ਜਮਾਨਤ ਨੂੰ ਬਰਕਰਾਰ ਰੱਖਿਆ ਸੀ।

Jaggi Johal Granted Bail in All Seven Remaining Cases; Release Expected Soon

ਉਸ ਸਮੇਂ ਹੋਰ ਮਾਮਲੇ ਬਕਾਇਆ ਹੋਣ ਕਾਰਨ ਜੱਗੀ ਜੌਹਲ ਦੀ ਰਿਹਾਈ ਸੰਭਵ ਨਹੀਂ ਹੋ ਸਕੀ ਸੀ।

ਹੁਣ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲਣ ਮਗਰੋਂ ਉਨ੍ਹਾਂ ਦੀ ਰਿਹਾਈ ਦਾ ਰਾਹ ਪੱਧਰਾ ਹੋ ਗਿਆ ਹੈ। ਆਉਂਦੇ ਦਿਨਾਂ ਵਿਚ ਜਮਾਨਤਾਂ ਭਰਨ ਤੋਂ ਬਾਅਦ ਜਗਤਾਰ ਸਿੰਘ ਜੱਗੀ ਜੌਹਲ ਦੀ ਰਿਹਾਈ ਹੋਣ ਦੀ ਸੰਭਾਵਨਾ ਹੈ। ਜਗਤਾਰ ਸਿੰਘ ਉੱਤੇ ਬਾਕੀ ਰਹਿੰਦੇ ਕੁੱਲ 8 ਕੇਸ ਅਦਾਲਤ ਵਿਚ ਚੱਲਦੇ ਰਹਿਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਰਮਨੀ ਦੇ ਫਰੈਂਕਫਰਟ ਵਿਖੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।
ਵਿਦਿਆਰਥੀ ਜਥੇਬੰਦੀ ‘ਸਾਖੀ’ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੂਡੈਂਟ ਸੈਂਟਰ ਵਿਖੇ 1984 ਦੀ ਸਿੱਖ ਨਸਲਕੁਸ਼ੀ ਅਤੇ ਇਸ ਨਾਲ ਜੁੜੇ ਅਹਿਮ ਇਤਿਹਾਸਕ ਪਹਿਲੂਆਂ ਬਾਰੇ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ।
ਕੈਨੇਡਾ ਦੇ ਸਰੀ ਵਿੱਚ ਸ. ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਟੀਮ ਸ਼ਹੀਦ ਨਿੱਝਰ ਦੀ ਬੱਸ ਦੀ ਭੰਨ-ਤੋੜ ਅਤੇ ਨਿੱਜੀ ਕਾਰ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕੀ
ਸੇਂਟ-ਟਰੂਡਨ ਦੇ ਗੁਰਦੁਆਰਾ ਸੰਗਤ ਸਾਹਿਬ ਵਿਖੇ 25 ਅਕਤੂਬਰ ਨੂੰ ਸੰਗਤ ਸਿੱਖ ਧਰਮ ਨੂੰ ਬੈਲਜੀਅਮ ਵਿੱਚ ਅਧਿਕਾਰਤ ਮਾਨਤਾ ਦਿਵਾਉਣ ਲਈ ਇੱਕਜੁੱਟ ਰਾਹ ਅਤੇ ਅਗਲੀ ਰਣਨੀਤੀ ਬਾਰੇ ਵਿਚਾਰ ਕਰੇਗੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: