Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਫੌਜੀ ਵੱਲੋਂ ਵਿਦਿਆਰਥਣ ਨਾਲ ਛੇੜਛਾੜ ਦਾ ਮਾਮਲਾ: ਫੌਜ ਨੇ ਚਲਾਈ ਗੋਲੀ, ਦੋ ਕਸ਼ਮੀਰੀ ਨੌਜਵਾਨਾਂ ਦੀ ਮੌਤ

ਫੌਜੀ ਵੱਲੋਂ ਵਿਦਿਆਰਥਣ ਨਾਲ ਛੇੜਛਾੜ ਦਾ ਮਾਮਲਾ: ਫੌਜ ਨੇ ਚਲਾਈ ਗੋਲੀ, ਦੋ ਕਸ਼ਮੀਰੀ ਨੌਜਵਾਨਾਂ ਦੀ ਮੌਤ

ਸ੍ਰੀਨਗਰ/ਕੁਪਵਾੜਾ: ਭਾਰਤੀ ਫੋਜ ਦੇ ਇੱਕ ਜਵਾਨ ਵੱਲੋਂ ਇੱਕ ਕਾਲਜ਼ ਵਿਦਿਆਰਥਣ ਨਾਲ ਛੇੜਖਾਨੀ ਖਿਲਾਫ ਰੋਸ ਪ੍ਰਗਟ ਕਰ ਰਹੇ ਲੋਕਾਂ ‘ਤੇ ਭੌਜ ਨ ਗੋਲੀਆਂ ਚਾਲ ਕੇ ਦੋ ਕਸ਼ਮੀਰੀ ਨੌਜਵਾਨਾਂ ਨੂਮ ਮਾਰ ਦਿੱਤਾ।ਉਤਰੀ ਕਸ਼ਮੀਰ ਦੇ ਹੰਦਵਾੜਾ ਕਸਬੇ ਵਿੱਚ ਹੋਈਗੋਲੀ ਬਾਰੀ ਦੀ ਘਟਨਾ ਵਿੱਚ ਮਰਨ ਵਾਲੇ ਨੌਜਵਾਨਾਂ ਦੀ ਪਛਾਣ ਮੁਹੰਮਦ ਇਕਬਾਲ (22) ਤੇ ਨਈਮ ਕਾਦਿਰ ਭੱਟ ਵਜੋਂ ਹੋਈ ਹੈ।ਗੋਲੀਬਾਰੀ ਵਿੱਚ ਨੌਜਵਾਨਾਂ ਦੀ ਮੌਤ ਤੋਂ ਬਾਅਦ ਰੋਸ ਮੁਜ਼ਾਹਰੇ ਸਗੋਂ ਹੋਰ ਜ਼ੋਰ ਫੜ ਗਏ ਅਤੇ ਪ੍ਰਸ਼ਾਸਨ ਨੂੰ ਕਸਬੇ ਵਿੱਚ ਕਰਫ਼ਿਊ ਲਾਉਣਾ ਪਿਆ।

ਮੁਜ਼ਾਹਰਾਕਾਰੀਆਂ 'ਤੇ ਫੌਜ ਨੇ ਚਲਾਈ ਗੋਲੀ, ਦੋ ਕਸ਼ਮੀਰੀ ਨੌਜਵਾਨਾਂ ਦੀ ਮੌਤ
ਮੁਜ਼ਾਹਰਾਕਾਰੀਆਂ ‘ਤੇ ਫੌਜ ਨੇ ਚਲਾਈ ਗੋਲੀ, ਦੋ ਕਸ਼ਮੀਰੀ ਨੌਜਵਾਨਾਂ ਦੀ ਮੌਤ

ਦੂਜੇ ਪਾਸੇ ਫ਼ੌਜ ਨੇ ਘਟਨਾ ਉਤੇ ਅਫ਼ਸੋਸ ਜ਼ਾਹਰ ਕਰਦਿਆਂ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਫ਼ੌਜ ਨੇ ਇਕ ਬਿਆਨ ਵਿੱਚ ਕਿਹਾ, ‘‘ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।’’ ਜੰਮੂ-ਕਸ਼ਮੀਰ ਸਰਕਾਰ ਨੇ ਵੀ ਮਾਮਲੇ ਦੀ ਮੈਜਿਸਟਰੇਟੀ ਜਾਂਚ ਦੇ ਹੁਕਮ ਦਿੱਤੇ ਹਨ। ਕਸ਼ਮੀਰੀ ਵੱਖਵਾਦੀਆਂ ਨੇ ਘਟਨਾ ਖ਼ਿਲਾਫ਼ ਬੁੱਧਵਾਰ ਨੂੰ ਕਸ਼ਮੀਰ ਬੰਦ ਦਾ ਸੱਦਾ ਦਿੱਤਾ ਹੈ।

ਇਹ ਮਾਮਲਾ ਸ਼ਾਮ ਕਰੀਬ 3 ਵਜੇ ਉਦੋਂ ਭਖ਼ਿਆ ਜਦੋਂ ਮੁਕਾਮੀ ਲੋਕਾਂ ਨੇ ਦੋਸ਼ ਲਾਇਆ ਕਿ ਕਸਬੇ ਦੇ ਟਾਊਨ ਸਕੁਏਅਰ ਲਾਗੇ ਸਥਾਪਿਤ ਫ਼ੌਜੀ ਚੌਕੀ ਵਿੱਚ ਤਾਇਨਾਤ ਫ਼ੌਜੀ ਜਵਾਨ ਨੇ ਉਥੇ ਇੱਕ ਜਨਤਕ ਪਾਖ਼ਾਨੇ ਵਿੱਚ ਗਈ ਇਕ ਕਾਲਜ ਵਿਦਿਆਰਥਣ ਨਾਲ ਕਥਿਤ ਛੇੜਖ਼ਾਨੀ ਕੀਤੀ। ਇਕ ਵਿਅਕਤੀ ਜਾਵੇਦ ਅਹਿਮਦ ਨੇ ਕਿਹਾ, ‘‘ਛੇੜਖ਼ਾਨੀ ਕੀਤੇ ਜਾਣ ਉਤੇ ਵਿਦਿਆਰਥਣ ਨੇ ਸ਼ੋਰ ਮਚਾਇਆ ਤਾਂ ਲੋਕਾਂ ਦਾ ਧਿਆਨ ਉਸ ਪਾਸੇ ਗਿਆ। ਇਸ ਕਾਰਨ ਲੋਕਾਂ ਨੇ ਰੋਸ ਮੁਜ਼ਾਹਰਾ ਸ਼ੁਰੂ ਕਰ ਦਿੱਤਾ ਅਤੇ ਫ਼ੌਜੀ ਚੌਕੀ ਵੱਲ ਵਧਣ ਦੀ ਕੋਸ਼ਿਸ਼ ਕੀਤੀ।’’ ਲੋਕਾਂ ਨੇ ਕਿਹਾ ਕਿ ਗੜਬੜ ਸ਼ੁਰੂ ਹੋਣ ’ਤੇ ਪੁਲੀਸ ਵੀ ਉਥੇ ਪੁੱਜ ਗਈ ਸੀ।

ਕਸ਼ਮੀਰ ਦੇ ਆਈਜੀਪੀ ਐਸ.ਜੇ.ਐਮ. ਗਿਲਾਨੀ ਨੇ ਕਿਹਾ, ‘‘ਜਦੋਂ ਭੀੜ ਇਕੱਠੀ ਹੋ ਗਈ ਤੇ ਬੰਕਰ ਵਿੱਚ ਵੜ ਗਈ ਅਤੇ ਇਸ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਸਲਾਮਤੀ ਦਸਤਿਆਂ ਨੇ ਗੋਲੀ ਚਲਾਈ, ਜਿਸ ਕਾਰਨ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੇ ਬਾਅਦ ਵਿੱਚ ਦਮ ਤੋੜ ਦਿੱਤਾ।’’ ਉਨ੍ਹਾਂ ਨਾਲ ਹੀ ਕਿਹਾ, ‘‘ਅਸੀਂ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।’’

ਇਸ ਦੌਰਾਨ ਸਬੰਧਿਤ ਲੜਕੀ ਨੇ ਕਿਹਾ, ‘‘ਜਦੋਂ ਮੈਂ ਪਾਖ਼ਾਨੇ ਤੋਂ ਬਾਹਰ ਆਈ ਤਾਂ ਇਕ ਵਰਦੀਧਾਰੀ ਵਿਅਕਤੀ ਨੇ ਮੇਰਾ ਬੈਗ ਖੋਹ ਲਿਆ ਤੇ ਮੈਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਥੇ ਹੋਰ ਵੀ ਅਨੇਕਾਂ ਨੌਜਵਾਨ ਸਨ, ਜੋ ਇਕੱਤਰ ਹੋ ਗਏ ਤੇ ਗੜਬੜ ਸ਼ੁਰੂ ਹੋ ਗਈ।’’

ਗੋਲੀ ਵਿੱਚ ਨੌਜਵਾਨਾਂ ਦੀ ਮੌਤ ਤੋਂ ਬਾਅਦ ਕਸਬੇ ਵਿੱਚ ਤਣਾਅ ਵਧ ਗਿਆ ਹੈ। ਮੁਜ਼ਾਹਰਾਕਾਰੀਆਂ ਨੇ ਚੌਕੀ ਉਤੇ ਹਮਲਾ ਕਰਦਿਆਂ ਇਸ ਦੇ ਇਕ ਹਿੱਸੇ ਨੂੰ ਅੱਗ ਲਾ ਦਿੱਤੀ। ਪੁਲੀਸ ਨੇ ਕਿਹਾ ਕਿ ਇਸ ਦੌਰਾਨ ਘੱਟੋ-ਘੱਟ ਦਸ ਮੁਜ਼ਾਹਰਾਕਾਰੀ ਜ਼ਖ਼ਮੀ ਹੋ ਗਏ। ਲੋਕਾਂ ਨੂੰ ਖਿੰਡਾਉਣ ਲਈ ਪੁਲੀਸ ਨੇ ਹਵਾ ਵਿੱਚ ਗੋਲੀਆਂ ਚਲਾਈਆਂ ਅਤੇ ਫਿਰ ਪ੍ਰਸ਼ਾਸਨ ਨੇ ਕਰਫ਼ਿਊ ਲਾ ਦਿੱਤਾ।ਇਸ ਦੌਰਾਨ ਨੈਸ਼ਨਲ ਕਾਨਫਰੰਸ, ਕਾਂਗਰਸ ਤੇ ਸੀਪੀਐਮ ਨੇ ਘਟਨਾ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਬਿਨਾਂ ਦੇਰੀ ਸਜ਼ਾਵਾਂ ਦਿੱਤੀਆਂ ਜਾਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਦੇ ਇੰਟਰਨੈਸ਼ਨਲ ਇਸਲਾਮਿਕ ਕਲਚਰਲ ਸੈਂਟਰ ਵਿਖੇ ਲੰਘੀ 23 ਫਰਵਰੀ ਦਿਨ ਐਤਵਾਰ ਨੂੰ ਸਿੱਖ ਅਤੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਦੀ ਇੱਕ ਸਾਂਝੀ ਵਿਚਾਰ-ਗੋਸ਼ਟੀ (ਕਨਵੈਨਸ਼ਨ) ਹੋਈ ਜਿਸ ਵਿੱਚ ਮੌਜੂਦਾ ਹਾਲਾਤ ਵਿੱਚ
ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਵੱਲੋਂ ਕਸ਼ਮੀਰ ਦੀ ਸਰਹੱਦ ਉੱਤੇ ਇੱਕ ਦੂਜੇ ਵੱਲ ਲੰਘੇ ਕਈ ਦਿਨਾਂ ਤੋਂ ਗੋਲੀਬਾਰੀ ਕੀਤੀ ਜਾ ਰਹੀ ਹੈ। ਇਸ ਗੋਲੀਬਾਰੀ ਵਿੱਚ ਦੋਵੇਂ ਪਾਸੇ ਫੌਜੀਆਂ ਅਤੇ ਆਮ
ਮੋਦੀ ਸਰਕਾਰ ਕੋਲ ਦੇਸ ਦੀਆਂ ਆਰਥਿਕ ਸਮੱਸਿਆਵਾਂ ਸਮੇਤ ਦੇਸ ਦੀਆਂ ਸਮਾਜੀ ਅਤੇ ਸਭਿਆਚਾਰਕ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਹੈ, ਇਸ ਲਈ ਉਹ ਲੋਕਾਂ ਨੂੰ ਭਰਾਮਾਰੂ ਲੜਾਈ ਵਿਚ ਉਲਝਾ ਕੇ ਦੇਸ
ਭਾਵੇਂ ਕਿ ਭਾਰਤੀ ਉਪਮਹਾਂਦੀਪ ਦੀ ਸੱਤਾ ਉੱਤੇ ਕਾਬਜ਼ ਭਾਰਤੀ ਜਨਤਾ ਪਾਰਟੀ ਕੋਲ ਮੁਕਾਮੀ ਪੱਧਰ ਉੱਤੇ ਇੰਨੀ ਸਿਆਸੀ ਤਾਕਤ ਹੈ ਕਿ ਇਹ ਆਪਣੇ ਚਿਰਾਂ ਤੋਂ ਐਲਾਨੇ ਕਾਰਜਾਂ ਨੂੰ ਸਾਰੇ ਵਿਰੋਧਾਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: