ਚੰਡੀਗੜ੍ਹ – ਸ. ਕੁਲਬੀਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਐਨ ਆਈ ਏ (NIA) ਦੇ ਯੂਏਪੀਏ (UAPA) ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ। ਕੁਲਬੀਰ ਸਿੰਘ ਨੂੰ ਜੁਲਾਈ 2019 ਵਿੱਚ ਕੰਬੋਡੀਆ ਤੋਂ ਵਾਪਸ ਭੇਜਣ (ਡਿਪੋਟ) ਤੋਂ ਬਾਅਦ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ ਇਹ ਮਾਮਲਾ ਐਨ ਆਈ ਏ (NIA) ਨੂੰ ਤਬਦੀਲ ਕਰ ਦਿੱਤਾ ਗਿਆ।

ਵਕੀਲ ਜਸਪਾਲ ਸਿੰਘ ਮੰਝਪੁਰ (ਪੰਜਆਬ ਲਾਇਰਜ਼) ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਕੇਸ ਇਸ ਸਮੇਂ ਐਨ ਆਈ ਏ ਦੀ ਵਿਸ਼ੇਸ਼ ਅਦਾਲਤ, ਪੰਜਾਬ, ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਵਿਚਾਰ ਅਧੀਨ ਹੈ। ਇਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਜ਼ਮਾਨਤੀ ਬਾਂਡ ਭਰਨ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਕੁਲਬੀਰ ਸਿੰਘ ਨੂੰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਰਿਹਾਅ ਕੀਤਾ ਜਾਵੇਗਾ।

ਇਸ ਮਾਮਲੇ ਵਿੱਚ ਐਡਵੋਕੇਟ ਭਾਨੂ ਪ੍ਰਤਾਪ ਸਿੰਘ ਅਤੇ ਸਿੱਖ ਲੀਗਲ ਅਸਿਸਟੈਂਸ ਬੋਰਡ ਦਾ ਧੰਨਵਾਦ ਕੀਤਾ ਗਿਆ ਹੈ।