Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

6 ਜੂਨ ਨੂੰ ਫਰੈਂਕਫਰਟ ਵਿੱਚ ਹੋ ਰਹੇ ਮੁਜ਼ਾਹਰੇ ਵਿੱਚ ਕਸ਼ਮੀਰੀ ਆਗੂ ਹੋਣਗੇ ਸ਼ਾਮਲ

6 ਜੂਨ ਨੂੰ ਫਰੈਂਕਫਰਟ ਵਿੱਚ ਹੋ ਰਹੇ ਮੁਜ਼ਾਹਰੇ ਵਿੱਚ ਕਸ਼ਮੀਰੀ ਆਗੂ ਹੋਣਗੇ ਸ਼ਾਮਲ

ਫਰੈਂਕਫਰਟ (4 ਜੂਨ 2014): ਕਸ਼ਮੀਰ ਕੌਂਸਲ ਜਰਮਨੀ ਦੇ ਸਦਰ ਚੌਧਰੀ ਯੂਸਫ ਅਲੀ ਫੈਂਕਫਰਟ ਵਿੱਚ ਦਰਬਾਰ ਸਾਹਿਬ ‘ਤੇ ਹੋਏ ਫੌਜੀ ਹਮਲੇ ਸਬੰਧੀ ਹੋਰਹੇ ਮੁਜ਼ਾਹਰੇ ਵਿੱਚ ਸ਼ਾਮਲ ਹੋ ਰਹੇ ਹਨ।ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਭਾਰਤੀ ਫੋਜ ਵੱਲੋਂ ਹੂਨ 1984 ਵਿੱਚ ਕੀਤੇ ਹਮਲੇ ਦੀ 30ਵੀਂ ਵਰੇਗੰਢ ਮੌਕੇ ਸਿੱਖ ਕੌਮ ਵੱਲੋਂ ਫਰੈਂਕਫਰਟ ਵਿਖੇ 6 ਜੂਨ ਨੂੰ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

ਕਸ਼ਮੀਰ ਕੌਂਸਲ ਜਰਮਨੀ ਦੇ ਸਦਰ ਚੌਧਰੀ ਯੂਸਫ ਅਲੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਅੱਜ ਤੋਂ 30 ਸਾਲ ਪਹਿਲਾਂ ਸਿੱਖ ਕੌਮ ਦੇ ਹੀ ਨਹੀਂ ਬਲਕਿ ਪੂਰੀ ਮਾਨਵਤਾ ਦੇ ਪਵਿੱਤਰ ਧਰਮ ਅਸਥਾਨ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਕੇ ਜੋ ਜ਼ੁਲਮ ਸਿੱਖ ਕੌਮ ਉੱਪਰ ਢਾਹਿਆ ਗਿਆ, ਉਸ ਨਾਲ ਸਾਡੀ ਪੂਰੀ ਹਮਦਰਦੀ ਹੈ।

ਉਸ ਨੇ ਕਿਹਾ ਕਿ ਅਸੀਂ ਹਿੰਦੋਸਤਾਨ ਘੱਟ-ਗਿਣਤੀ ਕੌਮਾਂ ਉੱਪਰ ਹੋਏ ਜ਼ੁਲਮਾਂ ਦੀ ਦਾਸਤਾਨ ਨੂੰ ਦੁਨੀਆ ਦੀਆਂ ਸਰਕਾਰਾਂ ਤੱਕ ਲੈ ਕੇ ਜਾਵਾਂਗੇ। ਇਸ ਦੇ ਨਾਲ  ਹੀ ਸ: ਗੁਰਚਰਨ ਸਿੰਘ ਗੁਰਾਇਆ ਨੇ ਬੇਨਤੀ ਕੀਤੀ ਕਿ 6 ਜੂਨ ਨੂੰ ਹੋਣ ਵਾਲੇ ਰੋਸ ਮੁਜ਼ਾਹਰੇ ਵਿਚ ਜਰਮਨ ਭਰ ਤੋਂ ਲੋਕ ਸ਼ਾਮਿਲ ਹੋਣ ਅਤੇ ਇਨਸਾਫ਼ ਦੀ ਮੰਗ ਕਰਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਰਮਨੀ ਦੇ ਫਰੈਂਕਫਰਟ ਵਿਖੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।
ਕੈਨੇਡਾ ਦੇ ਸਰੀ ਵਿੱਚ ਸ. ਨਰਿੰਦਰ ਸਿੰਘ ਰੰਧਾਵਾ ਦੇ ਘਰ ਬਾਹਰ ਟੀਮ ਸ਼ਹੀਦ ਨਿੱਝਰ ਦੀ ਬੱਸ ਦੀ ਭੰਨ-ਤੋੜ ਅਤੇ ਨਿੱਜੀ ਕਾਰ ਨੂੰ ਅੱਗ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ। ਅਮਰੀਕੀ
ਸੇਂਟ-ਟਰੂਡਨ ਦੇ ਗੁਰਦੁਆਰਾ ਸੰਗਤ ਸਾਹਿਬ ਵਿਖੇ 25 ਅਕਤੂਬਰ ਨੂੰ ਸੰਗਤ ਸਿੱਖ ਧਰਮ ਨੂੰ ਬੈਲਜੀਅਮ ਵਿੱਚ ਅਧਿਕਾਰਤ ਮਾਨਤਾ ਦਿਵਾਉਣ ਲਈ ਇੱਕਜੁੱਟ ਰਾਹ ਅਤੇ ਅਗਲੀ ਰਣਨੀਤੀ ਬਾਰੇ ਵਿਚਾਰ ਕਰੇਗੀ।
ਕੈਨੇਡਾ ਦੇ ਸਿੱਖਾਂ ਖ਼ਿਲਾਫ਼ ਕੂੜ-ਪ੍ਰਚਾਰ ਬਾਰੇ ਡਬਲਯੂ. ਐਸ. ਓ. ਦੀ 2026 ਰਿਪੋਰਟ ਵਿੱਚ ਇੰਡੀਆ ਨਾਲ ਜੁੜੇ ਝੂਠੇ ਬਿਰਤਾਂਤਾਂ, ਸ਼ੱਕੀ ਬੌਟ ਨੈੱਟਵਰਕਾਂ ਅਤੇ ਕੈਨੇਡੀਅਨ ਸਿੱਖਾਂ ’ਤੇ ਪੈ ਰਹੇ ਅਸਰਾਂ ਬਾਰੇ ਵਿਸਥਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: