Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਨੇਡਾ: ਉਂਟਾਰੀਓੁ ਵਿਧਾਨ ਸਭਾ ਅੱਗੇ ਲਹਿਰਾਰਿਆ ਖਾਲਸਾਈ ਪ੍ਰਚੰਮ

ਕੈਨੇਡਾ: ਉਂਟਾਰੀਓੁ ਵਿਧਾਨ ਸਭਾ ਅੱਗੇ ਲਹਿਰਾਰਿਆ ਖਾਲਸਾਈ ਪ੍ਰਚੰਮ

ਟੋਰਾਂਟੋ: ਸੰਸਾਰ ਭਰ ਵਿੱਚ ਚਾਰ ਚੁਢੇਰਿਓੁ ਮੁਸ਼ਕਲਾਂ ਨਾਲ ਜੂਝ ਰਹੀ ਸਿੱਖ ਕੌਮ ਨੂੰ ਇਸ ਸਾਲ ਖਾਲਸਾ ਸਾਜ਼ਨਾ ਦਿਾਹੜੇ ‘ਤੇ ਕੈਨੇਡਾ ਦੀ ਸਰਕਾਰ ਵੱਲੋਂ ਬਹੁਤ ਮਾਣ ਮਿਲਿਆ ਹੈ। ਕੈਨੇਡਾ ਸਰਕਾਰ ਵੱਲੋਂ ਖਾਲਸਾ ਸਾਜ਼ਨਾ ਦਿਹਾੜੇ ਦੌਰਾਨ ਸਿੱਖ ਕੌਮ ਪ੍ਰਤੀ ਅਪਨਾਈ ਪਹੁੰਚ ਸਦਕਾ ਬਹੁਤ ਸਾਰੀਆਂ ਗੱਲਾਂ ਇਤਿਹਾਸਕ ਹੋ ਨਿਬੜੀਆਂ।

ਉਂਟਾਰੀਓੁ ਵਿਧਾਨ ਸਭਾ ਅੱਗੇ ਲਹਿਰਾਰਿਆ ਖਾਲਸਾਈ ਪ੍ਰਚੰਮ
ਉਂਟਾਰੀਓੁ ਵਿਧਾਨ ਸਭਾ ਅੱਗੇ ਲਹਿਰਾਰਿਆ ਖਾਲਸਾਈ ਪ੍ਰਚੰਮ

ਹਾਲ ਹੀ ਵਿੱਚ ਕੈਨੇਡਾ ਦੀ ਪਾਰਲੀਮੈਂਟ ’ਚ ਗੁਰੂ ਗਰੰਥ ਸਾਹਿਬ ਦੇ ਅਖੰਡ ਪਾਠ ਰਖਾਏ ਜਾਣਾ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸਿੱਖ ਜਗਤ ਦਾ ਮਾਣ ਰੱਖਦਿਆਂ ਕਾਮਾਗਾਟਾ ਮਾਰੂ ਦੁਖਾਂਤ ਲਈ ਮੁਆਫ਼ੀ ਮੰਗਣ ਦਾ ਐਲਾਨ ਕਰਨਾ ਸਮੁੱਚੇ ਸਿੱਖ ਭਾਈਚਾਰੇ ਲਈ ਬਹੁਤ ਅਹਿਮੀਅਤ ਰੱਖਦਾ ਹੈ।

ਉਧਰ ਉਂਟਾਰੀਓ ਸੂਬੇ ਨੇ ਅਪਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨਿਆ ਹੈ ਅਤੇ ਇਸ ਮੌਕੇ ਇਤਿਹਾਸ ਵਿੱਚ ਪਹਿਲੀ ਵਾਰ ਸੂਬਾਈ ਅਸੈਂਬਲੀ ਦੇ ਬਾਹਰ ਕੈਨੇਡੀਅਨ ਝੰਡੇ ਦੇ ਲਾਗੇ ਖਾਲਸੇ ਦਾ ‘ਕੇਸਰੀ ਨਿਸ਼ਾਨ’ ਝੁਲਾਇਆ ਗਿਆ।

ਇਸ ਬਾਰੇ ਵਿਰੋਧੀ ਧਿਰ ਐਨਡੀਪੀ ਦੇ ਡਿਪਟੀ ਲੀਡਰ ਜਗਮੀਤ ਸਿੰਘ ਨੇ ਹਾਊਸ ਤੋਂ ਇੱਕ ਵਿਸ਼ੇਸ਼ ਮਤੇ ਰਾਹੀਂ ਪ੍ਰਵਾਨਗੀ ਲਈ ਸੀ। ਮੁੱਖ ਮੰਤਰੀ ਕੈਥਲਿਨ ਵਿਨ ਨੇ ਵਿਸਾਖੀ ਦੀਆਂ ਸ਼ੁੱਭ ਇਛਾਵਾਂ ਦਿੱਤੀਆਂ। ਇਸੇ ਤਰ੍ਹਾਂ ਪੰਜਾਬੀਆਂ ਦੇ ਗੜ੍ਹ ਬਰੈਂਪਟਨ ਸ਼ਹਿਰ ਦੇ ਮਿਉਂਸਿਪਲ ਦਫਤਰ (ਸਿਟੀ ਹਾਲ) ਦੇ ਵਿਹੜੇ ਵਿੱਚ ਵੀ ਵਿਸ਼ੇਸ਼ ਸਮਾਗਮ ਦੌਰਾਨ ਕੇਸਰੀ ਝੰਡਾ ਝੁਲਾਇਆ ਗਿਆ।

ਇਸ ਮੌਕੇ ਸ਼ਹਿਰ ਦੀ ਮੇਅਰ ਲਿੰਡਾ ਜੈਫਰੀ, ਐਮਪੀ ਵਿੱਕ ਢਿੱਲੋਂ, ਹਰਿੰਦਰ ਮੱਲ੍ਹੀ, ਕੌਂਸਲਰ ਗੁਰਪ੍ਰੀਤ ਢਿੱਲੋਂ, ਸ਼੍ਰੋਮਣੀ ਅਕਾਲੀ ਦਲ (ਅ) ਕੈਨੇਡਾ ਈਸਟ ਦੇ ਪ੍ਰਧਾਨ ਸੁਖਮਿੰਦਰ ਹੰਸਰਾ, ਪਰਮਜੀਤ ਬਿਰਦੀ ਤੇ ਪੁਲੀਸ ਬੋਰਡ ਦੇ ਚੇਅਰਮੈਨ ਅਮਰੀਕ ਸਿੰਘ ਆਹਲੂਵਾਲੀਆ ਮੌਜੂਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ
ਯੂ.ਐੱਨ. ਦੇ ਪੰਜ ਸਪੈਸ਼ਲ ਰਿਪੋਰਟਰਾਂ ਨੇ ਕਨੇਡਾ ਨੂੰ ਲਿਖੀ ਇੱਕ ਸਾਂਝੀ ਚਿੱਠੀ ਵਿੱਚ ਸਿੱਖ ਫੈਡਰੇਸ਼ਨ ਕਨੇਡਾ ਦੇ ਕੌਮੀ ਬੁਲਾਰੇ ਭਾਈ ਮਨਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਦਾ ਮੁੱਦਾ ਚੁੱਕਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: