Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਨਹੀਆ ਕੁਮਾਰ ਨੇ ਪੰਜਾਬ ਆਉਣ ਦੀ ਇੱਛਾ ਪ੍ਰਗਟ ਕੀਤੀ

ਕਨਹੀਆ ਕੁਮਾਰ ਨੇ ਪੰਜਾਬ ਆਉਣ ਦੀ ਇੱਛਾ ਪ੍ਰਗਟ ਕੀਤੀ

ਚੰਡੀਗੜ੍ਹ: ਦੇਸ਼ ਧਰੋਹ ਦੇ ਕੇਸ ਦਾ ਸਾਹਮਣਾ ਕਰ ਰਹੇ ਜੇ.ਐਨ.ਯੂ ਦੇ ਵਿਦਿਆਰਥੀ ਆਗੂ ਕਨਹੀਆ ਕੁਮਾਰ ਦੀ 23 ਮਾਰਚ ਨੂੰ ਪੰਜਾਬ ਦੇ ਹੁਸੈਨੀਵਾਲਾ ਵਿਖੇ ਮਨਾਏ ਜਾ ਰਹੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਵਿੱਚ ਸ਼ਮੂਲੀਅਤ ਕਰਨ ਦੀ ਸੰਭਾਵਨਾ ਹੈ।

ਕਨਹੀਆ ਕੁਮਾਰ (ਫਾਈਲ ਫੋਟੋ)
ਕਨਹੀਆ ਕੁਮਾਰ (ਫਾਈਲ ਫੋਟੋ)

9 ਫਰਵਰੀ ਨੂੰ ਕਸ਼ਮੀਰੀ ਅਜ਼ਾਦੀ ਪਸੰਦ ਅਫਜ਼ਲ ਗੁਰੂ ਦੀ ਬਰਸੀ ਮਨਾਉਣ ਤੋਂ ਬਾਅਦ ਉੱਠੇ ਵਿਵਾਦ ਕਾਰਨ ਸੁਰਖੀਆਂ ਵਿੱਚ ਆਏ ਕਨਹੀਆ ਕੁਮਾਰ ਨੂੰ ਸੀ.ਪੀ.ਆਈ ਦੇ ਵਿਦਿਆਰਥੀ ਸੰਗਠਨ ਏ.ਆਈ.ਐਸ.ਐਫ ਦੀ ਪੰਜਾਬ ਇਕਾਈ ਵੱਲੋਂ ਹੁਸੈਨੀਵਾਲਾ ਵਿਖੇ ਹੋ ਰਹੇ ਸ਼ਹੀਦੀ ਸਮਾਗਮ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਇਸ ਸੱਦੇ ਤੇ ਪੰਜਾਬ ਆਉਣ ਲਈ ਕਨਹੀਆ ਨੇ ਵੀ ਆਪਣੀ ਇੱਛਾ ਪ੍ਰਗਟ ਕੀਤੀ ਹੈ।

ਏ.ਆਈ.ਐਸ.ਐਫ ਦੇ ਕੌਮੀ ਪ੍ਰਧਾਨ ਸਈਅਦ ਵਲੀ ਉਲਾ ਖਾਦਰੀ ਨੇ ਕਿਹਾ ਹੈ ਕਿ ਕਨਹੀਆ ਖੁਦ ਵੀ ਸ਼ਹੀਦਾਂ ਦੀ ਧਰਤੀ ਤੇ ਜਾਣਾ ਚਾਹੁੰਦਾ ਹੈ, ਪਰ ਕਨਹੀਆ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਹ ਪੰਜਾਬ ਸਰਕਾਰ ਤੋਂ ਸੁਰੱਖਿਆ ਦੀ ਮੰਗ ਕਰਨਗੇ ਅਤੇ ਜੇ ਪੰਜਾਬ ਸਰਕਾਰ ਇਸ ਲਈ ਸਹਿਮਤ ਹੋਵੇ ਫੇਰ ਉਹ ਅਗਲਾ ਪ੍ਰੋਗਰਾਮ ਬਣਾਉਣਗੇ।

ਵਧੇਰੇ ਵੇਰਵਿਆਂ ਲਈ ਵੇਖੋ – JNU leader Kanhaiya Kumar likely to visit Punjab to attend Hussainiwala event on March 23

***

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਵਹਾਰ ਲਾਲ ਨਹਿਰੂ ਯੁਨੀਵਰਸਿਟੀ ਦੇ ਵਿਦਿਆਰਥੀਆਂ ਕਨ੍ਹਈਆ ਕੁਮਾਰ ਅਤੇ ਉਮਰ ਖਾਲਿਦ ਨੂੰ ਮਾਰਨ ਵਾਲੇ ਨੂੰ ਇਨਾਮ ਦੇਣ ਦੀ ਚਿੱਠੀ ਪਿਸਤੌਲ ਸਮੇਤ ਮਿਲਣ ਮਗਰੋਂ ਪੁਲਿਸ ਨੇ ਉਮਰ ਖਾਲਿਦ ਤੇ ਕਨ੍ਹਈਆ ਕੁਮਾਰ
ਹੈਦਰਾਬਾਦ ਯੂਨੀਵਰਸਿਟੀ ਵਿੱਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਜਵਾਹਰ ਲਾਲ ਯੂਨਵਿਰਸਿਟੀ ਦੇ ਵਿਦਿਆਰਥੀ ਕਨ੍ਹਈਆ ਕੁਮਾਰ 'ਤੇ ਇੱਕ ਨੌਜਵਾਨ ਵੱਲੋਂ ਚੱਪਲ ਸੁੱਟਣ ਦੀ ਕੋਸ਼ਿਸ਼ ਕੀਤੀ ਗਈ। ਮਾਮਲੇ 'ਚ ਪੁਲਿਸ ਨੇ ਦੋ
ਪਿਛਲੇ ਮਹੀਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ.) 'ਚ ਇੱਕ ਸਮਾਗਮ ਦੌਰਾਨ ਭਾਰਤ ਵਿਰੋਧੀ ਕਥਿਤ ਨਾਅਰੇ ਲਾਉਣ ਕਰਕੇ ਦੇਸ਼ ਧਰੋਹ ਦੇ ਕੇਸ ਵਿੱਚ ਗ੍ਰਿਫਤਾਰੀ ਨਾਲ ਚਰਚਾ ਵਿੱਚ ਆਏ ਕਨ੍ਹਈਆ ਕੁਮਾਰ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: