Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੇਜਰੀਵਾਲ ਦਰਬਾਰ ਸਾਹਿਬ ਸੇਵਾ ਕਰਨ ਆਉਣਗੇ ਮਾਫੀ ਮੰਗਣ ਨਹੀਂ: ‘ਆਪ’ ਆਗੂ ਫੂਲਕਾ

ਕੇਜਰੀਵਾਲ ਦਰਬਾਰ ਸਾਹਿਬ ਸੇਵਾ ਕਰਨ ਆਉਣਗੇ ਮਾਫੀ ਮੰਗਣ ਨਹੀਂ: ‘ਆਪ’ ਆਗੂ ਫੂਲਕਾ

ਮੈਨੀਫੈਸਟੋ ਸਬੰਧੀ ਗ਼ਲਤੀਆਂ ਲਈ ਪੰਜਾਬ ਕਾਡਰ ਨੂੰ ਦੱਸਿਆ ਜ਼ਿੰਮੇਵਾਰ

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੀਤੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੇ ਯੂਥ ਚੋਣ ਮਨੋਰਥ ਪੱਤਰ ‘ਚ ਦਰਬਾਰ ਸਾਹਿਬ ਅਤੇ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦੀ ਤਸਵੀਰ ਕਾਰਨ ਪੈਦਾ ਹੋਏ ਵਿਵਾਦ ‘ਤੇ ਆਪਣੀ ਗਲਤੀ ਮੰਨਦੇ ਹੋਏ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 18 ਜੁਲਾਈ ਨੂੰ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਸੇਵਾ ਕਰਨ ਆ ਰਹੇ ਹਨ ਨਾ ਕਿ ਮੁਆਫ਼ੀ ਮੰਗਣ ਕਿਉਂਕਿ ਉਕਤ ਮੈਨੀਫੈਸਟੋ ‘ਤੇ ਅਣਜਾਣੇ ‘ਚ ਹੋਈਆਂ ਗਲਤੀਆਂ ਲਈ ਪੰਜਾਬ ਕਾਡਰ ਜ਼ਿੰਮੇਵਾਰ ਹੈ।

'ਆਪ' ਆਗੂ ਐਡਵੋਕੇਟ ਫੂਲਕਾ ਦਰਬਾਰ ਸਾਹਿਬ ਕੜਾਹ ਪ੍ਰਸਾਦ ਦੀ ਸੇਵਾ ਕਰਦੇ ਹੋਏ
‘ਆਪ’ ਆਗੂ ਐਡਵੋਕੇਟ ਫੂਲਕਾ ਦਰਬਾਰ ਸਾਹਿਬ ਕੜਾਹ ਪ੍ਰਸਾਦ ਦੀ ਸੇਵਾ ਕਰਦੇ ਹੋਏ

ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀ: ਆਗੂ ਐਡਵੋਕੇਟ ਐਚ. ਐਸ. ਫੂਲਕਾ ਨੇ ਕੀਤਾ। ਦਰਬਾਰ ਸਾਹਿਬ ਵਿਖੇ ਭਾਂਡੇ ਮਾਂਜਣ, ਪ੍ਰਕਰਮਾ ‘ਚ ਫਰਸ਼ ਧੋਣ ਅਤੇ ਜੋੜਿਆਂ ਦੀ ਸੇਵਾ ਕਰਨ ਤੋਂ ਬਾਅਦ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਅਕਾਲ ਤਖ਼ਤ ਸਾਹਿਬ ਵਿਖੇ ਪਾਰਟੀ ਵਲੋਂ ਹੋਈ ਗਲਤੀ ਦੀ ਮੁਆਫ਼ੀ ਲਈ ਅਰਦਾਸ ਕੀਤੀ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 3 ਜੁਲਾਈ ਨੂੰ ਗੁਰੂ ਨਗਰੀ ਵਿਖੇ ਨੌਜਵਾਨਾਂ ਲਈ ਜਾਰੀ ਕੀਤੇ ਚੋਣ ਮਨੋਰਥ ਪੱਤਰ ‘ਚ ਪਾਰਟੀ ਕੋਲੋਂ ਅਣਜਾਣੇ ‘ਚ ਹੋਈਆਂ ਗਲਤੀਆਂ ਨੂੰ ਬਖਸ਼ਾਉਣ ਲਈ ਉਹ ਗੁਰੂ ਦੇ ਦਰ ‘ਤੇ ਪਹੁੰਚੇ ਹਨ।

ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਉਕਤ ਮੁੱਦੇ ‘ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਦਾ ਜਵਾਬ ਦਿੰਦਿਆਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜੋ ਖੁਦ ਸਿੱਖ ਹਨ, ਨੇ ਜਾਣਬੁੱਝ ਕੇ ਗੁਰਬਾਣੀ ਦੇ ਸ਼ਬਦ ਬਦਲ ਦਿੱਤੇ ਸਨ ਤਾਂ ਉਸ ਸਮੇਂ ਫਖ਼ਰ-ਏ-ਕੌਮ ਪ੍ਰਕਾਸ਼ ਸਿੰਘ ਬਾਦਲ ਨੂੰ ਸਿੱਖ ਆਗੂ ਹੁੰਦਿਆਂ ਗਲਤੀ ਲਈ ਅਸਤੀਫ਼ਾ ਦੇ ਕੇ ਜਾਂ ਮੁਆਫ਼ੀ ਮੰਗ ਕੇ ਮਿਸਾਲ ਕਾਇਮ ਕਰਨੀ ਚਾਹੀਦੀ ਸੀ, ਕੀ ਉਨ੍ਹਾਂ ਅਜਿਹਾ ਕੀਤਾ? ਫਿਰ ਉਹ ਕਿਵੇਂ ਵਲੰਟੀਅਰਾਂ ਕੋਲੋਂ ਅਣਜਾਣੇ ‘ਚ ਹੋਈਆਂ ਗਲਤੀਆਂ ਕਾਰਨ ਕੇਜਰੀਵਾਲ ਪਾਸੋਂ ਅਸਤੀਫ਼ੇ ਦੀ ਮੰਗ ਕਰ ਰਹੇ ਹਨ? ਉਨ੍ਹਾਂ ਨੂੰ ਅਜਿਹਾ ਨਾ ਕਰਨ ਕਾਰਨ ਸਿੱਖ ਹੁੰਦਿਆਂ ਦੋਹਰੇ ਹੱਥਕੰਢੇ ਨਹੀਂ ਅਪਣਾਉਣੇ ਚਾਹੀਦੇ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਆਈ. ਐਸ. ਤੋਂ ਫੰਡਿੰਗ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਫੂਲਕਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਵਿਦੇਸ਼ੀ ਏਜੰਸੀਆਂ ਘੁਟਾਲਿਆਂ ਦੇ ਦੋਸ਼ਾਂ ਹੇਠ ਕਟਹਿਰੇ ‘ਚ ਖੜ੍ਹਾ ਕਰ ਰਹੀਆਂ ਹਨ, ਜਿਸ ਤੋਂ ਬੁਖਲਾਹਟ ‘ਚ ਆਏ ਕਾਂਗਰਸੀ ਆਗੂ ਅਜਿਹੀ ਬਿਆਨਬਾਜ਼ੀ ਕਰ ਰਹੇ ਹਨ। ਇਸ ਮੌਕੇ ਜ਼ੋਨ ਇੰਚਾਰਜ ਗੁਰਿੰਦਰ ਸਿੰਘ ਬਾਜਵਾ, ਸਰਬਜੀਤ ਸਿੰਘ ਗੁੰਮਟਾਲਾ, ਅਸ਼ੋਕ ਤਲਵਾੜ, ਇੰਦਰਜੀਤ ਸਿੰਘ ਬਾਸਰਕੇ, ਤਰਸੇਮ ਸੈਣੀ, ਜਸਦੀਪ ਸਿੰਘ, ਗੁਰਭੇਜ ਸਿੰਘ ਸੰਧੂ, ਨਵਦੀਪ ਸਿੰਘ, ਸਰਬਜੋਤ ਸਿੰਘ, ਵਿਜੈ ਮਹਿਤਾ, ਸੁਰੇਸ਼ ਸ਼ਰਮਾ, ਹਰਵਿੰਦਰ ਸਿੰਘ ਡਾਇਮੰਡ, ਪ੍ਰੋ: ਐਚ. ਐਸ. ਵਾਲੀਆ, ਸਤਪਾਲ ਸੋਖੀ, ਨਿਰਮਲ ਸਿੰਘ ਮੀਰਾਂਕੋਟ, ਰਾਜੇਸ਼ ਵਿਜ, ਰਵਿੰਦਰ ਸੁਲਤਾਨਵਿੰਡ, ਗੁਰਮਿੰਦਰ ਕੌਰ ਬੁਮਰਾਹ, ਜਸਪ੍ਰੀਤ ਸਿੰਘ ਆਦਿ ਵਲੰਟੀਅਰ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: