Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੇ. ਐੱਨ. ਯੂ ਵਿਵਾਦ: ਰਾਹੁਲ ਗਾਂਧੀ, ਅਰਵਿੰਦ ਕੇਜਰੀਵਾਲ, ਸੀਤਾਰਾਮ ਯੇਚੁਰੀ ਸਮੇਤ 9 ਲੋਕਾਂ ‘ਤੇ ਦੇਸ਼ ਧ੍ਰੋਹ ਦਾ ਕੇਸ ਦਰਜ

ਜੇ. ਐੱਨ. ਯੂ ਵਿਵਾਦ: ਰਾਹੁਲ ਗਾਂਧੀ, ਅਰਵਿੰਦ ਕੇਜਰੀਵਾਲ, ਸੀਤਾਰਾਮ ਯੇਚੁਰੀ ਸਮੇਤ 9 ਲੋਕਾਂ ‘ਤੇ ਦੇਸ਼ ਧ੍ਰੋਹ ਦਾ ਕੇਸ ਦਰਜ

ਹੈਦਰਾਬਾਦ (28 ਫਰਵਰੀ, 2016): ਦਿੱਲੀ ਦੀ ਜਾਵਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਖਿਲਾਫ ਦੇਸ਼ ਧਰੋਹ ਦੇ ਪਰਚੇ ਦਰਜ਼ ਹੋਣ ਤੋਂ ਬਾਅਦ ਉਠੇ ਵਿਵਾਦ ਦਰਮਿਆਨ ਹੁਣ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਾਕਪਾ ਦੇ ਸਕੱਤਰ ਸੀਤਾਰਾਮ ਯੇਚੁਰੀ ਸਮੇਤ 9 ਲੋਕਾਂ ‘ਤੇ ਦੇਸ਼ ਧ੍ਰੋਹ ਦਾ ਕੇਸ ਦਰਜ ਦੀਆਂ ਖ਼ਬਰਾਂ ਮਿਲੀਆਂ ਹਨ।

ਅਰਵਿੰਦ ਕੇਜਰੀਵਾਲ, ਰਾਹੁਲ ਗਾਂਧੀ,  ਸੀਤਾਰਾਮ ਯੇਚੁਰੀ ਤੇ ਦੇਸ਼ ਧ੍ਰੋਹ ਦਾ ਕੇਸ ਦਰਜ
ਅਰਵਿੰਦ ਕੇਜਰੀਵਾਲ, ਰਾਹੁਲ ਗਾਂਧੀ, ਸੀਤਾਰਾਮ ਯੇਚੁਰੀ ਤੇ ਦੇਸ਼ ਧ੍ਰੋਹ ਦਾ ਕੇਸ ਦਰਜ

ਜਨਾਰਦਨ ਗੌਡ ਨਾਂਅ ਦੇ ਇਕ ਵਕੀਲ ਦੀ ਸ਼ਿਕਾਇਤ ‘ਤੇ ਹੈਦਰਾਬਾਦ ਦੀ ਇਕ ਸਥਾਨਕ ਅਦਾਲਤ ਵਲੋਂ ਦਿੱਤੇ ਗਏ ਆਦੇਸ਼ ਦੇ ਆਧਾਰ ‘ਤੇ ਰਾਹੁਲ, ਕੇਜਰੀਵਾਲ, ਯੇਚੁਰੀ, ਕਾਂਗਰਸ ਨੇਤਾਵਾਂ ਆਨੰਦ ਸ਼ਰਮਾ ਤੇ ਅਜੇ ਮਾਕਨ, ਸੀ. ਪੀ. ਆਈ. ਨੇਤਾ ਡੀ. ਰਾਜਾ, ਜਨਤਾ ਦਲ ਯੂਨਾਈਟਿਡ ਦੇ ਬੁਲਾਰੇ ਕੇ. ਸੀ. ਤਿਆਗੀ, ਜੇ. ਐਨ. ਯੂ. ਐਸ. ਯੂ. ਦੇ ਪ੍ਰਧਾਨ ਕਨ੍ਹਈਆ ਕੁਮਾਰ ਤੇ ਜੇ. ਐਨ. ਯੂ. ਦੇ ਵਿਦਿਆਰਥੀ ਓਮਰ ਖਾਲਿਦ ਦੇ ਖਿਲਾਫ ਐਫ. ਆਈ. ਆਰ. ਦਰਜ ਕੀਤੀ ਗਈ ।

ਸਰੋਰਨਗਰ ਪੁਲਿਸ ਥਾਣੇ ਦੇ ਇੰਸਪੈਕਟਰ ਐਸ ਲਿੰਗਿਆ ਨੇ ਦੱਸਿਆ ਕਿ ਅਦਾਲਤ ਦੇ ਆਦੇਸ਼ ਤੋਂ ਬਾਅਦ ਉਕਤ ਸਾਰਿਆਂ ਜਣਿਆਂ ‘ਤੇ ਆਈ. ਪੀ. ਸੀ. ਦੀ ਧਾਰਾ 124-ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ 4 ਮਾਰਚ ਦੀ ਤਰੀਕ ਤੈਅ ਕੀਤੀ ਹੈ ।

ਵਕੀਲ਼ ਗੌਡ ਨੇ ਆਪਣੀ ਪਟੀਸ਼ਨ ਵਿਚ ਕਿਹਾ ਕਿ ਰਾਹੁਲ ਤੇ ਹੋਰਨਾਂ ਨੇਤਾਵਾਂ ਨੂੰ ਕਨੱ੍ਹਈਆ ਖਿਲਾਫ ਦਿੱਲੀ ਪੁਲਿਸ ਵੱਲੋਂ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤੇ ਜਾਣ ਦੀ ਜਾਣਕਾਰੀ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੇ ਜੇ. ਐਨ. ਯੂ. ਕੈਂਪਸ ਦਾ ਦੌਰਾ ਕੀਤਾ, ਲਿਹਾਜਾ ਇਹ ‘ਦੇਸ਼ ਧ੍ਰੋਹ ਦੀ ਤਰਾਂ’ ਹੀ ਹੈ ।

ਜ਼ਿਕਰਯੋਗ ਹੈ ਕਿ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ 9 ਫਰਵਰੀ ਵਾਲੇ ਦਿਨ ਅਫਜਲ ਗੁਰੂ ਦੀ ਬਰਸੀ ਮਨਾਉਣ ਸਮੇਂ ਹੋਰ ਰੋਸ ਮੁਜ਼ਾਹਰੇ ਦੌਰਾਨ ਭਾਰਤ ਵਿਰੋਧੀ ਨਾਅਰੇ ਲਾਉਣ ਦੇ ਦੋਸ਼ ਵਿੱਚ ਦਿੱਲੀ ਪੁਲਿਸ ਨੇ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਅਤੇ ਹੋਰਾਂ ਨੂੰ ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਕੀਤਾ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਕਿਸੇ ਵੀ ਸੂਬੇ, ਸਟੇਟ ਜਾਂ ਸਮਾਜ ਦੇ ਬੱਚਿਆਂ ਤੇ ਬਜੁਰਗਾਂ ਦੀ ਜੀਵਨ ਉਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਕੂਮਤੀ ਪੱਧਰ
ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: