Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਜੂਨ 1984 ਦੇ ਨੀਤੀਗਤ ਅਸਰਾਂ ’ਤੇ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਜੂਨ 1984 ਦੇ ਨੀਤੀਗਤ ਅਸਰਾਂ ’ਤੇ ਸੈਮੀਨਾਰ

ਫਤਿਹਗੜ੍ਹ ਸਾਹਿਬ –  ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ “ਜੂਨ ਚੁਰਾਸੀ ਦੇ ਨੀਤੀਗਤ ਅਸਰ” ਵਿਸ਼ੇ ’ਤੇ ਅੱਜ 3 ਜੂਨ 2026 ਨੂੰ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕੀਤੀ, ਜਦਕਿ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ, ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਸੈਮੀਨਾਰ ਵਿੱਚ ਸ. ਪਰਮਜੀਤ ਸਿੰਘ ਗਾਜੀ (ਸੰਪਾਦਕ, ਸਿੱਖ ਸਿਆਸਤ), ਡਾ. ਗੁਰਪ੍ਰੀਤ ਸਿੰਘ ਬਰਾੜ (ਪੰਜਾਬੀ ਯੂਨੀਵਰਸਿਟੀ, ਪਟਿਆਲਾ) ਅਤੇ ਡਾ. ਹਰਨੀਤ ਕੌਰ ਬਿਲਿੰਗ ਨੇ ਬੁਲਾਰਿਆਂ ਵਜੋਂ ਹਾਜ਼ਰੀ ਭਰੀ। ਸੈਮੀਨਾਰ ਦਾ ਮੁੱਖ ਮੰਤਵ ਜੂਨ 1984 ਦੀਆਂ ਘਟਨਾਵਾਂ ਨੂੰ ਨਵੇਂ ਨਜ਼ਰੀਏ ਨਾਲ ਸਮਝਣਾ ਅਤੇ ਉਸ ਦੇ ਨੀਤੀਗਤ ਪ੍ਰਭਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ।

ਤਸਵੀਰ ਚ ਡਾ. ਸਿਕੰਦਰ ਸਿੰਘ ਅਤੇ ਸ. ਪਰਮਜੀਤ ਸਿੰਘ ਗਾਜ਼ੀ

ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਜੂਨ 1984 ਦੇ ਸੱਭਿਆਚਾਰਕ, ਭਾਸ਼ਾਈ ਅਤੇ ਸਿੱਖਿਆ ਖੇਤਰਾਂ ’ਤੇ ਪਏ ਪ੍ਰਭਾਵਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਸ. ਪਰਮਜੀਤ ਸਿੰਘ ਗਾਜੀ ਨੇ “ਜੂਨ ਚੁਰਾਸੀ: ਸੰਚਾਰ ਨੀਤੀ ਅਤੇ ਸਾਧਨਾਂ ਵਿੱਚ ਬਦਲਾਅ” ਵਿਸ਼ੇ ’ਤੇ ਬੋਲਦਿਆਂ ਕਿਹਾ ਕਿ ਜੰਗ ਸਿਰਫ਼ ਧਰਤੀ, ਜਲ ਅਤੇ ਆਕਾਸ਼ ਵਿੱਚ ਹੀ ਨਹੀਂ, ਸਗੋਂ ਮਨ ਅਤੇ ਦਿਮਾਗ਼ਾਂ ’ਤੇ ਵੀ ਲੜੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 1984 ਦੌਰਾਨ ਸਰਕਾਰੀ ਸੰਚਾਰ ਮਾਧਿਅਮਾਂ ਰਾਹੀਂ ਘਟਨਾਵਾਂ ਨੂੰ ਇੱਕ ਖਾਸ ਢੰਗ ਨਾਲ ਪੇਸ਼ ਕੀਤਾ ਗਿਆ।

ਡਾ. ਗੁਰਪ੍ਰੀਤ ਸਿੰਘ ਬਰਾੜ

ਡਾ. ਗੁਰਪ੍ਰੀਤ ਸਿੰਘ ਬਰਾੜ ਨੇ “ਜੂਨ 84 ਮਗਰੋਂ ਭਾਰਤੀ ਨੀਤੀ ਅਤੇ ਅਮਲ” ਵਿਸ਼ੇ ’ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ 1984 ਦੀਆਂ ਘਟਨਾਵਾਂ ਨੂੰ ਸਮਝਣ ਲਈ ਪੰਜਾਬੀ ਸੂਬਾ ਅੰਦੋਲਨ ਅਤੇ ਉਸ ਤੋਂ ਬਾਅਦ ਦੇ ਰਾਜਨੀਤਿਕ ਪ੍ਰਸੰਗ ਨੂੰ ਸਮਝਣਾ ਲਾਜ਼ਮੀ ਹੈ। ਡਾ. ਹਰਨੀਤ ਕੌਰ ਬਿਲਿੰਗ ਨੇ ਜੂਨ 1984 ਤੋਂ ਬਾਅਦ ਸਿੱਖਿਆ ਨੀਤੀ, ਪਾਠ ਪੁਸਤਕਾਂ ਅਤੇ ਭਾਸ਼ਾਈ ਮਾਹੌਲ ’ਤੇ ਪਏ ਪ੍ਰਭਾਵਾਂ ਬਾਰੇ ਚਰਚਾ ਕੀਤੀ।

ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ

ਪ੍ਰਧਾਨਗੀ ਭਾਸ਼ਣ ਦਿੰਦਿਆਂ ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕਿਹਾ ਕਿ ਜੂਨ 1984 ਦੇ ਇਤਿਹਾਸਕ, ਸਮਾਜਿਕ ਅਤੇ ਮਨੋਵਿਗਿਆਨਕ ਪ੍ਰਭਾਵਾਂ ਨੂੰ ਸਮਝਣ ਲਈ ਗੰਭੀਰ ਅਧਿਐਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਨੌਜਵਾਨ ਪੀੜ੍ਹੀ ਨੂੰ ਇਤਿਹਾਸ ਨਾਲ ਜੋੜਨ ਅਤੇ ਗੰਭੀਰ ਸੰਵਾਦ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ।

ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਕਿਹਾ ਕਿ ਜੂਨ 1984 ਨਾਲ ਸਬੰਧਤ ਵਿਸ਼ਿਆਂ ’ਤੇ ਯੂਨੀਵਰਸਿਟੀਆਂ ਵਿੱਚ ਅਕਾਦਮਿਕ ਸੰਵਾਦ ਜਾਰੀ ਰਹਿਣਾ ਸਮੇਂ ਦੀ ਲੋੜ ਹੈ। ਸੈਮੀਨਾਰ ਦੌਰਾਨ ਖੋਜਾਰਥੀਆਂ ਅਤੇ ਵਿਦਿਆਰਥੀਆਂ ਵੱਲੋਂ ਬੁਲਾਰਿਆਂ ਨਾਲ ਵਿਸ਼ੇ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਹਰਦੇਵ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਿੱਖ ਦੀ ਪਰਿਭਾਸ਼ਾ ਬਾਰੇ ਚਰਚਾ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

'ਦਿ ਲਲਨਟੌਪ' ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਫੋਟੋਗ੍ਰਾਫਰ ਰਘੂ ਰਾਏ ਨੇ ਦਾਅਵਾ ਕੀਤਾ ਕਿ ਜੂਨ 1984 ਦੇ ਹਮਲੇ ਤੋਂ ਪਹਿਲਾਂ ਸੰਤ ਜਰਨੈਲ ਸਿੰਘ ਜੀ ਦੀ ਆਖਰੀ ਤਸਵੀਰ ਉਸੇ ਨੇ ਖਿੱਚੀ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: