Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਸ਼ਹਾਦਤ ਸੰਘਰਸ਼ ਦੇ ਪਾਂਧੀਆਂ ਲਈ ਪ੍ਰੇਰਣਾ ਸਰੋਤ ਬਣੇਗੀ: ਪੰਥ ਸੇਵਕ ਸਖਸ਼ੀਅਤਾਂ

ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਸ਼ਹਾਦਤ ਸੰਘਰਸ਼ ਦੇ ਪਾਂਧੀਆਂ ਲਈ ਪ੍ਰੇਰਣਾ ਸਰੋਤ ਬਣੇਗੀ: ਪੰਥ ਸੇਵਕ ਸਖਸ਼ੀਅਤਾਂ

ਚੰਡੀਗੜ੍ਹ –  ਪੰਥ ਸੇਵਕ ਸਖਸ਼ੀਅਤਾਂ ਨੇ ਅੱਜ ਇਕ ਸਾਂਝਾ ਬਿਆਨ ਜਾਰੀ ਕਰਕੇ ਕਿਹਾ ਕਿ ਖਾਲਸਾ ਪੰਥ ਲਈ ਇਹ ਗੱਲ ਤਸੱਲੀ ਤੇ ਦ੍ਰਿੜਤਾ ਦਾ ਸਬੱਬ ਹੈ ਕਿ ਉਹਨਾ ਖਾਲਿਸਤਾਨ ਦੀ ਅਜ਼ਾਦੀ ਦੇ ਸੰਘਰਸ਼ ਦੀ ਜੋ ਜਿੰਮੇਵਾਰੀ ਭਾਈ ਪਰਮਜੀਤ ਸਿੰਘ ਪੰਜਵੜ ਨੇ ਓਟੀ ਸੀ ਉਹ ਉਹਨਾ ਨੇ ਆਖਰੀ ਸਾਹਾਂ ਤੱਕ ਆਪਣੇ ਖੂਨ-ਪਸੀਨੇ ਨਾਲ ਨਿਭਾਈ ਹੈ। ਜ਼ਿਕਰਯੋਗ ਹੈ ਕਿ ਭਾਈ ਪਰਮਜੀਤ ਸਿੰਘ ਪੰਜਵੜ੍ਹ, ਮੁਖੀ ਖਾਲਿਸਤਾਨ ਕਮਾਂਡੋ ਫੋਰਸ ਨੂੰ ਰੂਪੋਸ਼ੀ ਦੌਰਾਨ ਹਥਿਆਰਬੰਦ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਜਾਣ ਦੀ ਖਬਰ ਆਈ ਹੈ।

ਭਾਈ ਦਲਜੀਤ ਸਿੰਘ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਨੇ ਕਿਹਾ ਕਿ ਖਾੜਕੂ ਸੰਘਰਸ਼ ਰਸਤੇ ਉੱਤੇ ਚੱਲਦਿਆਂ ਭਾਈ ਪੰਜਵੜ ਤੇ ਉਹਨਾ ਦੇ ਪਰਿਵਾਰ ਦੀ ਘਾਲਣਾ ਦਾ ਸਿਲਸਿਲਾ ਪਰਿਵਾਰਕ ਜੀਆਂ ਦੀਆਂ ਸ਼ਹੀਦੀਆਂ ਰਾਹੀਂ ਹੁੰਦਾ ਹੋਇਆ ਅੱਜ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਸ਼ਹੀਦੀ ਨਾਲ ਜਿਸ ਮੁਕਾਮ ਉੱਤੇ ਪੁੱਜਾ ਹੈ ਉਹ ਸੰਘਰਸ਼ ਦਾ ਰਾਹ ਅਖਤਿਆਰ ਕਰਨ ਵਾਲੇ ਨੌਜਵਾਨਾਂ ਅਤੇ ਅਗਲੀਆਂ ਪੀੜ੍ਹੀਆ ਲਈ ਪ੍ਰੇਰਣਾ ਦਾ ਸਰੋਤ ਰਹੇਗਾ।

ਪੰਥਕ ਸਖਸ਼ੀਅਤਾਂ ਨੇ ਕਿਹਾ ਕਿ ਭਾਈ ਪਰਮਜੀਤ ਸਿੰਘ ਪੰਜਵੜ ਨੇ ਖਾੜਕੂ ਸੰਘਰਸ਼ ਦੇ ਰਾਹ ਉੱਤੇ ਇੱਕ ਯੋਧੇ ਵਾਲਾ ਜੀਵਨ ਜਿਓਂਇਆ। ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਸਤਿਗੁਰਾਂ ਅੱਗੇ ਅਰਦਾਸ ਕਰੇ ਕਿ ਸੱਚੇ ਪਾਤਿਸ਼ਾਹ ਭਾਈ ਪਰਮਜੀਤ ਸਿੰਘ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਖਾਲਸਾ ਪੰਥ ਨੂੰ ਸੰਘਰਸ਼ ਤੇ ਰਸਤੇ ਉੱਤੇ ਦ੍ਰਿੜਤਾ ਨਾਲ ਚੱਲਦੇ ਰਹਿਣ ਦਾ ਬਲ ਬਖਸ਼ਣ।

ਉਹਨਾ ਕਿਹਾ ਕਿ ਭਾਈ ਪਰਮਜੀਤ ਸਿੰਘ ਪੰਜਵੜ ਦੀ ਸ਼ਹਾਦਤ ਉਸ ਵੇਲੇ ਹੋਈ ਹੈ ਜਦੋਂ ਦਿੱਲੀ ਦਰਬਾਰ (ਇੰਡਿਅਨ ਸਟੇਟ) ਸਿੱਖ ਮਸਲੇ ਨੂੰ ਆਪਣੇ ਅਨੁਸਾਰ ਨਜਿੱਠਣ ਦੀ ਕਵਾਇਦ ਸ਼ੁਰੂ ਕਰ ਚੁੱਕਾ ਹੈ। ਅਜਿਹੇ ਹਾਲਾਤ ਵਿਚ ਇਸ ਘਟਨਾ ਨੂੰ ਦੁਸ਼ਮਣ ਦੇ ਵੱਡੇ ਤੇ ਗੰਭੀਰ ਹਮਲੇ ਵੱਜੋਂ ਹੀ ਵੇਖਿਆ ਜਾਣਾ ਚਾਹੀਦਾ ਹੈ। ਦੁਸ਼ਮਣ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਅਜਿਹੇ ਹਮਲਿਆਂ ਨਾਲ ਸੱਚਾਈ ਨਹੀਂ ਬਦਲੀ ਜਾ ਸਕਦੀ ਅਤੇ ਖਾਲਸਾ ਪੰਥ ਦਾ ਸੰਘਰਸ਼ ਗੁਰੂ ਓਟ ਸਦਕਾ ਜਾਰੀ ਰਹਿਣਾ ਹੈ।

ਸਾਂਝੇ ਬਿਆਨ ਵਿਚ ਪੰਥ ਸੇਵਕ ਸਖਸ਼ੀਅਤਾਂ ਨੇ ਕਿਹਾ ਹੈ ਕਿ ਅੱਜ ਦੇ ਸਮੇਂ ਸੰਸਾਰ, ਦੱਖਣੀ ਏਸ਼ੀਆ ਤੇ ਇੰਡੀਅਨ ਉਪਮਹਾਂਦੀਪ ਹਾਲਾਤ ਅਸਥਿਰਤਾ ਵਾਲੇ ਬਣੇ ਹੋਏ ਹਨ। ਇਥੇ ਹੋ ਰਹੀ ਉਥਲ-ਪੁਥਲ ਦਾ ਅਸਰ ਸਿੱਖਾਂ ਉੱਤੇ ਵੀ ਪੈ ਰਿਹਾ ਹੈ। ਦਿੱਲੀ ਦਰਬਾਰ ਸਿੱਖਾਂ ਦੇ ਪਵਿੱਤਰ ਸੰਕਲਪਾਂ, ਸੰਸਥਾਵਾਂ ਤੇ ਸਿੱਖ ਅਗਵਾਈ (ਲੀਡਰਸ਼ਿੱਪ) ਨੂੰ ਨਿਸ਼ਾਨੇ ਉੱਤੇ ਲੈ ਰਿਹਾ ਹੈ। ਅਜਿਹੇ ਵਿਚ ਗੁਰ-ਸੰਗਤ ਅਤੇ ਖਾਲਸਾ ਪੰਥ ਨੂੰ ਅੰਦਰੂਨੀ ਕਤਾਰਬੰਦੀ ਕਾਇਦਾਬੱਧ ਕਰਨ ਤੇ ਆਪਸ ਵਿਚ ਇਤਫਾਕ ਕਾਇਮ ਕਰਨ ਦੀ ਸਖਤ ਜਰੂਰਤ ਹੈ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

“ਕੌਰਨਾਮਾ-੩” ਕਿਤਾਬ ਪੰਜਾਬ, ਜਰਮਨੀ ਤੇ ਕਨੇਡਾ ਤੋਂ ਬਾਅਦ ਹੁਣ ਅਮਰੀਕਾ ਦੇ ਸਿਆਟਲ ਵਿਖੇ ਵੀ ਜਾਰੀ ਕੀਤੀ ਗਈ। ਇਹ ਪੁਸਤਕ ਜੂਨ 1984 ਦੌਰਾਨ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਈਆਂ ਸਿੱਖ ਬੀਬੀਆਂ
ਪਿੰਡ ਪੰਜਵੜ ਦੇ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਚੀਫ ਖਾਲਸਤਾਨ ਕਮਾਂਡੋ ਫੋਰਸ ਦੇ ਆਗੂ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦਾ ਤੀਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: