Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਜੱਥੇਦਾਰ ਅਕਾਲ ਤਖਤ ਆਪਣੀ ਜ਼ਿਮੇਵਾਰੀ ਨਿਭਾਉਣ, ਨਹੀ ਆਉਣ ਵਾਲੀਆਂ ਪੀੜੀਆਂ ਉਨ੍ਹਾਂ ਨੂੰ ਮਾਫ ਨਹੀਂ ਕਰਨਗੀਆਂ: ਭਾਈ ਗੁਰਬਖਸ਼ ਸਿੰਘ ਖਾਲਸਾ

ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਜੱਥੇਦਾਰ ਅਕਾਲ ਤਖਤ ਆਪਣੀ ਜ਼ਿਮੇਵਾਰੀ ਨਿਭਾਉਣ, ਨਹੀ ਆਉਣ ਵਾਲੀਆਂ ਪੀੜੀਆਂ ਉਨ੍ਹਾਂ ਨੂੰ ਮਾਫ ਨਹੀਂ ਕਰਨਗੀਆਂ: ਭਾਈ ਗੁਰਬਖਸ਼ ਸਿੰਘ ਖਾਲਸਾ

ਭਾਈ ਗੁਰਬਖਸ਼ ਸਿੰਘ ਖਾਲਸਾ ਭੁੱਖ ਹੜਤਾੲਲ ਦੇ ਸਥਾਨ 'ਤੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ
ਭਾਈ ਗੁਰਬਖਸ਼ ਸਿੰਘ ਖਾਲਸਾ ਭੁੱਖ ਹੜਤਾੲਲ ਦੇ ਸਥਾਨ ‘ਤੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ

ਕੁਰੂਕਸ਼ੇਤਰ ( 20 ਨਵੰਬਰ, 2014): ਸਿੱਖ ਕੌਮ ਦੀਆਂ ਜ਼ੁਲਮ ਖਿਲਾਫ ਲੜਨ ਦੀਆਂ ਮਹਾਨ ਪ੍ਰਪੰਰਾਵਾਂ ‘ਤੇ ਪਹਿਰਾ ਦਿੰਦਿਆਂ, ਸਿੱਖ ਕੌਮ ਦੇ ਮਾਨ ਸਨਮਾਨ ਲਈ ਆਪਣਾ ਸਭ ਕੁਝ ਦਾਅ ‘ਤੇ ਲਾਉਣ ਵਾਲੇ ਅਤੇ ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਤੋਂ ਵੀ ਵੱਧ ਸਜ਼ਾ ਭੁਗਤ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਗੁਰਦੁਆਰਾ ਸ੍ਰੀ ਲਖਨੌਰ ਸਾਹਿਬ ਪਾਤਸ਼ਾਹੀ 10ਵੀਂ ਵਿਚ ਪਿਛਲੇ 7 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਉਹ 19 ਅਕਤੂਬਰ ਨੂੰ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਮਿਲੇ ਸਨ ਅਤੇ ਉਨ੍ਹਾਂ ਨੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅਤੇ ਸਜ਼ਾ ਭੁਗਤ ਚੁੱਕੇ 101 ਸਿੱਖ ਕੈਦੀਆਂ ਦੀ ਸੂਚੀ ਸੌਪੀ ਸੀ।

ਪੰਜਾਬੀ ਅਖਬਾਰ ਅਜੀਤ ਵਿੱਚ ਨਸ਼ਰ ਖਬਰ ਅਨੁਸਾਰਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਆਪਣੇ ਹੱਕਾਂ ਦਾ ਇਸਤੇਮਾਲ ਸਿੱਖ ਪੰਥ ਦੀ ਭਲਾਈ ਲਈ ਕਰਨਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਉਹ ਪੰਥ ਦੇ ਸਰਬ ਉੱਚ ਅਹੁਦੇ ‘ਤੇ ਬਿਰਾਜਮਾਨ ਹਨ । ਜੇਕਰ ਇਸ ਅਹੁਦੇ ‘ਤੇ ਰਹਿੰਦੇ ਹੋਏ ਵੀ ਉਨ੍ਹਾਂ ਨੇ ਕੌਮ ਦਾ ਭਲਾ ਨਾ ਕੀਤਾ, ਤਾਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਨੂੰ ਮਾਫ਼ ਨਹੀਂ ਕਰਨਗੀਆਂ।

ਉਨ੍ਹਾਂ ਨੇ ਦੱਸਿਆ ਕਿ ਸੂਚੀ ਵਿਚ 7 ਅਜਿਹੇ ਸਿੱਖ ਕੈਦੀ ਹਨ, ਜੋ ਪਿਛਲੇ 20 ਤੋਂ 26 ਸਾਲਾਂ ਤੋਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਹਨ, ਇਨ੍ਹਾਂ ਵਿਚ ਕਈ ਤਾਂ ਸੁਣਾਈ ਗਈ ਸਜ਼ਾ ਤੋਂ ਵੀ 6-7 ਸਾਲ ਵੱਧ ਸਜ਼ਾ ਭੁਗਤ ਚੁੱਕੇ ਹਨ ਅਤੇ ਹੁਣ ਤੱਕ ਰਿਹਾਅ ਨਹੀਂ ਕੀਤੇ ਜਾ ਰਹੇ ਹਨ ਙ ਭਾਈ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਭਾਈ ਵਰਿਆਮ ਸਿੰਘ ਬਰੇਲੀ (ਮੱਧ ਪ੍ਰਦੇਸ਼), ਭਾਈ ਗੁਰਦੀਪ ਸਿੰਘ ਖੈਰਾ (ਕਰਨਾਟਕ), ਭਾਈ ਲਾਲ ਸਿੰਘ ਨਾਭਾ ਜੇਲ੍ਹ (ਪੰਜਾਬ), ਭਾਈ ਲਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਗੁਰਮੀਤ ਸਿੰਘ (ਸਾਰੇ ਬੁੜੈਲ ਜੇਲ੍ਹ) ਅਤੇ ਭਾਈ ਦਵਿੰਦਰ ਸਿੰਘ ਭੁੱਲਰ ਤਿਹਾੜ ਜੇਲ੍ਹ ਵਿਚ ਬੰਦ ਹਨ ਅਤੇ ਸੁਣਾਈ ਗਈ ਸਜ਼ਾ ਤੋਂ ਵੀ ਵੱਧ ਸਜ਼ਾ ਭੁਗਤ ਚੁੱਕੇ ਹਨ ।

ਭਾਈ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਇਸ ਮਾਮਲੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਛੇਤੀ ਹੀ ਕੋਈ ਨਿਪਟਾਰਾ ਕਰਨਗੇ।
ਕਰੀਬ ਇਕ ਮਹੀਨਾ ਲੰਘਣ ਤੋਂ ਬਾਅਦ ਵੀ ਜਦੋਂ ਉਨ੍ਹਾਂ ਨੂੰ ਸਿੰਘ ਸਾਹਿਬ ਵੱਲੋਂ ਕੋਈ ਸੰਤੋਸ਼ਜਨਕ ਕਾਰਵਾਈ ਹੁੰਦੀ ਵਿਖਾਈ ਨਹੀਂ ਦਿੱਤੀ, ਤਾਂ ਮਜ਼ਬੂਰ ਹੋ ਕੇ ਉਨ੍ਹਾਂ ਨੇ 14 ਨਵੰਬਰ ਨੂੰ ਫਿਰ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚਰਨਾਂ ਵਿਚ ਅਰਦਾਸ ਕਰਕੇ ਇਸ ਭੁੱਖ ਹੜਤਾਲ ‘ਤੇ ਬੈਠੇ ਹਨ ਅਤੇ ਜਦੋਂ ਤੱਕ ਇਨ੍ਹਾਂ 7 ਬੰਦੀ ਸਿੱਖਾਂ ਦੀ ਪੱਕੀ ਰਿਹਾਈ ਨਹੀਂ ਹੋ ਜਾਂਦੀ, ਉਹ ਸੰਘਰਸ਼ ਕਰਦੇ ਰਹਿਣਗੇ।ਪਿਛਲੇ ਸਾਲ ਵੀ ਉਹ 44 ਦਿਨ ਤੱਕ ਭੁੱਖ ਹੜਤਾਲ ‘ਤੇ ਰਹੇ ਸਨ ਅਤੇ ਸਿੰਘ ਸਾਹਿਬ ਦੇ ਹੁਕਮ ‘ਤੇ ਹੀ ਉਨ੍ਹਾਂ ਨੇ ਅੰਨ-ਜਲ ਗ੍ਰਹਿਣ ਕੀਤਾ ਸੀ।

ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇ: ਅਵਤਾਰ ਸਿੰਘ ਦੇ ਕਿ ਉਹ ਪਿਛਲੇ 9 ਸਾਲਾਂ ਤੋਂ ਜੇਲ੍ਹਾਂ ਵਿਚ ਬੰਦੀ ਸਿੱਖਾਂ ਦੀ ਸਾਰ ਲੈ ਰਹੇ ਹਨ, ‘ਤੇ ਵੀ ਸਖ਼ਤ ਇਤਰਾਜ ਕਰਦਿਆ ਕਿਹਾ ਕਿ ਜਥੇ: ਅਵਤਾਰ ਸਿੰਘ ਸਪੱਸ਼ਟ ਕਰਨ ਕਿ ਪਿਛਲੇ 9 ਸਾਲਾਂ ਵਿਚ ਉਨ੍ਹਾਂ ਨੇ ਜੇਲ੍ਹਾਂ ਵਿਚ ਬੰਦ ਕਿੰਨੇ ਸਿੱਖ ਕੈਦੀਆਂ ਨਾਲ ਮੁਲਾਕਾਤ ਕੀਤੀ ਹੈ ਜਾਂ ਫਿਰ ਉਨ੍ਹਾਂ ਕੈਦੀਆਂ ਦੇ ਪਰਿਵਾਰਾਂ ਨੂੰ ਮੁਲਾਕਾਤ ਕਰਵਾਉਣ ‘ਚ ਸਹਿਯੋਗ ਕੀਤਾ ਹੈ? ਕਿੰਨੇ ਬੰਦੀ ਸਿੱਖਾਂ ਕੋਲ ਜੇਲ੍ਹ ਵਿਚ ਰਾਸ਼ਨ ਭੇਜਿਆ ਹੈ ਜਾਂ ਉਨ੍ਹਾਂ ਦੇ ਪਰਿਵਾਰਾਂ ਲਈ ਰਾਸ਼ਨ ਦਾ ਪ੍ਰਬੰਧ ਕੀਤਾ ਹੈ? ਕਿੰਨੇ ਕੈਦੀ ਸਿੱਖਾਂ ਦੇ ਬੱਚਿਆਂ ਲਈ ਸਿੱਖਿਆ ਜਾਂ ਉਨ੍ਹਾਂ ਦੇ ਬਜ਼ੁਰਗਾਂ ਲਈ ਇਲਾਜ਼ ਦਾ ਪ੍ਰਬੰਧ ਕੀਤਾ ਹੈ?

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਖ਼ਤ ਲਫਜ਼ਾਂ 'ਚ ਕਿਹਾ ਕਿ ਕੇਂਦਰ ਸਰਕਾਰ ਸਿੱਖ ਕੌਮ ਨੂੰ ਮਾਨਸਿਕ ਪੀੜਾ ਦੇਣ ਦੀ ਥਾਂ ਬਿਨਾ
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਗੁਰਬਖਸ਼ ਸਿੰਘ ਖਾਲਸਾ ਦੀ ਹੋਈ ਮੌਤ ਲਈ ਹਰਿਆਣਾ ਪੁਲਿਸ ਦੇ ਐਸ.ਪੀ ਅਭਿਸ਼ੇਕ ਗਰਗ ਨੂੰ ਜਿੰਮੇਵਾਰ ਦਸਦਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: