Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜ਼ੀਰੋ ਲਾਈਨ ’ਤੇ ਅੱਜ ਹੋਵੇਗੀ ਕਰਤਾਰਪੁਰ ਲਾਂਘੇ ਲਈ ਅਰਦਾਸ

ਜ਼ੀਰੋ ਲਾਈਨ ’ਤੇ ਅੱਜ ਹੋਵੇਗੀ ਕਰਤਾਰਪੁਰ ਲਾਂਘੇ ਲਈ ਅਰਦਾਸ

ਡੇਰਾ ਬਾਬਾ ਨਾਨਕ: ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਨੂੰ ਲੈ ਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 21 ਸਤੰਬਰ 2026 ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਭਾਰਤੀ ਸਮੇਂ ਅਨੁਸਾਰ ਸ਼ਾਮ 5:30 ਵਜੇ ਜ਼ੀਰੋ ਲਾਈਨ ’ਤੇ ਪਹੁੰਚੇਗਾ।

ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਤਸਵੀਰ।

ਪਾਕਿਸਤਾਨ ਦੇ ਲਹਿੰਦੇ ਪੰਜਾਬ ਵਾਲੇ ਪਾਸੇ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਸਜਾਏ ਜਾ ਰਹੇ ਇਸ ਨਗਰ ਕੀਰਤਨ ਦੌਰਾਨ ਜ਼ੀਰੋ ਲਾਈਨ ’ਤੇ ਸੰਧਿਆ ਵੇਲੇ ਰਹਿਰਾਸ ਸਾਹਿਬ ਦੇ ਪਾਠ, ਗੁਰਬਾਣੀ ਕੀਰਤਨ ਅਤੇ ਆਰਤੀ ਉਪਰੰਤ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਜਾਵੇਗੀ।

Kartarpur Corridor Road

ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀ ਡੇਰਾ ਬਾਬਾ ਨਾਨਕ ਵਿਖੇ ਜ਼ੀਰੋ ਲਾਈਨ ’ਤੇ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਪਾਕਿਸਤਾਨ ਅਤੇ ਭਾਰਤ ਵਾਲੇ ਪਾਸੇ ਸਿੱਖ ਸੰਗਤਾਂ ਵੱਲੋਂ ਆਪੋ-ਆਪਣੇ ਸਥਾਨਾਂ ’ਤੇ ਰਹਿਰਾਸ ਸਾਹਿਬ ਦੇ ਪਾਠ, ਆਰਤੀ ਅਤੇ ਸ਼ਬਦ ਕੀਰਤਨ ਉਪਰੰਤ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੁੱਲ੍ਹਣ ਲਈ ਅਰਦਾਸ ਕੀਤੀ ਜਾਵੇਗੀ।

ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਡੇਰਾ ਬਾਬਾ ਨਾਨਕ ਅਤੇ ਸਰਹੱਦੀ ਇਲਾਕੇ ਦੀ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅੱਜ ਸ਼ਾਮ 5:30 ਵਜੇ ਭਾਰਤੀ ਸਮੇਂ ਅਨੁਸਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੇੜੇ ਜ਼ੀਰੋ ਲਾਈਨ ’ਤੇ ਪਹੁੰਚ ਕੇ ਇਸ ਸਮਾਗਮ ਅਤੇ ਅਰਦਾਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

ਇਸ ਸਾਂਝੀ ਅਰਦਾਸ ਰਾਹੀਂ ਸੰਗਤ ਵੱਲੋਂ ਗੁਰੂ ਸਾਹਿਬ ਦੇ ਸਨਮੁਖ ਬੇਨਤੀ ਕੀਤੀ ਜਾਵੇਗੀ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੁੱਲ੍ਹੇ ਅਤੇ ਸਿੱਖ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਪਹਿਲਾਂ ਦੀ ਤਰ੍ਹਾਂ ਦਰਸ਼ਨ-ਦੀਦਾਰ ਕਰਨ ਦਾ ਮੌਕਾ ਮਿਲ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਇੰਡੀਆ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਿਸਾਖੀ ਮੌਕੇ ਪਾਕਿਸਤਾਨ ਵਿੱਚ ਆਉਣ ਦੀ ਇਜਾਜਾਤ ਦੇਵੇ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ
ਕਰਤਾਰਪੁਰ ਸਾਹਿਬ ਲਾਂਘਾ ਨੂੰ ਸਿੱਖ ਅਤੇ ਮੁਸਲਮਾਨ ਦੋਹਾਂ ਕੌਮਾਂ ਦੇ ਵਿਸ਼ਵਾਸ, ਏਕਤਾ ਅਤੇ ਸਾਂਝ ਦਾ ਪ੍ਰਤੀਕ ਦਸਦਿਆਂ, ਦਲ ਖਾਲਸਾ ਅਤੇ ਅਕਾਲ ਫੈਡਰੇਸ਼ਨ ਨੇ ਹਿੰਦੁਸਤਾਨ ਸਰਕਾਰ ਕੋਲੋਂ ਲਾਂਘੇ ਨੂੰ ਮੁੜ ਖੋਲਣ
ਭਾਰਤ ਸਰਕਾਰ ਨੇ ਕਰੋਨਾ ਮਹਾਂਮਾਰੀ ਦਾ ਹਵਾਲਾ ਦੇ ਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁਅੱਤਲ ਕਰ ਦਿੱਤਾ। ਇਸ ਤੋਂ ਬਾਅਦ ਇਸ ਖੇਤਰ ਵਿੱਚ ਕਰੋਨੇ ਕਰਕੇ ਤਾਲਾਬੰਦੀ ਵੀ ਰਹੀ। ਪਰ ਹੁਣ ਦੁਬਾਰਾ
ਸਮੁੱਚੀ ਕਾਇਨਾਤ ਦੇ ਸਰਬ-ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੀ ਸੱਚੀ-ਸੁੱਚੀ ਕਿਰਤ ਕਰਨ,ਵੰਡ ਛੱਕਣ ਤੇ ’ਸਰਬੱਤ ਦੇ ਭਲੇ’ ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: