Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨਾਲ ਕਿਸਾਨੀ ਅੰਦੋਲਨ ਮੁੜ ਚਰਚਾ ਵਿਚ ਆਇਆ

ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨਾਲ ਕਿਸਾਨੀ ਅੰਦੋਲਨ ਮੁੜ ਚਰਚਾ ਵਿਚ ਆਇਆ

ਖਨੌਰੀ/ਸ਼ੰਭੂ: ਪੰਜਾਬ ਦੇ ਕਿਰਸਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ ਮਜਦੂਰ ਸੰਘਰਸ਼ ਮੋਰਚਾ ਦੇ ਸੱਦੇ ਉੱਤੇ 13 ਫਰਵਰੀ 2024 ਤੋਂ ਪੰਜਾਬ ਤੇ ਹਰਿਆਣਾ ਦਰਮਿਆਨ ਸੰਭੂ ਅਤੇ ਖਨੌਰੀ ਸਰਹੱਦਾਂ ਉੱਤੇ ਡਟੇ ਹੋਏ ਹਨ। ਇਹ ਕਿਸਾਨ ਫਸਲਾਂ ਦੀ ਘੱਟੋ-ਘੱਟ ਖਰੀਦ ਮੁੱਲ ਉੱਤੇ ਖਰੀਦ ਦੀ ਕਾਨੂੰਨੀ ਜਾਮਨੀ ਸਮੇਤ ਹੋਰਨਾ ਕਿਰਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ ਤੇ ਦਿੱਲੀ ਵੱਲ ਕੂਚ ਕਰਨਾ ਚਾਹੁੰਦੇ ਸਨ ਪਰ ਹਰਿਆਣਾ ਸਰਕਾਰ ਨੇ ਵੱਡੀਆਂ ਰੋਕਾਂ ਲਗਾ ਕੇ ਉਹਨਾ ਨੂੰ ਪੰਜਾਬ ਤੇ ਹਰਿਆਣੇ ਦੀਆਂ ਸਰਹੱਦਾਂ ਉੱਤੇ ਹੀ ਰੋਕ ਲਿਆ ਹੈ।

ਫਰਵਰੀ ਮਹੀਨੇ ਅੱਧ ਵਿਚ ਹੀ ਕੇਂਦਰ ਸਰਕਾਰ ਨੇ ਕਿਰਸਾਨਾਂ ਨਾਲ ਗੱਲਬਾਤ ਅੱਧ ਵਿਚਾਲੇ ਤੋੜ ਦਿੱਤੀ ਸੀ ਤੇ ਇਹ ਗੱਲਬਾਤ ਮੁੜ ਦੁਬਾਰਾ ਸ਼ੁਰੂ ਨਹੀਂ ਹੋਈ। ਇਸੇ ਅਰਸੇ ਦੌਰਾਨ ਕੇਂਦਰ ਵਿਚ ਸੱਤਾਧਾਰੀ ਭਾਜਪਾ ਨੇ ਲੋਕ ਸਭਾ ਚੋਣਾਂ ਵਿਚ ਜਿੱਤ ਕੇ ਮੁੜ ਕੇਂਦਰ ਵਿਚ ਸਰਕਾਰ ਬਣਾ ਲਈ ਹੈ। ਇਸੇ ਤਰ੍ਹਾਂ ਭਾਜਪਾ ਨੂੰ ਹਰਿਆਣਾ ਤੇ ਮਹਾਂਰਾਸ਼ਟਰ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿਚ ਹੋਈਆਂ ਚੋਣਾਂ ਵਿਚ ਵੀ ਕਾਮਯਾਬੀ ਮਿਲੀ ਹੈ। ਇਸ ਲਈ ਕੇਂਦਰ ਸਰਕਾਰ ਵੱਲੋਂ ਮੌਜੂਦਾ ਕਿਸਾਨ ਅੰਦੋਲਨ ਵੱਲ ਬਹੁਤਾ ਧਿਆਨ ਨਹੀਂ ਦਿੱਤਾ ਜਾ ਰਿਹਾ।

ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ 15ਵੇਂ ਦਿਨ ਕਿਸਾਨ ਉਹਨਾਂ ਨੂੰ ਮੰਚ ਨੇੜੇ ਲਿਆਉਂਦੇ ਹੋਏ

ਹਰਿਆਣੇ ਵਿਚ ਭਾਜਪਾ ਦੀ ਸਰਕਾਰ ਮੁੜ ਆ ਜਾਣ ਕਾਰਨ ਹਰਿਆਣੇ ਵਿਚੋਂ ਕਿਰਸਾਨਾਂ ਦੇ ਚੋਣਵੇਂ ਹਿੱਸਿਆਂ ਵੱਲੋਂ ਸੀਮਤ ਹਿਮਾਇਤ ਹੀ ਮਿਲ ਰਹੀ ਹੈ।

ਸਾਲ 2020-21 ਵਾਲਾ ਕਿਰਸਾਨ ਅੰਦੋਲਨ ਲੜਨ ਵਾਲੀ ਧਿਰ ਸੰਯੁਕਤ ਕਿਸਾਨ ਮੋਰਚਾ ਇਸ ਵੇਲੇ ਦੋ ਹਿੱਸਿਆ ਵਿਚ ਵੰਡਿਆ ਹੋਇਆ ਹੈ ਤੇ ਇਸ ਮੋਰਚੇ ਵਿਚ ਸ਼ਾਮਿਲ ਰਹੀਆਂ ਕਈ ਜਥੇਬੰਦੀਆਂ ਮੌਜੂਦਾ ਅੰਦੋਲਨ ਵਿਚ ਸਿੱਧੀਆਂ ਸ਼ਾਮਿਲ ਨਹੀਂ ਹਨ।

ਇਸ ਹਾਲਾਤ ਵਿਚ ਮੌਜੂਦਾ ਕਿਸਾਨ ਅੰਦੋਲਨ ਇਕ ਵਾਰ ਤਾਂ ਤਕਰੀਬਨ ਚਰਚਾ ਵਿਚੋਂ ਬਾਹਰ ਹੋ ਗਿਆ ਸੀ। ਪਰ ਲੰਘੀ 23 ਨਵੰਬਰ ਤੋਂ ਕਿਰਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਵੱਲੋਂ ਅੰਨ ਦਾ ਤਿਆਗ ਕਰਕੇ ਸ਼ੁਰੂ ਕੀਤੇ ਮਰਨ ਵਰਨ ਅੰਦੋਲਨ ਨੂੰ ਮੁੜ ਚਰਚਾ ਵਿਚ ਲਿਆਂਦਾ ਹੈ। ਬੀਤੇ ਦਿਨਾਂ ਦੌਰਾਨ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਸਮੇਤ ਕਿਰਸਾਨਾਂ ਵੱਲੋਂ ਵੀ ਮੋਰਚੇ ਵਿਚ ਪਹਿਲਾਂ ਨਾਲੋਂ ਵੱਧ ਸ਼ਮੂਲੀਅਤ ਕੀਤੀ ਜਾ ਰਹੀ ਹੈ। ਅਖਬਾਰਾਂ ਵਿਚ ਵੀ ਇਸ ਅੰਦੋਲਨ ਦੀ ਮੁੜ ਚਰਚਾ ਹੋਣ ਲੱਗੀ ਹੈ।

ਇਸੇ ਦੌਰਾਨ ਭਾਰਤੀ ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹਿਦਾਇਤ ਕੀਤੀ ਹੈ ਕਿ ਮਰਨ ਵਰਤ ਉੱਤੇ ਬੈਠੇ ਸ. ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਣ ਦੇ ਪ੍ਰਬੰਧ ਕੀਤੇ ਜਾਣ। ਖਨੌਰੀ ਬਾਰਡਰ ਤੇ ਮੌਜੂਦ ਸੂਤਰਾਂ ਅਨੁਸਾਰ ਅੰਦੋਲਨ ਵਾਲੀ ਥਾਂ ਉੱਤੇ ਪੁਲਿਸ ਦੀ ਤਾਇਨਾਤੀ ਪਹਿਲਾਂ ਨਾਲੋਂ ਵਧ ਗਈ ਹੈ।

Rakesh Tikait
ਕਿਰਸਾਨ ਆਗੂ ਰਾਕੇਸ਼ ਟਿਕੈਤ ਖਨੌਰੀ ਬਾਰਡਰ ਤੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਦੇ ਹੋਏ

ਆਉਣ ਵਾਲੇ ਕੁਝ ਦਿਨ ਇਸ ਅੰਦੋਲਨ ਲਈ ਬਹੁਤ ਅਹਿਮ ਹਨ। ਅੰਦੋਲਨ ਦਾ ਭਵਿੱਖ ਇਸ ਗੱਲ ਉੱਤੇ ਨਿਰਭਰ ਕਰੇਗਾ ਕਿ ਇਸ ਵਿਚ ਸ਼ਮੂਲੀਅਤ ਕਿੰਨੀ ਵਧਦੀ ਹੈ ਅਤੇ ਸਰਕਾਰ ਇਸ ਪ੍ਰਤੀ ਕੀ ਰੁਖ ਅਪਨਾਉਂਦੀ ਹੈ। ਸ਼ਮੀਲੀਅਤ ਵਾਲੇ ਪੱਖ ਤੋਂ ਇਹ ਗੱਲ ਵੇਖਣ ਵਾਲੀ ਹੋਵੇਗੀ ਕਿ ਕੀ ਅਜੇ ਤੱਕ ਇਸ ਵਿਚ ਸਿੱਧੀ ਸ਼ਮੂਲੀਅਤ ਤੋਂ ਟਾਲਾ ਕਰ ਰਹੀਆਂ ਕਿਸਾਨ ਯੂਨੀਅਨਾਂ ਇਸ ਵਿਚ ਸ਼ਾਮਿਲ ਹੁੰਦੀਆਂ ਹਨ ਜਾਂ ਨਹੀਂ। ਉਂਝ ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਕਿਰਸਾਨ ਆਗੂ ਰਾਕੇਸ਼ ਟਿਕੈਤ ਨੇ ਖਨੌਰੀ ਵਿਚ ਆ ਕੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਹੈ ਅਤੇ ਮੋਰਚੇ ਦੀ ਹਿਮਾਇਤ ਦਾ ਐਲਾਨ ਕੀਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 32 ਸਾਲ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਮਜੀਠਾ ਥਾਣੇ ਦੇ ਸਾਬਕਾ ਐੱਸਐੱਚਓ ਗੁਰਭਿੰਦਰ ਸਿੰਘ ਅਤੇ ਏਐੱਸਆਈ ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: