Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖਾਲਸਾ ਮਾਰਚ ਦੌਰਾਨ ਨੌਜਵਾਨਾਂ ਨੇ ਧਰਮ ਦੇ ਮੂਲ ਸਿਧਾਂਤਾਂ, ਸਿੱਖ ਦੀ ਅੱਡਰੀ ਪਛਾਣ ਨੂੰ ਬਰਕਰਾਰ ਰੱਖਣ ਅਤੇ ਪੰਥ ਦੇ ਦੁਸ਼ਮਣਾਂ ਨੂੰ ਹਰਾਉਣ ਦਾ ਅਹਿਦ ਲਿਆ

ਖਾਲਸਾ ਮਾਰਚ ਦੌਰਾਨ ਨੌਜਵਾਨਾਂ ਨੇ ਧਰਮ ਦੇ ਮੂਲ ਸਿਧਾਂਤਾਂ, ਸਿੱਖ ਦੀ ਅੱਡਰੀ ਪਛਾਣ ਨੂੰ ਬਰਕਰਾਰ ਰੱਖਣ ਅਤੇ ਪੰਥ ਦੇ ਦੁਸ਼ਮਣਾਂ ਨੂੰ ਹਰਾਉਣ ਦਾ ਅਹਿਦ ਲਿਆ

ਆਨੰਦਪੁਰ ਸਾਹਿਬ (14ਅਪ੍ਰੈਲ, 2015): ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਿੱਖ ਯੂਥ ਆਫ ਪੰਜਾਬ ਵਲੋਂ ਸਿੱਖ ਰਵਾਇਤਾਂ ਅਨੁਸਾਰ ਖਾਲਸਾ ਮਾਰਚ ਕੀਤਾ ਗਿਆ ਜਿਸ ਵਿੱਚ ਨੌਜਵਾਨਾਂ ਨੇ ਧਰਮ ਦੇ ਮੂਲ ਸਿਧਾਂਤਾਂ ਅਤੇ ਪ੍ਰੰਪਰਾਵਾਂ ਦੀ ਰਾਖੀ, ਸਿੱਖ ਦੀ ਅੱਡਰੀ ਪਛਾਣ ਨੂੰ ਬਰਕਰਾਰ ਰੱਖਣ ਅਤੇ ਪੰਥ ਦੇ ਦੁਸ਼ਮਣਾਂ ਦੇ ਮਨਸੂਬਿਆਂ ਨੂੰ ਹਰਾਉਣ ਦਾ ਅਹਿਦ ਲਿਆ।

ਦਲ ਖਾਲਸਾ ਦੇ ਯੂਥ ਵਿੰਗ ਵਲੋਂ ਕੀਤੇ ਗਏ ਮਾਰਚ ਵਿੱਚ ਸੈਂਕੜੇ ਨੌਜਵਾਨਾਂ ਨੇ ਹਿੱਸਾ ਲਿਆ ਜਿਹਨਾਂ ਹੱਥਾਂ ਵਿੱਚ ਕੇਸਰੀ ਝੰਡੇ ਅਤੇ ਤਖਤੀਆਂ ਅਤੇ ਬੈਨਰ ਫੜੇ ਹੋਏ ਸਨ। ਨੌਜਵਾਨਾਂ ਨੇ ਟੀ-ਸ਼ਰਟਾਂ ਪਾਈਆਂ ਸਨ ਜਿਨਾਂ ਉਤੇ ਧਰਮ ਦੇ ਸਿਧਾਂਤਾਂ ਦੀ ਰਖਵਾਲੇ ਅੰਕਿਤ ਸੀ। ਉਹਨਾਂ ਸ਼ਹਿਰ ਦੀਆਂ ਸੜਕਾਂ ਉਤੇ ਮਾਰਚ ਕੀਤਾ ਅਤੇ ਤਖਤ ਕੇਸਗੜ ਸਾਹਿਬ ਵਿਖੇ ਅਰਦਾਸ ਨਾਲ ਸਮਾਪਤੀ ਕੀਤੀ।

ਮਾਰਚ ਤੋਂ ਪਹਿਲਾਂ ਹੋਏ ਸਮਾਗਮ ਵਿੱਚ ਸੰਬੋਧਨ ਕਰਦੇ ਬੁਲਾਰੇ
ਮਾਰਚ ਤੋਂ ਪਹਿਲਾਂ ਕਾਨਫਰੰਸ ਵਿੱਚ ਸੰਬੋਧਨ ਕਰਦੇ ਬੁਲਾਰੇ

 

ਉਹਨਾਂ ਆਉਂਦੀ ਵਿਵਾਦਗ੍ਰਸਤ ਫਿਲਮ ਨਾਨਕ ਸ਼ਾਹ ਫਕੀਰ ਅਤੇ ਉਸੇ ਨਿਰਮਾਤਾ ਵਿਰੁੱਧ ਜੰਮ ਕੇ ਨਾਹਰੇਬਾਜੀ ਕੀਤੀ ਅਤੇ ਦਲ ਖਾਲਸਾ ਵਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਦਖਲਅੰਦਾਜੀ ਕਰਕੇ ਇਸ ਫਿਲਮ ਨੂੰ ਰੋਕਣ ਲਈ ਲਿਖੇ ਖਤ ਦੀਆਂ ਹਜ਼ਾਰਾਂ ਕਾਪੀਆਂ ਸੰਗਤਾਂ ਵਿੱਚ ਵੰਡੀਆਂ। ਉਹਨਾਂ ਫਿਲਮ ਅਤੇ ਨਿਰਮਾਤਾ ਵਿਰੁੱਧ ਪੋਸਟਰ ਵੰਡੇ ਅਤੇ ਗੁਰੂ ਨਾਨਕ ਨਾਮ ਲੇਵਾ ਨੂੰ ਇਸ ਫਿਲਮ ਨੂੰ ਰੋਕਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਇਸ ਤੋਂ ਪਹਿਲਾਂ ਖਾਲਸਾ ਕਾਲਜ ਦੇ ਐਡੀਟੋਰੀਅਮ ਵਿੱਚ ਯੂਥ ਕਾਨਫਰੰਸ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਕਾਰਜਕਰਤਾਵਾਂ ਨੂੰ ਪ੍ਰੇਰਿਆ ਕਿ ਉਹ ਕਿਰਦਾਰ ਨੂੰ ਉੱਚਾ ਚੁੱਕਣ, ਅਤੇ ਭਾਰਤ ਦੀਆਂ ਭ੍ਰਿਸ਼ਟ ਰਾਜਨੀਤਿਕ ਪਾਰਟੀਆਂ ਦੀਆਂ ਨੀਤੀਆਂ ਨਾਲ ਨਜਿਠਣ ਲਈ ਰਾਜਨੀਤਿਕ ਸੂਝ-ਬੂਝ ਅਤੇ ਵਿਸ਼ਵ ਅੰਦਰ ਵਾਪਰ ਰਹੀਆਂ ਘਟਨਾਵਾਂ ਬਾਰੇ ਡੂੰਘੀ ਜਾਣਕਰੀ ਹਾਸਿਲ ਕਰਨ।

 ਬੁਲਾਰਿਆਂ ਦੇ ਵਿਚਾਰ ਸਰਵਣ ਕਰਦੇ ਸਰੋਤੇ
ਬੁਲਾਰਿਆਂ ਦੇ ਵਿਚਾਰ ਸਰਵਣ ਕਰਦੇ ਸਰੋਤੇ

ਉਹਨਾਂ ਕਿਹਾ ਕਿ ਕੇਵਲ ਜਾਬਤੇ ਵਿੱਚ ਰਹਿਣ, ਦ੍ਰਿੜ ਇਰਾਦੇ ਅਤੇ ਸੱਚ ਦੇ ਮਾਰਗ ਉਤੇ ਚਲੱਣ ਵਾਲੇ ਹੀ ਇਨਕਲਾਬ ਲਿਆ ਸਕਦੇ ਹਨ ਅਤੇ ਔਖੇ ਵੇਲਿਆਂ ਮੌਕੇ ਡੱਟੇ ਰਹਿ ਸਕਦੇ ਹਨ। ਉਹਨਾਂ ਕਿਹਾ ਕਿ ਦਲ ਖਾਲਸਾ ਦਾ ਮਕਸਦ ਇਸ ਖਿਤੇ ਨੂੰ ਆਜ਼ਾਦ ਕਰਵਾਕੇ ਇੱਕ ਪ੍ਰਭੂਸੱਤਾ ਸੰਪੰਨ ਰਾਜ ਜੀ ਸਥਾਪਨਾ ਕਰਨਾ ਹੈ ਅਤੇ ਉਹ ਆਪਣੇ ਇਸ ਕੌਮੀ ਟੀਚੇ ਦੀ ਪ੍ਰਾਪਤੀ ਲਈ ਹਰ ਕੀਮਤ ਉਤੇ ਸੰਘਰਸ਼ ਜਾਰੀ ਰੱਖਣਗੇ।

ਉਹਨਾਂ ਨਾਨਕ ਸ਼ਾਹ ਫਕੀਰ ਫਿਲਮ ਦਾ ਹਵਾਲਾ ਦੇਂਦੇ ਹੋਏ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਾਫ-ਸੁਥਰੇ ਅਤੇ ਜੰਗਜੂ ਕਿਰਦਾਰ ਨੂੰ ਬਹਾਲ ਰੱਖਣਾ ਚਾਹੀਦਾ ਹੈ ਤਾਂ ਹੀ ਉਹ ਧਰਮ ਦੇ ਮੂਲ ਸਿਧਾਂਤਾਂ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕਰਾਰੀ ਹਾਰ ਦੇ ਸਕਣਗੇ। ਉਹਨਾਂ ਕਿਹਾ ਕਿ ਦਲ ਖਾਲਸਾ ਜਥੇਬੰਦੀ ਦੀ ਸਪਸ਼ਟ ਨੀਤੀ ਹੈ ਕਿ ਉਹ ਹਰ ਉਹ ਇਨਸਾਨ ਅਤੇ ਧਿਰ ਜੋ ਸਿੱਖ ਕੌਮ ਨੂੰ ਨਿਵਾਣ ਵੱਲ ਲੈ ਕੇ ਜਾਣ ਦੀ ਕੋਸ਼ਿਸ਼ ਕਰੇਗੀ ਉਸ ਦਾ ਡੱਟ ਕੇ ਟਾਕਰਾ ਕਰੇਗੀ॥

ਸਿੱਖ ਯੂਥ ਆਫ ਪੰਜਾਬ ਵਲੋਂ ਸਿੱਖ ਰਵਾਇਤਾਂ ਅਨੁਸਾਰ  ਕੀਤਾ ਗਿਆ ਖਾਲਸਾ ਮਾਰਚ
ਸਿੱਖ ਯੂਥ ਆਫ ਪੰਜਾਬ ਵਲੋਂ ਸਿੱਖ ਰਵਾਇਤਾਂ ਅਨੁਸਾਰ ਕੀਤਾ ਗਿਆ ਖਾਲਸਾ ਮਾਰਚ

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਪਿਛਲ਼ੇ ਤਿੰਨ ਹਫਤਿਆਂ ਤੋਂ ਉਹਨਾਂ ਕੇਂਦਰ ਸਰਕਾਰ, ਪੰਜਾਬ ਦੇ ਡਿਪਟੀ ਮੁੱਖ ਮੰਤਰੀ, ਜਥੇਦਾਰ ਅਕਾਲ ਤਖਤ ਸਾਹਿਬ ਅਤੇ ਫਿਲਮ ਨਿਰਮਾਤਾ ਨੂੰ ਖੱਤ ਰਾਹੀਂ, ਵਿਰੋਧ ਪ੍ਰਦਰਸ਼ਨ ਕਰਕੇ ਜਾਂ ਹੋਰਨਾਂ ਤਰੀਕਿਆਂ ਨਾਲ ਬੇਨਤੀ ਕੀਤੀ ਹੈ, ਅਪੀਲ ਕੀਤੀ ਹੈ ਕਿ ਉਹ ਸਿੱਖੀ ਸਿਧਾਂਤਾਂ ਨੂੰ ਨਾ ਰੋਲਣ ਦੇ ਭਾਗੀਦਾਰ ਬਨਣ ਸਗੋਂ ਫਿਲਮ ਨੂੰ ਰੋਕਣ ਅਤੇ ਸਿੱਖ ਕੌਮ ਦੀ ਪੀੜ ਅਤੇ ਚਿੰਤਾ ਨੂੰ ਸਹੀ ਪਰਿਪੇਖ ਵਿੱਚ ਸਮਝਣ ਅਤੇ ਮਹਿਸੂਸ ਕਰਨ ਪਰ ਅਫਸੋਸ ਕਿ ਸਾਰਿਆਂ ਨੇ ਹੀ ਸਾਡੀ ਦਲੀਲ-ਅਪੀਲ ਨੂੰ ਅਣਗੋਲਿਆਂ ਕੀਤਾ ਹੈ।

ਉਹਨਾਂ ਕਿਹਾ ਕਿ ਹੁਣ ਉਹਨਾਂ ਕੋਲ ਆਪਣੇ ਸਿਧਾਂਤਾਂ ਦੀ ਰਾਖੀ ਲਈ ਸੰਘਰਸ਼ ਕਰਨ ਤੋਂ ਇਲਾਵਾ ਹੋਰ ਕੋਈ ਰਾਹ ਨਹੀ ਬਚਿਆ ਹੈ। ਉਹਨਾਂ ਦਸਿਆ ਕਿ ਭਲਕੇ ੧੫ ਤਾਰੀਕ ਨੂੰ ਸੰਮੂਹ ਪੰਥਕ ਜਥੇਬੰਦੀਆਂ ਦੀ ਇੱਕ ਹੰਗਾਮੀ ਮੀਟਿੰਗ ਫਿਲਮ ਨੂੰ ਰੋਕਣ ਲਈ ਅੱਗਲਾ ਪ੍ਰੋਗਰਾਮ ਤੈਅ ਕਰਨ ਲਈ ਜਲੰਧਰ ਵਿਖੇ ਬੁਲਾਈ ਗਈ ਹੈ ।

ਸਿੱਖ ਯੂਥ ਆਫ ਪੰਜਾਬ ਵਲੋਂ ਸਿੱਖ ਰਵਾਇਤਾਂ ਅਨੁਸਾਰ  ਕੀਤਾ ਗਿਆ ਖਾਲਸਾ ਮਾਰਚ
ਸਿੱਖ ਯੂਥ ਆਫ ਪੰਜਾਬ ਵਲੋਂ ਸਿੱਖ ਰਵਾਇਤਾਂ ਅਨੁਸਾਰ ਕੀਤਾ ਗਿਆ ਖਾਲਸਾ ਮਾਰਚ

ਕਾਨਫਰੰਸ ਮੌਕੇ ਪਾਸ ਕੀਤੇ ਗਏ ਮਤੇ ਵਿੱਚ ਕਿਹਾ ਗਿਆ ਕਿ ਖਾਲਸਾ ਪੰਥ ਕੇਵਲ ਇੱਕ ਧਰਮ ਹੀ ਨਹੀਂ ਸਗੋਂ ਪ੍ਰਭੂਸੱਤਾ ਸੰਪੰਨ ਕੌਮ ਹੈ ਜਿਸ ਦੀ ਆਪਣੀ ਸੁਤੰਤਰ ਰਾਜਨੀਤਿਕ ਹੋਂਦ ਹੈ। ਇਹਨਾਂ ਸਦੀਆਂ ਵਿੱਚ ਖਾਲਸੇ ਨੇ ਦੁਨੀਆਂ ਵਿੱਚ ਆਪਣਾ ਨਿਵੇਕਲਾ ਸਥਾਨ ਬਣਾਇਆ ਹੈ ਅਤੇ ਇੱਕ ਅੱਡਰੀ ਕੌਮ ਵਜੋਂ ਆਪਣੀ ਪਛਾਣ ਨੂੰ ਉਜਾਗਰ ਕੀਤਾ ਹੈ।

ਇਸ ਮੌਕੇ ਸਤਿਨਾਮ ਸਿੰਘ ਪਾਉਂਟਾ ਸਾਹਿਬ, ਪਰਮਜੀਤ ਸਿੰਘ ਗਾਜੀ, ਹਰਸਿਮਰਨ ਸਿੰਘ, ਪ੍ਰਭਜੋਤ ਸਿੰਘ ਨਵਾਂਸ਼ਹਿਰ, ਪਰਮਜੀਤ ਸਿੰਘ ਟਾਂਡਾ, ਸੁਖਵਿੰਦਰ ਸਿੰਘ ਆਨੰਦਪੁਰ ਸਾਹਿਬ ਅਤੇ ਮਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਲੰਘੀ 11 ਨਵੰਬਰ ਨੂੰ ਦਲ ਖ਼ਾਲਸਾ ਦੇ ਯੂਥ ਵਿੰਗ, ਸਿੱਖ ਯੂਥ ਆਫ ਪੰਜਾਬ ਦੇ ਕਾਰਜਕਰਤਾਵਾਂ ਨੇ ਬੰਦੀ ਛੋੜ ਦਿਵਸ ਦੀ ਪੂਰਵ ਸੰਧਿਆ ਮੌਕੇ ਸੱਚਖੰਡ ਦਰਬਾਰ ਸਾਹਿਬ ਵਿਖੇ ਬੰਦੀ ਸਿੰਘਾਂ ਦੀ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ
ਸਿੱਖਾਂ ਅਤੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਅਤੇ ਹਿੰਦੂ- ਭਾਰਤ ਅੰਦਰ ਉਹਨਾਂ ਦੀ ਸਥਿਤੀ ਅਤੇ ਦੁਰਦਸ਼ਾ ਵੱਲ ਜੀ-20 ਮੈਂਬਰਾਂ ਦਾ ਧਿਆਨ ਖਿੱਚਣ ਲਈ ਦਲ ਖਾਲਸਾ ਨੇ ਜੀ-20 ਮੁਲਕਾਂ ਦੇ ਦਿੱਲੀ ਸਥਿਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: