Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Kaurnama 3 released in belgium

ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿੱਚ ‘ਕੌਰਨਾਮਾ-3’ ਕਿਤਾਬ ਜਾਰੀ

ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿੱਚ ‘ਕੌਰਨਾਮਾ-3’ ਕਿਤਾਬ ਜਾਰੀ

ਬੈਲਜੀਅਮ — ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਸੰਗਤ ਦੇ ਰੂਬਰੂ ਜਾਰੀ ਕੀਤੀ ਗਈ। ਇਹ ਕਿਤਾਬ ਬੀਬੀਆਂ ਵੱਲੋਂ ਜਾਰੀ ਕੀਤੀ ਗਈ, ਜਦਕਿ ਵੱਡੀ ਗਿਣਤੀ ਵਿੱਚ ਯੂਰਪ ਦੀਆਂ ਸੰਗਤਾਂ ਅਤੇ ਪੰਥਕ ਸ਼ਖ਼ਸੀਅਤਾਂ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

ਜ਼ਿਕਰਯੋਗ ਹੈ ਕਿ ਕੌਰਨਾਮਾ-3 ਇਸ ਤੋਂ ਪਹਿਲਾਂ ਪੰਜਾਬ, ਕੈਨੇਡਾ, ਜਰਮਨੀ ਅਤੇ ਅਮਰੀਕਾ ਵਿੱਚ ਵੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਵੱਖ-ਵੱਖ ਦੇਸ਼ਾਂ ਵਿੱਚ ਇਸ ਕਿਤਾਬ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ।

KAURNAMA BOOK PART 03
ਕਿਤਾਬ ‘ਕੌਰਨਾਮਾ-3’

ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖ ਫੈਡਰੇਸ਼ਨ ਜਰਮਨੀ ਦੇ ਆਗੂ ਭਾਈ ਗੁਰਮੀਤ ਸਿੰਘ ਖਨਿਆਣ ਨੇ ਕਿਹਾ ਕਿ ਮੌਜੂਦਾ ਸਿੱਖ ਸੰਘਰਸ਼ ਅਤੇ ਜੂਨ 1984 ਦੇ ਘੱਲੂਘਾਰੇ ਦੇ ਇਤਿਹਾਸ ਨੂੰ ਸੰਭਾਲਣਾ ਸਮੇਂ ਦੀ ਅਹਿਮ ਲੋੜ ਹੈ। ਇਤਿਹਾਸ ਨੂੰ ਦਸਤਾਵੇਜ਼ੀ ਰੂਪ ਵਿੱਚ ਸੰਭਾਲਣ ਦੇ ਯਤਨ ਆਉਣ ਵਾਲੀਆਂ ਪੀੜ੍ਹੀਆਂ ਲਈ ਬਹੁਤ ਮਹੱਤਵਪੂਰਨ ਹਨ।

ਉਨ੍ਹਾਂ ਦੱਸਿਆ ਕਿ ਕੌਰਨਾਮਾ  ਲੜੀ ਦੀ ਤੀਜੀ ਕਿਤਾਬ ਵਿੱਚ ਜੂਨ 1984 ਦੌਰਾਨ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੇ ਜੀਵਨ ਅਤੇ ਕੁਰਬਾਨੀਆਂ ਨੂੰ ਦਰਜ ਕੀਤਾ ਗਿਆ ਹੈ। ਇਸ ਲਈ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਨੇ ਭਾਈ ਦਲਜੀਤ ਸਿੰਘ ਬਿੱਟੂ ਖਾਲਸਾ ਦੀ ਅਗਵਾਈ ਹੇਠ ਬਚੇ ਹੋਏ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣੂਆਂ ਤੋਂ ਤੱਥ ਇਕੱਠੇ ਕਰਕੇ ਲੰਬੀ ਖੋਜ ਕੀਤੀ ਹੈ।

Kaurnama 3 released in belgium
ਭਾਈ ਜਗਦੀਸ ਸਿੰਘ ਭੂਰਾ ਦੀ ਤੀਜੀ ਬਰਸੀ ਮੌਕੇ ਬੈਲਜੀਅਮ ਦੇ ਗੁਰਦੁਆਰਾ ਵਿਖੇ ਕਿਤਾਬ ‘ਕੌਰਨਾਮਾ-3’ (ਲੇਖਕ ਬਲਜਿੰਦਰ ਸਿੰਘ ਕੋਟਭਾਰਾ) ਜਾਰੀ ਕਰਨ ਦਾ ਦ੍ਰਿਸ਼।

ਭਾਈ ਗੁਰਮੀਤ ਸਿੰਘ ਖਨਿਆਣ ਨੇ ਭਾਈ ਜਗਦੀਸ ਸਿੰਘ ਭੂਰਾ ਦੀਆਂ ਪੰਥਕ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਈ ਭੂਰਾ ਨੇ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ’ਚ ਬੈਲਜੀਅਮ ਦੇ ਸ਼ਹਿਰ ਈਪਰ ’ਚ ਦਰਵਾਜਾ ਤੇ ਸ਼ਹੀਦਾਂ ਦੀ ਯਾਦਗਰ ਦੀ ਸਥਾਪਨਾ ਕੀਤੀ, ਜਿੱਥੇ ਹਰ ਸਾਲ ਸ਼ਹੀਦੀ ਸਮਾਗਮ ਕਰਵਾਇਆ ਜਾਂਦਾ ਹੈ।

ਕਿਤਾਬ ਮੰਗਵਾਉਣ ਲਈ ਸੁਨੇਹਾ ਭੇਜੋ

ਇਸ ਮੌਕੇ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਖੁਸ਼ਹਾਲ ਸਿੰਘ ਲਾਲੀ, ਸਤਨਾਮ ਸਿੰਘ ਦੋਆਬਾ, ਭਾਈ ਰਜਿੰਦਰ ਸਿੰਘ ਜਰਮਨੀ, ਭਾਈ ਇੰਦਰਜੀਤ ਸਿੰਘ ਹੋਲੈਂਡ, ਭਾਈ ਕਰਨਪਾਲ ਸਿੰਘ ਹੇਰਾਂ ਸਮੇਤ ਕਈ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸਟੇਜ ਦੀ ਸੇਵਾ ਭਾਈ ਰਘਬੀਰ ਸਿੰਘ ਪੁਆੜ ਨੇ ਨਿਭਾਈ, ਜਦਕਿ ਭਾਈ ਮਨਜੋਤ ਸਿੰਘ ਭੂਰਾ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ।

ਸਮਾਗਮ ਦੌਰਾਨ ਜਾਗੋ ਵਾਲਾ ਜਥਾ ਯੂ.ਕੇ. ਵੱਲੋਂ ਸ਼ਹੀਦਾਂ ਦੀਆਂ ਵਾਰਾਂ ਅਤੇ ਜੂਨ 1984 ਦੇ ਘੱਲੂਘਾਰੇ ਨਾਲ ਸਬੰਧਤ ਪ੍ਰਸੰਗ ਵੀ ਪੇਸ਼ ਕੀਤੇ ਗਏ। ਯੂਰਪ ਦੇ ਵੱਖ-ਵੱਖ ਦੇਸ਼ਾਂ ਤੋਂ ਪੁੱਜੀਆਂ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਇਸ ਸਮਾਗਮ ਦੀ ਵਿਸ਼ੇਸ਼ਤਾ ਰਹੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਬਾਬਾ ਫਰੀਦ ਆਗਮ ਪੁਰਬ ਮੌਕੇ ਮਿਸਲ ਸਤਲੁਜ ਵੱਲੋਂ ਫਰੀਦਕੋਟ ਵਿਖੇ ਤੀਜਾ ਸਰਦਾਰ ਚੜ੍ਹਤ ਸਿੰਘ ਨਿਸ਼ਾਨੇਬਾਜ਼ੀ ਕੱਪ ਕਰਵਾਇਆ ਗਿਆ। ਇਸ ਵਿੱਚ ਵੱਖ-ਵੱਖ ਸੂਬਿਆਂ ਦੇ ਨਿਸ਼ਾਨੇਬਾਜ਼ਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: