ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 41 ਸਾਲਾ ਬਾਅਦ ਇੱਕ ਵਾਰ ਫਿਰ ਤੋਂ ਖਾਲਸਾਈ ਖੇਡਾਂ ਦਾ ਆਯੋਜਨ ਕੀਤਾ ਗਿਆ। ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਵੱਲੋਂ ਗਣਤੰਤਰਤਾ ਦਿਹਾੜੇ ਦੀ ਪਰੇਡ ਦੇ ਰੂਟ ਤੇ 1975 ਵਿਚ ਮੁਲਕ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨਾਲ ਟਕਰਾਵ ਮੋਲ ਲੈਂਦੇ ਹੋਏ ਖਾਲਸਾਈ ਖੇਡਾਂ ਦਾ ਪਹਿਲੀ ਵਾਰ ਦਿੱਲੀ ਵਿਚ ਆਯੌਜਨ ਕੀਤਾ ਗਿਆ ਸੀ।
ਪੰਜਾਬੀ ਬਾਗ ਦੇ ‘‘ਲਾਲਾ ਲਾਜਪਤ ਰਾਇ ਕ੍ਰੀੜਾ ਸਥਲ’’ ਪਾਰਕ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਹੋਏ ਘੁੜਸਵਾਰੀ, ਨੇਜੇਬਾਜ਼ੀ ਅਤੇ ਗੱਤਕਾ ਮੁਕਾਬਲਿਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਪੰਜਾਬੀ ਗਾਇਕਾ ਸਤਵਿੰਦਰ ਕੌਰ ਬਿੱਟੀ ਨੇ ਆਪਣੀ ਮਸ਼ਹੂਰ ਧਾਰਮਿਕ ਗੀਤਾਂ ਦੀ ਐਲਬਮ ‘‘ਧੰਨ ਤੇਰੀ ਸਿੱਖੀ’’ ਦੇ ਧਾਰਮਿਕ ਗੀਤਾ ਦੀ ਪੇਸ਼ਕਾਰੀ ਵੀ ਕੀਤੀ।

ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਖਾਲਸਾਈ ਖੇਡਾਂ ਦੇ ਪੁਰਾਣੇ ਇਤਿਹਾਸ ਦਾ ਜਿਕਰ ਕਰਦੇ ਹੋਏ ਕਿਹਾ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋ ਕੇ ਕੀਤੇ ਜਾ ਰਹੇ ਇਨ੍ਹਾਂ ਪੋ੍ਰਗਰਾਮਾਂ ਰਾਹੀਂ ਬੱਚਿਆ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਬਹਾਦਰੀ ਅਤੇ ਜੁਝਾਰੂ ਯੋਧੇ ਦੀ ਪਛਾਣ ਨੂੰ ਸਦੀਵੀ ਕਾਲ ਲਈ ਯਾਦ ਰੱਖਣ ਵਿਚ ਹੁਣ ਕੋਈ ਪਰੇਸ਼ਾਨੀ ਨਹੀਂ ਹੋਵੇਗੀ।
ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਖਾਲਸਾਈ ਖੇਡਾਂ ਨੂੰ ‘‘ਵਿਰਸਾ ਸੰਭਾਲ’’ ਦਿਹਾੜਾ ਦੱਸਦੇ ਹੋਏ ਇਤਿਹਾਸਕਾਰਾਂ ਤੇ ਜਾਣਬੁੱਝ ਕੇ ਸ਼ਹਾਦਤਾਂ ਨੂੰ ਵਿਸਾਰਨ ਦੀ ਵੀ ਦੋਸ਼ ਲਗਾਇਆ। ਸਿਰਸਾ ਨੇ ਕਿਹਾ ਕਿ ਖਾਲਸਾ ਹਮੇਸ਼ਾ ਚੜਦੀਕਲਾ ਵਿਚ ਰਿਹਾ ਹੈ ਤੇ ਸਰਕਾਰਾਂ ਖਾਲਸਾ ਨੂੰ ਨਹੀਂ ਲਲਕਾਰ ਸਕਦੀਆਂ।
ਨਿਹੰਗ ਜਥੇਬੰਦੀ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਅਤੇ ਬਾਬਾ ਬਿੱਧੀ ਚੰਦ ਦਲ ਦੇ ਮੁਖੀ ਬਾਬਾ ਅਵਤਾਰ ਸਿੰਘ ਨੇ ਸੰਗਤਾਂ ਨੂੰ ਸੰਬੋਧਿਤ ਕਰਦੇ ਹੋਏ ਖਾਲਸਾਈ ਖੇਡਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਹੋਲੇ-ਮਹੱਲੇ ਦੀ ਪਵਿੱਤਰ ਮਰਯਾਦਾ ਦਾ ਵੀ ਹਿੱਸਾ ਦੱਸਿਆ। ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ, ਮੀਤ ਪ੍ਰਧਾਨ ਸਤਪਾਲ ਸਿੰਘ, ਸੀਨੀਅਰ ਆਗੂ ਓਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਕੁਲਮੋਹਨ ਸਿੰਘ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ, ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰ ਰਵਿੰਦਰ ਸਿੰਘ ਖੁਰਾਣਾ, ਤਨਵੰਤ ਸਿੰਘ, ਚਮਨ ਸਿੰਘ, ਗੁਰਲਾਡ ਸਿੰਘ, ਕੁਲਵੰਤ ਸਿੰਘ ਬਾਠ, ਹਰਦੇਵ ਸਿੰਘ ਧਨੋਆ, ਕੈਪਟਨ ਇੰਦਰਪ੍ਰੀਤ ਸਿੰਘ, ਗੁਰਬਖਸ਼ ਸਿੰਘ ਮੌਂਟੂਸ਼ਾਹੁ ਪਰਮਜੀਤ ਸਿੰਘ ਚੰਢੋਕ, ਜਸਬੀਰ ਸਿੰਘ ਜੱਸੀ, ਜਤਿੰਦਰ ਪਾਲ ਸਿੰਘ ਗੋਲਡੀ, ਕੁਲਦੀਪ ਸਿੰਘ ਸਾਹਨੀ, ਅਮਰਜੀਤ ਸਿੰਘ ਸੰਨੀ, ਬੀਬੀ ਧੀਰਜ ਕੌਰ ਅਤੇ ਵੱਡੀ ਗਿਣਤੀ ਵਿਚ ਅਕਾਲੀ ਆਗੂ ਇਸ ਮੌਕੇ ਮੌਜੂਦ ਸਨ।