ਫਰੈਂਕਫਰਟ (21 ਮਈ, 2015): ਬੰਦੀ ਸਿੰਘਾਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਨੂੰ ਪੰਜਾਬ ਅਤੇ ਦੂਜੇ ਰਾਜਾਂ ਦੀਆਂ ਸਿੱਖ ਸੰਗਤਾਂ ਤੋਂ ਇਲਾਵਾ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵੱਲੋਂ ਵੀ ਪੂਰੀ ਹਾਮਇਤ ਮਿਲ ਰਹੀ ਹੈ।ਜਿੱਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨੇ ਅਤੇ ਗ੍ਰਿਫਤਾਰੀਆਂ ਜਾਰੀ ਹਨ, ਉੱਥੇ ਵਿਦੇਸ਼ਾਂ ਵਿੱਚ ਬੈਠੇਸਿੱਖ ਵੀ ਧਰਨੇ ਮੁਜ਼ਾਹਰੇ ਕਰ ਰਹੇ ਹਨ।

ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਭਾਰਤ ਦੀਆ ਵੱਖੋ-ਵੱਖ ਜ਼ੇਲ੍ਹਾਂ ‘ਚ ਪਿਛਲੇ ਲੰਮੇ ਸਮੇਂ ਨਜ਼ਰਬੰਦ ਬੰਦੀ ਸਿੰਘਾ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਸੂਰਤ ਸਿੰਘ ਖਾਲਸਾ ਦੇ ਸੰਘਰਸ਼ ਦੀ ਹਮਾਇਤ ਅਤੇ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਰਮਨੀ ਦੇ ਸਿੱਖ ਆਗੂਆਂ ਨੇ ਭਾਰਤੀ ਕੌਾਸਲੇਟ ਦੇ ਸਾਹਮਣੇ ਸ਼ਾਂਤਮਈ ਧਰਨਾ ਦਿੱਤਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਰਤੀ ਕੌਾਸਲੇਟ ਦੇ ਅਧਿਕਾਰੀ ਨੂੰ ਮੈਮੋਰੰਡਮ ਦਿੱਤਾ।
ਇਸ ਧਰਨੇ ਵਿਚ ਗੁਰਦੁਆਰਾ ਸਿੱਖ ਸੈਂਟਰ ਦੇ ਪ੍ਰਧਾਨ ਭਾਈ ਅਨੂਪ ਸਿੰਘ, ਸ: ਬਲਕਾਰ ਸਿੰਘ ਬਰਿਆਰ, ਸ: ਨਰਿੰਦਰ ਸਿੰਘ ਘੋਤੜਾ, ਸ: ਨਿਰਮਲ ਸਿੰਘ ਹੰਸਪਾਲ, ਸ: ਗੁਰਦੀਪ ਸਿੰਘ ਪ੍ਰਦੇਸੀ, ਸ: ਗੁਰਚਰਨ ਸਿੰਘ ਗੁਰਾਇਆ, ਸ: ਗੁਰਵਿੰਦਰ ਸਿੰਘ ਕੋਹਲੀ, ਸ: ਹਰਮੀਤ ਸਿੰਘ ਅਤੇ ਹੋਰ ਵੀਰਾਂ ਤੇ ਬੀਬੀਆਂ ਨੇ ਹਿੱਸਾ ਲਿਆ।