Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੱਜ ‘ਤੇ ਜੁੱਤੀ ਸੁੱਟਣ ਦੇ ਮਾਮਲੇ ‘ਚ ਕਰਨੈਲ ਸਿੰਘ ਪੀਰ ਮੁਹੰਮਦ ਅਦਾਲਤ ‘ਚ ਤਲਬ

ਜੱਜ ‘ਤੇ ਜੁੱਤੀ ਸੁੱਟਣ ਦੇ ਮਾਮਲੇ ‘ਚ ਕਰਨੈਲ ਸਿੰਘ ਪੀਰ ਮੁਹੰਮਦ ਅਦਾਲਤ ‘ਚ ਤਲਬ

ਚੰਡੀਗੜ੍ਹ (15 ਜਨਵਰੀ, 2015): ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰ ਮੁਹੰਮਦ ਨੂੰ ਦਿੱਲੀ ਦੀ ਇੱਕ ਅਦਾਲਤ ਵਿੱਚ ਜੁੱਤਾ ਸੁੱਟਣ ਦੇ ਕੇਸ ਵਿੱਚ ਤਲਬ ਕਰਲਿਆ ਹੈ।

Karnail peer muhamf
ਕਰਨੈਲ ਸਿੰਘ ਪੀਰ ਮੁਹੰਮਦ (ਫਾਈਲ ਫੋਟੋ)

ਇਹ ਘਟਨਾ ਉਸ ਸਮੇਂ ਵਾਪਰੀ ਸੀ ਜਦ 29 ਅਪ੍ਰੈਲ 2013 ਨੂੰ ਕੜਕੜਡੂੰਮਾ ਅਦਾਲਤ ਵੱਲੋਂ ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਸੀ।

ਜਿਉਂ ਹੀ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਗਿਆ ਤਾਂ ਉਕਤ ਸਿੱਖ ਆਗੂ ਵਲੋਂ ਭਰੀ ਅਦਾਲਤ ‘ਚ ਰੋਸ ਦਾ ਪ੍ਰਗਟਾਵਾ ਕਰਦਿਆਂ ਜੱਜ ਰਜੇਸ਼ ਅਹੀਰ ਦੇ ਚੈਂਬਰ ਵੱਲ ਆਪਣੇ ਸੱਜੇ ਪੈਰ ਦਾ ਜੁੱਤਾ ਲਾਹ ਕੇ ਸੁੱਟ ਦਿੱਤਾ ਗਿਆ।

ਜਿਸ ਤੋਂ ਤੁਰੰਤ ਬਾਅਦ ਦਿੱਲੀ ਪੁਲਿਸ ਨੇ ਪੀਰ ਮੁਹੰਮਦ ਨੂੰ ਗਿ੍ਫ਼ਤਾਰ ਕਰ ਕੇ ਧਾਰਾ 353 ਤਹਿਤ ਮੁਕੱਦਮਾ ਦਰਜ ਕਰ ਫਰਸ ਬਾਜ਼ਾਰ ਥਾਣੇ ‘ਚ ਬੰਦ ਕਰ ਦਿੱਤਾ ਗਿਆ ਙ ਇੱਕ ਦਿਨ ਤਿਹਾੜ ਜੇਲ੍ਹ ਵਿਚ ਰਹਿਣ ਤੋਂ ਬਾਅਦ ਨਵੰਬਰ 1984 ਸਿੱਖ ਨਸਲਕੁਸ਼ੀ ਦੀ ਗਵਾਹ ਬੀਬੀ ਨਿਰਪ੍ਰੀਤ ਕੌਰ ਤੇ ਬੀਬੀ ਜਗਦੀਸ਼ ਕੌਰ ਦੇ ਪੁੱਤਰ ਗੁਰਦੀਪ ਸਿੰਘ ਗੋਲਡੀ ਨੇ ਸ. ਕਰਨੈਲ ਸਿੰਘ ਪੀਰ ਮੁਹੰਮਦ ਦੀ ਜ਼ਮਾਨਤ ਦਿੱਤੀ।

ਹੁਣ ਅਦਾਲਤ ਨੇ ਬੀਬੀ ਨਿਰਪ੍ਰੀਤ ਕੌਰ ਅਤੇ ਸ੍ਰ ਗੁਰਦੀਪ ਸਿੰਘ ਗੋਲਡੀ ਨੂੰ ਵੀ 20 ਜਨਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਹੈ। ਉਨ੍ਹਾਂ ਨੂੰ ਵੀ ਵੱਖ-ਵੱਖ ਸੰਮਨ ਜਾਰੀ ਕਰਦਿਆਂ 20 ਜਨਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਦੀ ਤਾਕੀਦ ਕੀਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਨਸਲਕੁਸ਼ੀ 1984 ਦੀਆਂ ਘਟਨਾਵਾਂ ਤੇ ਅਧਾਰਤ ਛਾਪੀ ਜਾ ਰਹੀ ਕਿਤਾਬ ਲੜੀ "ਸਿੱਖ ਨਸਲਕੁਸ਼ੀ ਦਾ ਖੁਰਾ ਖੋਜ" ਦਾ ਤੀਜਾ ਭਾਗ ਜਾਰੀ ਕੀਤਾ ਗਿਆ। ਇਹ ਕਿਤਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: